15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਵਿਅਕਤੀ ਦੀ ਮੌਤ, ਕਾਰ ਚਾਲਕ ਵਿਰੁੱਧ ਕੇਸ ਦਰਜ

ਕਪੂਰਥਲਾ, 15 ਸਤੰਬਰ (ਅਮਨਜੋਤ ਸਿੰਘ ਵਾਲੀਆ)- ਬੀਤੀ 11 ਸਤੰਬਰ ਨੂੰ ਕਾਰ ਅਤੇ ਮੋਟਰਸਾਈਕਲ...

Ad Position 21
repet_subhas-goyals [Copy P29]
ਅਜੀਤ ਡੈਸਕ 15-09-2026

ਕਪੂਰਥਲਾ, 15 ਸਤੰਬਰ (ਅਮਨਜੋਤ ਸਿੰਘ ਵਾਲੀਆ)- ਬੀਤੀ 11 ਸਤੰਬਰ ਨੂੰ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਹੋ ਗਿਆ ਸੀ, ਜਿਸ ਦੀ ਬੀਤੇ ਦਿਨੀਂ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਭਾਨਪੁਰ ਦੇ ਏ.ਐਸ.ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਸੁਖਦੇਵ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਨਡਾਲਾ ਜੋ ਕਿ ਮੱਝਾਂ ਦੇ ਵਪਾਰ ਦਾ ਕੰਮ ਕਰਦਾ ਸੀ ਅਤੇ ਉਸ ਦੀ ਕਾਰ ਨਾਲ ਟੱਕਰ ਹੋਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।

ਉਸ ਦੇ ਲੜਕੇ ਦੇਵ ਸਿੰਘ ਦੇ ਬਿਆਨਾਂ 'ਤੇ ਕਾਰ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਦਾ ਸਪੱਸ਼ਟੀਕਰਨ: ਯੂਪੀਆਈ ਰਾਹੀਂ 2,000 ਰੁਪਏ ਤੋਂ ਵੱਧ ਦੇ ਭੁਗਤਾਨ 'ਤੇ ਲੱਗੇਗਾ ਚਾਰਜ ਅਗਲੀ ਖ਼ਬਰ 24 ਸਾਲਾ ਜੈਸਮੀਨ ਦਾ ਪੋਸਟਮਾਰਟਮ ਕੀਤਾ ਗਿਆ
Ad Position 24