14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੰਜਾਬ ਦੌਰੇ ਤੋਂ ਪਹਿਲਾਂ ਸਚਿਨ ਪਾਇਲਟ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ

ਦਿੱਲੀ, 14 ਸਤੰਬਰ- ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ...

Ad Position 21
repet_subhas-goyals [Copy P29]
ਅਜੀਤ ਡੈਸਕ 14-09-2026

ਦਿੱਲੀ, 14 ਸਤੰਬਰ- ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨੇ ਆਪਣੇ 15 ਸਤੰਬਰ ਦੇ ਪੰਜਾਬ ਦੌਰੇ ਤੋਂ ਪਹਿਲਾਂ ਅੱਜ ਦਿੱਲੀ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ‘ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ’ ਦਾ ਜੈਕਾਰਾ ਵੀ ਲਾਇਆ।

ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪਾਇਲਟ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਸ਼ਾਮ ਬੰਗਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ ਹੈ। ਇਸ ਦੌਰਾਨ ਸਚਿਨ ਪਾਇਲਟ ਨੇ ਪੰਜਾਬ ਵਿੱਚ ਨਸ਼ਿਆਂ ਦੇ ਵੱਧ ਰਹੇ ਪ੍ਰਕੋਪ ’ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਸੂਬੇ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਲੜਾਈ ਜਾਰੀ ਰੱਖੇਗੀ।

 

Ad Position 22
No active advertisement
ਅਗਲੀ ਖ਼ਬਰ ਖਰਾਬ ਮੌਸਮ ਕਾਰਨ ਕੈਲਾਸ਼ ਯਾਤਰਾ ਦਾ ਦੂਜਾ ਪੜਾਅ ਮੁਲਤਵੀ
Ad Position 24