13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ (ਬ) ਨੇ ਬਣਾਈ 9 ਮੈਂਬਰੀ ਮੈਨੀਫੈਸਟੋ ਕਮੇਟੀ

ਚੰਡੀਗੜ੍ਹ, 13 ਸਤੰਬਰ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ...

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

ਚੰਡੀਗੜ੍ਹ, 13 ਸਤੰਬਰ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 9 ਮੈਂਬਰੀ ਚੋਣ ਮੈਨੀਫੈਸਟੋ ਕਮੇਟੀ ਦਾ ਗਠਨ ਕੀਤਾ ਹੈ। ਸੀਨੀਅਰ ਪਾਰਟੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਮੇਟੀ ਦਾ ਚੇਅਰਮੈਨ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਮੈਂਬਰ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਕਮੇਟੀ ਵਿਚ ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੋਹਣ ਸਿੰਘ ਠੰਡਲ ਅਤੇ ਹਰਚਰਨ ਸਿੰਘ ਬੈਂਸ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।

ਪਾਰਟੀ ਮੁਤਾਬਕ ਮੈਨੀਫੈਸਟੋ ਕਮੇਟੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰੇਗੀ ਅਤੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ, ਔਰਤਾਂ, ਮੁਲਾਜ਼ਮਾਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਿੱਧੀ ਗੱਲਬਾਤ ਕਰੇਗੀ।

ਇਸ ਦੌਰਾਨ ਲੋਕਾਂ ਦੀਆਂ ਉਮੀਦਾਂ, ਸਮੱਸਿਆਵਾਂ, ਚਿੰਤਾਵਾਂ ਅਤੇ ਤਰਜੀਹਾਂ ਬਾਰੇ ਸੁਝਾਅ ਇਕੱਠੇ ਕੀਤੇ ਜਾਣਗੇ। ਪਾਰਟੀ ਦਾ ਕਹਿਣਾ ਹੈ ਕਿ ਲੋਕਾਂ ਤੋਂ ਮਿਲਣ ਵਾਲੇ ਇਹ ਸੁਝਾਅ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਚੋਣ ਮਨੋਰਥ ਪੱਤਰ ਨੂੰ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ।

 

Ad Position 22
No active advertisement
ਪਿਛਲੀ ਖ਼ਬਰ ਸਾਰਾਗੜ੍ਹੀ ਦੀ ਇਤਿਹਾਸਕ ਜੰਗ ਵਿਚ ਸ਼ਹਾਦਤ ਦਾ ਜਾਮ ਪੀਣ ਵਾਲੇ ਹਵਲਦਾਰ ਈਸ਼ਰ ਸਿੰਘ ਦੀ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ ਮਨ... ਅਗਲੀ ਖ਼ਬਰ 14 ਸਤੰਬਰ ਨੂੰ ਗੁਰੂਸਰ ਕਾਉਂਕੇ ’ਚ ਗੂੰਜੇਗਾ ਮੀਰੀ-ਪੀਰੀ ਦਾ ਸੰਦੇਸ਼
Ad Position 24