15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬਿਜਲੀ ਦੇ ਅਣਐਲਾਨੇ ਕੱਟਾਂ ਨੂੰ ਲੈਕੇ ਅਕਾਲੀ ਦਲ ਵਲੋਂ ਬਿਜਲੀ ਦਫ਼ਤਰ ਅੱਗੇ ਧਰਨਾ

ਗੁਰੂ ਹਰਸਹਾਇ (ਫ਼ਿਰੋਜ਼ਪੁਰ), 15 ਸਤੰਬਰ (ਕਪਿਲ ਕੰਧਾਰੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਭਰ ਵਿਚ ਬਿਜਲੀ ਦੇ ਅਣਐਲਾਨੇ ਕੱਟਾਂ ਅਤੇ ਬਿਜਲੀ ਸਪਲਾਈ ਨਾਲ...

Ad Position 21
repet_subhas-goyals [Copy P29]
ਅਜੀਤ ਡੈਸਕ 15-09-2026

ਗੁਰੂ ਹਰਸਹਾਇ (ਫ਼ਿਰੋਜ਼ਪੁਰ), 15 ਸਤੰਬਰ (ਕਪਿਲ ਕੰਧਾਰੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਭਰ ਵਿਚ ਬਿਜਲੀ ਦੇ ਅਣਐਲਾਨੇ ਕੱਟਾਂ ਅਤੇ ਬਿਜਲੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਗੁਰੂ ਹਰਸਹਾਇ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਬਿਜਲੀ ਦਫ਼ਤਰ ਵਿਖੇ ਧਰਨਾ ਲਗਾਇਆ ਗਿਆ।
ਇਸ ਮੌਕੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਬਿਜਲੀ ਦੇ ਲੰਬੇ ਅਤੇ ਅਣਐਲਾਨੇ ਕੱਟਾਂ ਨੂੰ ਲੈ ਕੇ ਆਪਣਾ ਰੋਸ ਪ੍ਰਗਟ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਪੰਜਾਬ ਦੀ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵਾਅਦੇ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ 24 ਘੰਟੇ ਬਿਜਲੀ ਦੇਣੀ ਤਾਂ ਦੂਰ ਦੀ ਗੱਲ ਹੈ, ਅੱਜ ਸ਼ਹਿਰਾਂ ਅਤੇ ਪਿੰਡਾਂ ਵਿਚ ਲੋਕਾਂ ਨੂੰ ਲੰਬੇ-ਲੰਬੇ ਅਣਐਲਾਨੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਬਿਜਲੀ ਦੇ ਅਣਐਲਾਨੇ ਕੱਟ ਤੁਰੰਤ ਬੰਦ ਕਰਕੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਖ਼ਾਸ ਕਰਕੇ ਖੇਤੀਬਾੜੀ ਸੈਕਟਰ ਲਈ ਨਿਰਧਾਰਤ ਸਮੇਂ ਅਨੁਸਾਰ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਦੀਆਂ ਫ਼ਸਲਾਂ ਪ੍ਰਭਾਵਿਤ ਨਾ ਹੋਣ।ਇਸ ਮੌਕੇ ਅਕਾਲੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਦੀ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਲੋਕਾਂ ਦੇ ਹੱਕ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ 21.57 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ ਅਗਲੀ ਖ਼ਬਰ ਸੱਕੀ ਹਾਲਤ 'ਚ ਔਰਤ ਵਲੋਂ ਖੁਦਕੁਸ਼ੀ
Ad Position 24