14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਸਖ਼ਤ ਕਾਰਵਾਈ

ਤਰਨਤਾਰਨ, 14 ਸਤੰਬਰ (ਜਸਬੀਰ ਸਿੰਘ ਲੱਡੂ)- ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਤਰਨ ਤਾਰਨ...

Ad Position 21
repet_subhas-goyals [Copy P29]
ਅਜੀਤ ਡੈਸਕ 14-09-2026

ਤਰਨਤਾਰਨ, 14 ਸਤੰਬਰ (ਜਸਬੀਰ ਸਿੰਘ ਲੱਡੂ)- ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਤਰਨ ਤਾਰਨ ਪੁਲਿਸ ਵਲੋਂ ਸਖ਼ਤ ਕਾਰਵਾਈ ਕਰਦਿਆਂ ਦੋ ਐੱਸ.ਐੱਚ.ਓ. ਅਤੇ ਦੋ ਵਿਚੋਲਿਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕਾਰਵਾਈ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਮੁਕੱਦਮਿਆਂ ਦੇ ਇਕ ਮੁਲਜ਼ਮ ਨੂੰ ਤਫ਼ਤੀਸ਼ ਦੌਰਾਨ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਉਸ ਦੇ ਪਰਿਵਾਰਕ ਮੈਂਬਰਾਂ ਪਾਸੋਂ ਰਿਸ਼ਵਤ ਲੈਣ ਸਬੰਧੀ ਪ੍ਰਾਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਹੈ।

ਇਸ ਸਬੰਧ ਵਿਚ ਐੱਸ.ਆਈ. ਬਲਜਿੰਦਰ ਸਿੰਘ, ਐੱਸ.ਐੱਚ.ਓ. ਥਾਣਾ ਵਲਟੋਹਾ; ਐੱਸ.ਆਈ. ਕਿਰਪਾਲ ਸਿੰਘ, ਐੱਸ.ਐੱਚ.ਓ. ਥਾਣਾ ਕੱਚਾ ਪੱਕਾ; ਰੋਬਿਨ ਸਿੰਘ ਵਾਸੀ ਮਾੜੀ ਮੇਘਾ ਅਤੇ ਪੂਰਨ ਸਿੰਘ ਵਾਸੀ ਦਾਓਕੇ ਖ਼ਿਲਾਫ਼ ਮੁਕੱਦਮਾ ਨੰਬਰ 123 ਮਿਤੀ 13.09.2026, ਧਾਰਾ 7 ਭ੍ਰਿਸ਼ਟਾਚਾਰ ਰੋਕੂ ਐਕਟ ਅਤੇ ਧਾਰਾ 255 ਭਾਰਤੀ ਨਿਆਂ ਸੰਹਿਤਾ ਅਧੀਨ ਥਾਣਾ ਵਲਟੋਹਾ ਵਿਖੇ ਦਰਜ ਕੀਤਾ ਗਿਆ ਹੈ।

ਮਾਮਲੇ ਦੇ ਵੇਰਵਿਆਂ ਅਨੁਸਾਰ ਗੁਰਮੀਤ ਸਿੰਘ ਉਰਫ਼ ਗੀਤੂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ ਦੋ ਮੁਕੱਦਮੇ ਦਰਜ ਹਨ। ਇਨ੍ਹਾਂ ਵਿਚ ਮੁਕੱਦਮਾ ਨੰਬਰ 117 ਮਿਤੀ 01.09.2026 ਥਾਣਾ ਵਲਟੋਹਾ ਨਾਲ ਸਬੰਧਤ ਹੈ, ਜਿਸ ਵਿਚ 14 ਕਿਲੋ 110 ਗ੍ਰਾਮ ਅਫ਼ੀਮ ਬਰਾਮਦ ਹੋਈ ਸੀ। ਇਸੇ ਤਰ੍ਹਾਂ ਮੁਕੱਦਮਾ ਨੰਬਰ 76 ਮਿਤੀ 02.09.2026 ਥਾਣਾ ਕੱਚਾ ਪੱਕਾ ਵਿਖੇ ਦਰਜ ਹੈ, ਜਿਸ ਵਿਚ 2 ਕਿਲੋ ਅਫ਼ੀਮ ਬਰਾਮਦ ਹੋਈ ਸੀ।

ਪ੍ਰਾਪਤ ਸੂਚਨਾ ਅਨੁਸਾਰ ਐੱਸ.ਆਈ. ਬਲਜਿੰਦਰ ਸਿੰਘ ਉੱਤੇ ਦੋਸ਼ ਹੈ ਕਿ ਉਸ ਨੇ ਗੁਰਮੀਤ ਸਿੰਘ ਉਰਫ਼ ਗੀਤੂ ਨੂੰ ਮੁਕੱਦਮੇ ਦੀ ਤਫ਼ਤੀਸ਼ ਵਿਚ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਉਸ ਦੇ ਪਰਿਵਾਰਕ ਮੈਂਬਰਾਂ ਪਾਸੋਂ ਰੋਬਿਨ ਸਿੰਘ ਰਾਹੀਂ 3 ਲੱਖ ਰੁਪਏ ਰਿਸ਼ਵਤ ਵਜੋਂ ਲਏ। ਇਸੇ ਤਰ੍ਹਾਂ ਐੱਸ.ਆਈ. ਕਿਰਪਾਲ ਸਿੰਘ ਉੱਤੇ ਪੂਰਨ ਸਿੰਘ ਰਾਹੀਂ ਉਕਤ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਪਾਸੋਂ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹਨ। ਰੋਬਿਨ ਸਿੰਘ ਅਤੇ ਪੂਰਨ ਸਿੰਘ ਉੱਤੇ ਇਨ੍ਹਾਂ ਕਥਿਤ ਲੈਣ-ਦੇਣਾਂ ਵਿੱਚ ਵਿਚੋਲਿਆਂ ਦੀ ਭੂਮਿਕਾ ਨਿਭਾਉਣ ਦੇ ਦੋਸ਼ ਹਨ।

ਮੁਕੱਦਮੇ ਵਿਚ ਕਾਰਵਾਈ ਕਰਦਿਆਂ ਐੱਸ.ਆਈ. ਕਿਰਪਾਲ ਸਿੰਘ, ਐੱਸ.ਐੱਚ.ਓ. ਥਾਣਾ ਕੱਚਾ ਪੱਕਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਾਕੀ ਤਿੰਨ ਮੁਲਜ਼ਮ ਐੱਸ.ਆਈ. ਬਲਜਿੰਦਰ ਸਿੰਘ, ਰੋਬਿਨ ਸਿੰਘ ਅਤੇ ਪੂਰਨ ਸਿੰਘ ਫ਼ਰਾਰ ਹਨ। ਮਾਮਲੇ ਦੀ ਅਗਲੇਰੀ ਤਫ਼ਤੀਸ਼ ਸ੍ਰੀ ਅਤੁਲ ਸੋਨੀ, ਡੀ.ਐੱਸ.ਪੀ. ਸਬ-ਡਵੀਜ਼ਨ ਭਿੱਖੀਵਿੰਡ ਵਲੋਂ ਅਮਲ ਵਿਚ ਲਿਆਂਦੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਫਿਰ ਵਾਪਰੀ ਦਿਨ ਦਿਹਾੜੇ ਕਤਲ ਦੀ ਵਾਰਦਾਤ: ਦੁਕਾਨ ਤੇ ਮੌਜੂਦ ਵਿਅਕਤੀ ਦਾ ਚਾਕੂ ਮਾਰ ਕੇ ਕੀਤਾ ਕਤਲ ਅਗਲੀ ਖ਼ਬਰ ਸਾਉਣੀ ਦੀ ਫ਼ਸਲ ਸਿਰ ’ਤੇ, ਦਾਣਾ ਮੰਡੀ ਲਾਲੜੂ ’ਚ ਹਾਲੇ ਵੀ ਪਈ ਕਣਕ ਦੀ 2 ਲੱਖ ਬੋਰੀ
Ad Position 24