16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਭਗਤ ਚੂਨੀ ਲਾਲ ਦੇ ਦਿਹਾਂਤ ’ਤੇ ਮਨੀਸ਼ ਸਿਸੋਦੀਆ ਨੇ ਮਹਿੰਦਰ ਭਗਤ ਦੇ ਘਰ ਪਹੁੰਚ ਕੇ ਪ੍ਰਗਟਾਇਆ ਦੁੱਖ

ਜਲੰਧਰ, 16 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਿਤਾ ਅਤੇ ਸਾਬਕਾ ਮੰਤਰੀ ਭਗਤ ਚੂਨੀ ਲਾਲ ਦੇ ਦਿਹਾਂਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ...

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

ਜਲੰਧਰ, 16 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਿਤਾ ਅਤੇ ਸਾਬਕਾ ਮੰਤਰੀ ਭਗਤ ਚੂਨੀ ਲਾਲ ਦੇ ਦਿਹਾਂਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਪਹੁੰਚੇ।ਇਸ ਦੌਰਾਨ ਮਨੀਸ਼ ਸਿਸੋਦੀਆ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਸਮੇਤ ਪੂਰੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਨੇ ਦਿਵੰਗਤ ਆਤਮਾ ਦੀ ਸ਼ਾਂਤੀ ਲਈ ਅਰਦਾਸ ਵੀ ਕੀਤੀ।
ਮਨੀਸ਼ ਸਿਸੋਦੀਆ ਨੇ ਦੁੱਖ ਦੀ ਇਸ ਘੜੀ ਵਿਚ ਪਰਿਵਾਰ ਦੇ ਮੈਂਬਰਾਂ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਸ ਮੁਸ਼ਕਲ ਸਮੇਂ ਵਿੱਚ ਪਰਿਵਾਰ ਦੇ ਨਾਲ ਖੜ੍ਹੇ ਹਨ।ਇਸ ਮੌਕੇ ਆਮ ਆਦਮੀ ਪਾਰਟੀ ਦੀ ਪੰਜਾਬ ਲੀਡਰਸ਼ਿਪ ਦੇ ਕਈ ਆਗੂ ਅਤੇ ਵਰਕਰ ਵੀ ਮਹਿੰਦਰ ਭਗਤ ਦੇ ਨਿਵਾਸ ਸਥਾਨ ’ਤੇ ਮੌਜੂਦ ਰਹੇ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਦੇ ਮੁੱਦੇ ਤੇ ਗੁੰਮਰਾਹ ਕਰ ਰਹੀ ਹੈ ਭਾਜਪਾ - ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਡਾ: ਅੰਬੇਡਕਰ ਦੇ ਬੁੱਤ ਦੀ ਭੰਨ੍ਹ-ਤੋੜ ਵਾਲੇ ਮਾਮਲੇ 'ਚ ਧਰਨੇ ਦੌਰਾਨ ਬਸਪਾ ਤੇ ਭਾਜਪਾ ਆਗੂ ਹੋਏ ਹੱਥੋਪਾਈ
Ad Position 24