14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਹੋਏ ਸ਼ਾਮਿਲ, ਬਾਪੂ ਤਰਸੇਮ ਸਿੰਘ ਵਲੋਂ ਕੀਤਾ ਸਵਾਗਤ

ਤਪਾ ਮੰਡੀ (ਬਰਨਾਲਾ), 14 ਸਤੰਬਰ (ਵਿਜੇ ਸ਼ਰਮਾ)- ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ...

Ad Position 21
repet_subhas-goyals [Copy P29]
ਅਜੀਤ ਡੈਸਕ 14-09-2026

ਤਪਾ ਮੰਡੀ (ਬਰਨਾਲਾ), 14 ਸਤੰਬਰ (ਵਿਜੇ ਸ਼ਰਮਾ)- ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ-ਵੱਖ ਪਾਰਟੀਆਂ ਵਲੋਂ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ ਇਸੇ ਲੜੀ ਤਹਿਤ ਨੇੜਲੇ ਪਿੰਡ ਢਿੱਲਵਾਂ ਦੀ ਲੋਕਲ ਗੁਰਦੁਆਰਾ ਕਮੇਟੀ ਪਾਤਸ਼ਾਹੀ ਨੌਵੀਂ ਦੇ ਸਾਬਕਾ ਪ੍ਰਧਾਨ ਤੇ ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਮੁੱਖ ਆਗੂ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕਰ ਲਈ ਹੈ।

ਇਸ ਮੌਕੇ ਗੋਰਾ ਸਿੰਘ ਢਿੱਲਵਾਂ ਨੇ ਕਿਹਾ ਕਿ ਪੰਜਾਬ ਅੰਦਰ ਚਿੱਟੇ ਸਮੇਤ ਸਮੁੱਚੀਆਂ ਅਲਾਮਤਾਂ ਦਾ ਨਿਪਟਾਰਾ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਿਚ ਸੰਭਵ ਹੈ।ਉਨ੍ਹਾਂ ਐਲਾਨ ਕੀਤਾ ਕਿ ਉਹ ਪਾਰਟੀ ਦੇ ਵਿਧਾਨ ਸੰਵਿਧਾਨ ਵਿਚ ਰਹਿੰਦੇ ਹੋਏ ਪੰਜਾਬ ਅੰਦਰ ਪੰਜਾਬ ਪੱਖੀ ਸਰਕਾਰ ਦੇ ਗਠਨ ਲਈ ਸਿਰਤੋੜ ਯਤਨ ਕਰਨਗੇ। ਉਨ੍ਹਾਂ ਪਾਰਟੀ ਦੀ ਜ਼ਿਲ੍ਹਾ ਅਤੇ ਸੂਬਾ ਕਮੇਟੀ ਦੀਆਂ ਇੱਛਾਵਾਂ ਉੱਤੇ ਖਰੇ ਉਤਰਨ ਦਾ ਭਰੋਸਾ ਦਿਵਾਇਆ।

ਉਨ੍ਹਾਂ ਨੂੰ ਬਾਪੂ ਤਰਸੇਮ ਸਿੰਘ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਵਿੰਦਰ ਸਿੰਘ ਗਿੰਦੀ ਐਡਵੋਕੇਟ ਆਦਿ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕੇਵਲ ਸਿੰਘ ਸਰਪੰਚ ਜੰਗੀਆਣਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਲਖਵੀਰ ਸਿੰਘ ਮਠਾੜੂ ਸ਼ਹਿਣਾ ਬਲਾਕ ਪ੍ਰਧਾਨ, ਮੱਘਰ ਸਿੰਘ ਮੌੜ, ਸਾਧੂ ਸਿੰਘ ਮੌੜ, ਹਰਵਿੰਦਰ ਕੁਮਾਰ ਤਪਾ, ਬਲਵੀਰ ਸਿੰਘ ਗੋਗੀ ਢਿੱਲਵਾਂ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪਿੰਡ ਵਣੀਏਕੇ ਵਿਖੇ ਪੁਲੀ 'ਤੇ ਬੈਠਣ ਨੂੰ ਲੈ ਕੇ ਹੋਇਆ ਝਗੜਾ, ਘਰ ਦੀ ਭੰਨਤੋੜ ਅਤੇ ਅੰਗਹੀਣ ਔਰਤ ਦੀ ਕੁੱਟਮਾਰ ਦੇ ਲੱਗੇ ਦ... ਅਗਲੀ ਖ਼ਬਰ ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਮੁੱਖ ਮੰਤਰੀ ਭਗਵੰਤ ਮਾਨ
Ad Position 24