15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

21.57 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 15 ਸਤੰਬਰ (ਕਪਿਲ ਵਧਵਾ) – ਯੂ.ਟੀ. ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਹੁਕਮਾਂ ’ਤੇ ਚੰਡੀਗੜ੍ਹ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ...

Ad Position 21
repet_subhas-goyals [Copy P29]
ਅਜੀਤ ਡੈਸਕ 15-09-2026

ਚੰਡੀਗੜ੍ਹ, 15 ਸਤੰਬਰ (ਕਪਿਲ ਵਧਵਾ) – ਯੂ.ਟੀ. ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਹੁਕਮਾਂ ’ਤੇ ਚੰਡੀਗੜ੍ਹ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬੀਤੇ ਦਿਨੀਂ ਕਈ ਕਾਰਵਾਈਆਂ ਕੀਤੀਆਂ, ਜਿਸ ਦੌਰਾਨ ਨਸ਼ੀਲੇ ਟੀਕੇ ਨਸ਼ੀਲਾ ਪਦਾਰਥ ਅਤੇ ਸ਼ਰਾਬ ਆਦੀ ਨੂੰ ਬਰਾਮਦ ਕੀਤਾ ਗਿਆ। ਇਸੇ ਲੜੀ ਤਹਿਤ ਥਾਣਾ ਸੈਕਟਰ-34 ਪੁਲਿਸ ਨੇ ਇਕ ਨਸ਼ਾ ਤਸਕਰ ਨੂੰ 21.57 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਉਰਫ਼ ਤਾਰੀ (43) ਵਾਸੀ ਪਿੰਡ ਦੁਰਾਲੀ, ਥਾਣਾ ਸੋਹਾਣਾ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਜੋਂ ਹੋਈ ਹੈ। ਪੁਲਿਸ ਅਨੁਸਾਰ 13 ਸਤੰਬਰ ਨੂੰ ਸ਼ਾਮ ਕਰੀਬ 6:10 ਵਜੇ ਪੁਲਿਸ ਟੀਮ ਗਸ਼ਤ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਕਟਰ-45 ਦੀ ਪਾਰਕਿੰਗ ਨੇੜੇ ਪਹੁੰਚੀ ਤਾਂ ਸ਼ੱਕ ਦੇ ਆਧਾਰ ’ਤੇ ਅਵਤਾਰ ਸਿੰਘ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ। ਇਸ ਦੌਰਾਨ ਉਸ ਦੇ ਕਬਜ਼ੇ ’ਚੋਂ 21.57 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸੰਬੰਧੀ ਥਾਣਾ ਸੈਕਟਰ-34 ਵਿਖੇ ਧਾਰਾ 21 ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।
ਪੁਲਿਸ ਰਿਕਾਰਡ ਅਨੁਸਾਰ ਮੁਲਜ਼ਮ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿਚ ਐੱਨ.ਡੀ.ਪੀ.ਐੱਸ. ਐਕਟ ਸਮੇਤ ਹੋਰ ਧਾਰਾਵਾਂ ਤਹਿਤ ਪਹਿਲਾਂ ਵੀ 9 ਮਾਮਲੇ ਦਰਜ ਹਨ। ਇਨ੍ਹਾਂ ਵਿਚ ਥਾਣਾ ਕੁਰਾਲੀ ਸਿਟੀ, ਸੋਹਾਣਾ, ਆਈ.ਟੀ. ਸਿਟੀ ਅਤੇ ਫੇਜ਼-8 ਨਾਲ ਸੰਬੰਧਿਤ ਮਾਮਲੇ ਸ਼ਾਮਿਲ ਹਨ।ਪੁਲਿਸ ਵਲੋਂ ਮੁਲਜ਼ਮ ਨੂੰ ਮੈਜਿਸਟ੍ਰੇਟ ਅੱਗੇ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਯੋਗੀ ਆਦਿਤਿਆਨਾਥ ਅਤੇ ਪੁਸ਼ਕਰ ਸਿੰਘ ਧਾਮੀ ਅਮਿਤ ਸ਼ਾਹ ਨਾਲ ਮੀਟਿੰਗ ਲਈ ਪਹੁੰਚੇ ਦਿੱਲੀ ਅਗਲੀ ਖ਼ਬਰ ਬਿਜਲੀ ਦੇ ਅਣਐਲਾਨੇ ਕੱਟਾਂ ਨੂੰ ਲੈਕੇ ਅਕਾਲੀ ਦਲ ਵਲੋਂ ਬਿਜਲੀ ਦਫ਼ਤਰ ਅੱਗੇ ਧਰਨਾ
Ad Position 24