13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

IND vs AFG 1st T20 : ਭਾਰਤ ਨੇ ਅਫਗਾਨਿਸਤਾਨ ਨੂੰ ਹਰਾਇਆ

ਨਵੀਂ ਦਿੱਲੀ , 13 ਸਤੰਬਰ (ਇੰਟ)-ਭਾਰਤੀ ਟੀਮ ਨੇ ਅਫਗਾਨਿਸਤਾਨ ਨੂੰ ਹਰਾ ਕੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ। ਅਭਿਸ਼ੇਕ ਸ਼ਰਮਾ ਦੇ ਤੂਫ਼ਾਨੀ ਅਰਧ ਸੈਂਕੜੇ ਦੀ ਬਦੌਲਤ ਭਾਰਤ ਨੇ ਪਹਿਲੇ ਟੀ-20 ਮੈਚ ਵਿੱਚ ਅਫਗਾਨਿਸਤਾਨ ਨੂੰ 7 ...

Ad Position 21
repet_subhas-goyals [Copy P29]
ਅਜੀਤ ਡੈਸਕ 13-09-2026

ਨਵੀਂ ਦਿੱਲੀ , 13 ਸਤੰਬਰ (ਇੰਟ)-ਭਾਰਤੀ ਟੀਮ ਨੇ ਅਫਗਾਨਿਸਤਾਨ ਨੂੰ ਹਰਾ ਕੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ। ਅਭਿਸ਼ੇਕ ਸ਼ਰਮਾ ਦੇ ਤੂਫ਼ਾਨੀ ਅਰਧ ਸੈਂਕੜੇ ਦੀ ਬਦੌਲਤ ਭਾਰਤ ਨੇ ਪਹਿਲੇ ਟੀ-20 ਮੈਚ ਵਿੱਚ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਅਫਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 8 ਵਿਕਟਾਂ ’ਤੇ 156 ਦੌੜਾਂ ਬਣਾਈਆਂ। ਜਵਾਬ ਵਿੱਚ ਭਾਰਤ ਨੇ ਸਿਰਫ਼ 13.4 ਓਵਰਾਂ ਵਿੱਚ 157/3 ਦੌੜਾਂ ਬਣਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ।  ਅਭਿਸ਼ੇਕ ਸ਼ਰਮਾ ਨੇ ਸਿਰਫ਼ 32 ਗੇਂਦਾਂ ’ਤੇ 82 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ, ਜਿਸ ਵਿੱਚ 7 ਚੌਕੇ ਅਤੇ 7 ਛੱਕੇ ਸ਼ਾਮਲ ਸਨ। ਈਸ਼ਾਨ ਕਿਸ਼ਨ ਨੇ 33 ਗੇਂਦਾਂ ’ਤੇ 42 ਦੌੜਾਂ ਬਣਾਈਆਂ। ਕਪਤਾਨ ਸ਼੍ਰੇਅਸ ਅਈਅਰ 8 ਅਤੇ ਤਿਲਕ ਵਰਮਾ 3 ਦੌੜਾਂ ਬਣਾ ਕੇ ਨਾਬਾਦ ਰਹੇ। ਇਸ ਮੈਚ ਵਿੱਚ ਅਰਸ਼ਦੀਪ ਸਿੰਘ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ, ਜਦਕਿ ਅਭਿਸ਼ੇਕ ਸ਼ਰਮਾ ਨੇ ਬੱਲੇ ਨਾਲ ਤੂਫ਼ਾਨ ਮਚਾਉਂਦਿਆਂ 82 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਅਭਿਸ਼ੇਕ ਦੀ ਸ਼ਾਨਦਾਰ ਬੱਲੇਬਾਜ਼ੀ ਨੇ ਭਾਰਤ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ।

Ad Position 22
No active advertisement
ਪਿਛਲੀ ਖ਼ਬਰ 17 ਸਤੰਬਰ ਤੋਂ 17 ਅਕਤੂਬਰ ਤੱਕ ਦੇਸ਼ਵਿਆਪੀ ‘ਸੇਵਾ ਸੰਕਲਪ ਅਭਿਆਨ’ ਚਲਾਇਆ ਜਾਵੇਗਾ- ਅਮਿਤ ਸ਼ਾਹ ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਖਰੜ ਵਿਚ ਇਕ ਧਾਰਮਿਕ ਪ੍ਰੋਗਰਾਮ ਵਿਚ ਕੀਤੀ ਸ਼ਮੂਲੀਅਤ
Ad Position 24