ਦੁਬਈ, 13 ਸਤੰਬਰ (ਇੰਟ)-ਭਾਰਤੀ ਮਹਿਲਾ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾ ਕੇ 8ਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਆਪਣੇ ਨਾਮ ਕਰ ਲਿਆ। ਦੁਬਈ ਵਿੱਚ ਖੇਡੇ ਗਏ ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 5 ਵਿਕਟਾਂ ’ਤੇ 183 ਦੌੜਾਂ ਬਣਾਈਆਂ। ਸ਼ੇਫਾਲੀ ਵਰਮਾ ਅਤੇ ਸਮ੍ਰਿਤੀ ਮੰਧਾਨਾ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਅਰਧ ਸੈਂਕੜੇ ਲਗਾਏ।
ਟੀਚੇ ਦਾ ਪਿੱਛਾ ਕਰਦਿਆਂ ਸ਼੍ਰੀਲੰਕਾ ਦੀ ਪੂਰੀ ਟੀਮ 20 ਓਵਰਾਂ ਵਿੱਚ 111 ਦੌੜਾਂ ’ਤੇ ਆਲਆਊਟ ਹੋ ਗਈ। ਇਸ ਤਰ੍ਹਾਂ ਭਾਰਤ ਨੇ 72 ਦੌੜਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ। ਭਾਰਤੀ ਟੀਮ ਪੂਰੇ ਟੂਰਨਾਮੈਂਟ ਵਿੱਚ ਅਜੇਤੂ ਰਹੀ ਅਤੇ ਗਰੁੱਪ ਪੜਾਅ ਤੋਂ ਲੈ ਕੇ ਫਾਈਨਲ ਤੱਕ ਦਮਦਾਰ ਪ੍ਰਦਰਸ਼ਨ ਕੀਤਾ।
ਤਾਜ਼ਾ ਖ਼ਬਰਾਂ
Free
IND W vs SL W : ਭਾਰਤੀ ਮਹਿਲਾ ਟੀਮ ਨੇ 8ਵੀਂ ਵਾਰ ਜਿੱਤਿਆ ਏਸ਼ੀਆ ਕੱਪ
ਦੁਬਈ, 13 ਸਤੰਬਰ (ਇੰਟ)-ਭਾਰਤੀ ਮਹਿਲਾ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾ ਕੇ 8ਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਆਪਣੇ ਨਾਮ ਕਰ ਲਿਆ। ਦੁਬਈ ਵਿੱਚ ਖੇਡੇ ਗਏ ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ...
ਅਜੀਤ ਡੈਸਕ
13-09-2026