13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਾਰਾਗੜ੍ਹੀ ਦੀ ਇਤਿਹਾਸਕ ਜੰਗ ਵਿਚ ਸ਼ਹਾਦਤ ਦਾ ਜਾਮ ਪੀਣ ਵਾਲੇ ਹਵਲਦਾਰ ਈਸ਼ਰ ਸਿੰਘ ਦੀ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ

ਜਗਰਾਉਂ ( ਲੁਧਿਆਣਾ), 13 ਸਤੰਬਰ ( ਕੁਲਦੀਪ ਸਿੰਘ ਲੋਹਟ)- ਸਾਰਾਗੜ੍ਹੀ ਦੀ ਇਤਿਹਾਸਕ ਜੰਗ ਵਿਚ ਅਦਭੁੱਤ ਬਹਾਦਰੀ ਦੀ ਮਿਸਾਲ...

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

ਜਗਰਾਉਂ ( ਲੁਧਿਆਣਾ), 13 ਸਤੰਬਰ ( ਕੁਲਦੀਪ ਸਿੰਘ ਲੋਹਟ)- ਸਾਰਾਗੜ੍ਹੀ ਦੀ ਇਤਿਹਾਸਕ ਜੰਗ ਵਿਚ ਅਦਭੁੱਤ ਬਹਾਦਰੀ ਦੀ ਮਿਸਾਲ ਕਾਇਮ ਕਰਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਹਵਲਦਾਰ ਈਸ਼ਰ ਸਿੰਘ ਦੀ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਸੂਬੇਦਾਰ ਰਾਜਿੰਦਰ ਸਿੰਘ ਦੀ ਅਗਵਾਈ ਹੇਠ ਸਿੱਖ ਰੈਜੀਮੈਂਟ ਵਲੋਂ ਸ਼ਹੀਦ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ। ਪਿੰਡ ਵਾਸੀਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿਚ ਸਾਬਕਾ ਸੈਨਿਕ ਵੀ ਸਮਾਗਮ ਵਿਚ ਸ਼ਾਮਲ ਹੋਏ ਅਤੇ ਮਹਾਨ ਯੋਧੇ ਦੀ ਕੁਰਬਾਨੀ ਨੂੰ ਯਾਦ ਕੀਤਾ।

ਸ਼ਹੀਦ ਦੀ ਯਾਦ ਵਿਚ ਜਦੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਤਾਂ ਮਾਹੌਲ ਭਾਵੁਕ ਹੋ ਗਿਆ। ਕਿਉਂਕਿ ਇਹ ਉਹੀ ਯੋਧਾ ਸੀ, ਜਿਸ ਨੇ ਸਾਰਾਗੜ੍ਹੀ ਦੀ ਧਰਤੀ ’ਤੇ ਆਪਣੇ 20 ਸਾਥੀਆਂ ਨਾਲ ਮਿਲ ਕੇ ਦੁਸ਼ਮਣ ਦੀ ਵੱਡੀ ਗਿਣਤੀ ਦੇ ਸਾਹਮਣੇ ਹਿੰਮਤ ਨਹੀਂ ਹਾਰੀ ਅਤੇ ਇਤਿਹਾਸ ਵਿਚ ਅਮਿੱਟ ਪੈੜ ਛੱਡ ਦਿੱਤੀ। ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਡਾ. ਗੁਰਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਸਾਰਾਗੜ੍ਹੀ ਦੀ ਜੰਗ ਦੁਨੀਆ ਦੇ ਸੈਨਿਕ ਇਤਿਹਾਸ ਵਿਚ ਬਹਾਦਰੀ ਦੀ ਵਿਲੱਖਣ ਮਿਸਾਲ ਹੈ। 21 ਸਿੱਖ ਸੈਨਿਕਾਂ ਦੀ ਦਲੇਰੀ, ਅਡੋਲਤਾ ਅਤੇ ਕੁਰਬਾਨੀ ਸਿੱਖ ਜਜ਼ਬੇ ਦੀ ਲਾਸਾਨੀ ਮਿਸਾਲ ਹੈ।

ਉੱਧਰ ਰਿਟਾਇਰਡ ਮੇਜਰ ਸੂਬੇਦਾਰ ਕੈਪਟਨ ਜਗਦੇਵ ਸਿੰਘ ਨੇ ਸਰਕਾਰ ਅਤੇ ਸਿਵਲ ਪ੍ਰਸ਼ਾਸਨ ਦੀ ਗੈਰਹਾਜ਼ਰੀ ’ਤੇ ਨਿਰਾਸ਼ਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਹੀਦਾਂ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰ ਦਿੱਤੀਆਂ, ਉਨ੍ਹਾਂ ਦੀ ਯਾਦ ਨੂੰ ਸਰਕਾਰੀ ਪੱਧਰ ’ਤੇ ਬਣਦਾ ਸਨਮਾਨ ਮਿਲਣਾ ਚਾਹੀਦਾ ਹੈ। ਕਿਉਂਕਿ ਸ਼ਹੀਦ ਸਿਰਫ਼ ਇਤਿਹਾਸ ਦੇ ਪੰਨਿਆਂ ਦਾ ਹਿੱਸਾ ਨਹੀਂ ਹੁੰਦੇ।

ਸ਼ਹੀਦ ਕੌਮ ਦੀ ਯਾਦ, ਨਵੀਂ ਪੀੜ੍ਹੀ ਦੀ ਪ੍ਰੇਰਣਾ ਅਤੇ ਦੇਸ਼ ਦੀ ਅਮਾਨਤ ਹੁੰਦੇ ਹਨ। ਸਾਰਾਗੜ੍ਹੀ ਦੇ 21 ਸਿੱਖ ਯੋਧਿਆਂ ਦੀ ਬਹਾਦਰੀ ਅੱਜ ਵੀ ਦੁਨੀਆ ਦੇ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਨਾਲ ਦਰਜ ਹੈ ਪਰ ਅਫ਼ਸੋਸ, ਇਨ੍ਹਾਂ ਮਹਾਨ ਸ਼ਹੀਦਾਂ ਵਿਚੋਂ ਇਕ, ਸਾਰਾਗੜ੍ਹੀ ਦੇ ਨਾਇਕ ਹਵਲਦਾਰ ਈਸ਼ਰ ਸਿੰਘ ਦੀ ਯਾਦ ਵਿਚ ਹੋਏ ਸਮਾਗਮ ਦੌਰਾਨ ਸਰਕਾਰ ਅਤੇ ਸਿਵਲ ਪ੍ਰਸ਼ਾਸਨ ਦੀ ਗੈਰਹਾਜ਼ਰੀ ਨੇ ਇਕ ਵਾਰ ਫਿਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਮੌਕੇ ਸਾਰਾਗੜੀ ਫੈਡਰੇਸ਼ਨ ਵਲੋਂ ਸ਼ਹੀਦ ਈਸ਼ਰ ਸਿੰਘ ਦੇ ਪੜਪੋਤੇ ਸੰਤੋਖ ਸਿੰਘ ਗਿੱਲ ਦਾ ਸਨਮਾਨ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਧੀ ਦੇ ਵਿਛੋੜੇ ਦਾ ਦਰਦ ਨਾ ਸਹਾਰਦਿਆਂ ਪਿਓ ਨੇ ਨਿਗਲੀ ਜ਼ਹਿਰੀਲੀ ਵਸਤੂ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ (ਬ) ਨੇ ਬਣਾਈ 9 ਮੈਂਬਰੀ ਮੈਨੀਫੈਸਟੋ ਕਮੇਟੀ
Ad Position 24