15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਚਿਨ ਪਾਇਲਟ ਦੇ ਪੰਜਾਬ ਦੌਰੇ ਨੂੰ ਲੈ ਕੇ ਕਾਂਗਰਸੀਆਂ ’ਚ ਜੋਸ਼, ਲਾਲੜੂ ’ਚ 500 ਤੋਂ ਵੱਧ ਵਰਕਰਾਂ ਵਲੋਂ ਭਰਵਾਂ ਸਵਾਗਤ

ਲਾਲੜੂ (ਮੁਹਾਲੀ), 15 ਸਤੰਬਰ - ਪੰਜਾਬ ਕਾਂਗਰਸ ਦੇ ਨਵਨਿਯੁਕਤ ਇੰਚਾਰਜ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੇ ਪੰਜਾਬ ਦੌਰੇ ਦੌਰਾਨ ਲਾਲੜੂ ਪਹੁੰਚਣ ’ਤੇ ਕਾਂਗਰਸੀ ਵਰਕਰਾਂ...

Ad Position 21
repet_subhas-goyals [Copy P29]
ਅਜੀਤ ਡੈਸਕ 15-09-2026

ਲਾਲੜੂ (ਮੁਹਾਲੀ), 15 ਸਤੰਬਰ - ਪੰਜਾਬ ਕਾਂਗਰਸ ਦੇ ਨਵਨਿਯੁਕਤ ਇੰਚਾਰਜ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੇ ਪੰਜਾਬ ਦੌਰੇ ਦੌਰਾਨ ਲਾਲੜੂ ਪਹੁੰਚਣ ’ਤੇ ਕਾਂਗਰਸੀ ਵਰਕਰਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਪਾਇਲਟ ਦੀ ਆਮਦ ਨੂੰ ਲੈ ਕੇ ਇਲਾਕੇ ਦੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ 500 ਤੋਂ ਵੱਧ ਵਰਕਰ ਉਨ੍ਹਾਂ ਦੇ ਸਵਾਗਤ ਲਈ ਇਕੱਠੇ ਹੋਏ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਰਹੇ। ਕਾਂਗਰਸੀ ਆਗੂਆਂ ਸਮੇਤ ਸਾਬਕਾ ਬਲਾਕ ਸਮਿਤੀ ਮੈਂਬਰਾਂ, ਪੰਚਾਂ, ਸਰਪੰਚਾਂ ਅਤੇ ਹੋਰ ਕਾਂਗਰਸੀ ਵਰਕਰਾਂ ਨੇ ਸਚਿਨ ਪਾਇਲਟ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ।ਸਚਿਨ ਪਾਇਲਟ ਦੇ ਲਾਲੜੂ ਪਹੁੰਚਦਿਆਂ ਹੀ ਵਰਕਰਾਂ ਨੇ ਕਾਂਗਰਸ ਪਾਰਟੀ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ। 
ਕਾਂਗਰਸੀ ਵਰਕਰਾਂ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਦਾ ਜ਼ਮੀਨੀ ਪੱਧਰ ’ਤੇ ਵਰਕਰਾਂ ਵਿਚਕਾਰ ਪਹੁੰਚਣਾ ਸੰਗਠਨ ਨੂੰ ਹੋਰ ਮਜ਼ਬੂਤ ਕਰਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਰਕਰ ਇਕਜੁੱਟ ਹੋ ਕੇ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ।ਇਸ ਮੌਕੇ ਸਚਿਨ ਪਾਇਲਟ ਨੇ ਵੀ ਵਰਕਰਾਂ ਦਾ ਹੌਸਲਾ ਵਧਾਉਂਦਿਆਂ ਉਨ੍ਹਾਂ ਨੂੰ ਇਕਜੁੱਟ ਹੋ ਕੇ ਪਾਰਟੀ ਅਤੇ ਸੰਗਠਨ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਸੁਨੇਹਾ ਦਿੱਤਾ। 

Ad Position 22
No active advertisement
ਪਿਛਲੀ ਖ਼ਬਰ ਜ਼ਿਲਾ ਸੰਗਰੂਰ ਦੀਆਂ 60 ਗਊਸ਼ਾਲਾਵਾਂ ਦੀ ਬੇਹਤਰੀ ਲਈ ਦਿੱਤੇ ਗਏ ਕਾਓ ਲਿਫਟਰ ਅਗਲੀ ਖ਼ਬਰ ਜਲਾਲਾਬਾਦ ਦੀਆਂ ਕਚਹਿਰੀਆਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਅਲਰਟ
Ad Position 24