ਚੰਡੀਗੜ੍ਹ, 14 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ 'ਵੂਮੈਨਜ਼ ਏਸ਼ੀਆ ਕੱਪ' ਜਿੱਤਣ 'ਤੇ ਬਹੁਤ-ਬਹੁਤ ਮੁਬਾਰਕਾਂ..ਸਾਡੀਆਂ ਹੋਣਹਾਰ ਧੀਆਂ ਨੇ ਫਾਈਨਲ ਮੁਕਾਬਲੇ ਵਿਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾ ਕੇ 8ਵੀਂ ਵਾਰ ਇਹ ਵੱਕਾਰੀ ਖਿਤਾਬ ਆਪਣੇ ਨਾਮ ਕੀਤਾ ਹੈ... ਤੁਹਾਡੀ ਇਸ ਸ਼ਾਨਦਾਰ ਜਿੱਤ ਅਤੇ ਬਿਹਤਰੀਨ ਖੇਡ 'ਤੇ ਪੂਰੇ ਦੇਸ਼ ਨੂੰ ਮਾਣ ਹੈ। ਇਸੇ ਤਰ੍ਹਾਂ ਦੇਸ਼ ਦਾ ਨਾਂ ਰੌਸ਼ਨ ਕਰਦੇ ਰਹੋ, ਸਾਡੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਤੁਹਾਡੇ ਨਾਲ ਹਨ...।
ਇਨਕਲਾਬ ਜ਼ਿੰਦਾਬਾਦ!