16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਦੇ ਮੁੱਦੇ ਤੇ ਗੁੰਮਰਾਹ ਕਰ ਰਹੀ ਹੈ ਭਾਜਪਾ - ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 16 ਸਤੰਬਰ (ਅਜਾਇਬ ਸਿੰਘ ਔਜਲਾ) - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਦੇ ਮੁੱਦੇ ਤੇ ਗੁੰਮਰਾਹ ਕਰ ਰਹੀ ਹੈ, ਜਦ ਕਿ ਅਸਲ ਸੱਚਾਈ ਇਹ ਹੈ ਕਿ ਇਹ ਸਾਰੇ ਨਸ਼ੇ ਗੁਜਰਾਤ...

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

ਚੰਡੀਗੜ੍ਹ, 16 ਸਤੰਬਰ (ਅਜਾਇਬ ਸਿੰਘ ਔਜਲਾ) - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਦੇ ਮੁੱਦੇ ਤੇ ਗੁੰਮਰਾਹ ਕਰ ਰਹੀ ਹੈ, ਜਦ ਕਿ ਅਸਲ ਸੱਚਾਈ ਇਹ ਹੈ ਕਿ ਇਹ ਸਾਰੇ ਨਸ਼ੇ ਗੁਜਰਾਤ ਤੋਂ ਪੰਜਾਬ ਦਿੱਲੀ ਉੱਤਰ ਪ੍ਰਦੇਸ਼ ਆਦਿ ਵਿਚ ਭਾਜਪਾ ਸਰਕਾਰਾਂ ਰਾਹੀਂ ਭੇਜੇ ਜਾ ਰਹੇ ਹਨ। ਇਹ ਗੱਲ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ। ਇਸ ਮੌਕੇ 'ਤੇ ਉਨਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਖਰੜ ਤੋਂ 'ਆਪ' ਦੇ ਹਲਕਾ ਇੰਚਾਰਜ ਪਰਮਿੰਦਰ ਗੋਲਡੀ ਵੀ ਹਾਜ਼ਰ ਸਨ। ਇਸ ਮੌਕੇ 'ਤੇ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਨੌਜਵਾਨਾਂ ਨੂੰ ਨਸ਼ਿਆਂ ਦੀ ਪ੍ਰਤੀ  ਧਕੇਲ ਰਹੀ ਹੈ। ਉਨਾਂ ਨੇ ਭਾਰਤੀ ਜਨਤਾ ਪਾਰਟੀ ਕਾਂਗਰਸ ਅਤੇ ਅਕਾਲੀ ਦਲ ਨੂੰ ਕਰੜੇ ਹੱਥੀ ਲੈਂਦਾ ਕਿਹਾ ਕਿ ਇਨ੍ਹਾਂ ਦੇ ਰਾਜ ਦੌਰਾਨ ਹੀ ਨਸ਼ੇ ਪਨਪੇ ਹਨ, ਜਦਕਿ ਪਹਿਲਾਂ ਪੰਜਾਬ ਵਿਚ ਕੋਈ ਵੀ ਚਿੱਟੇ ਦੇ ਨਾਂਅ ਨੂੰ ਨਹੀਂ ਸੀ ਜਾਣਦਾ ਤੇ ਇਹ 2007 ਤੋਂ ਲੈ ਕੇ 2017 ਦੇ ਸਮੇਂ ਦੌਰਾਨ ਆਇਆ। ਹਰਪਾਲ ਸਿੰਘ ਚੀਮਾ ਨੇ ਇਹ ਵੀ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਕਾਂਗਰਸ ਅਤੇ ਅਕਾਲੀ ਦਲ ਇਹ ਸਾਰੇ ਹੀ ਲਾਸ਼ਾਂ ਦੇ ਉੱਤੇ ਰਾਜਨੀਤੀ ਕਰ ਰਹੇ ਹਨ ਜੋ ਕਿਸੇ ਵੀ ਤਰ੍ਹਾਂ ਵਾਜਬ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਰਾਜ ਸਮੇਂ ਮੂਰੇ ਸਰਕਾਰੀ ਗੱਡੀਆਂ ਹੁੰਦੀਆਂ ਸਨ ਤੇ ਪਿੱਛੇ ਨਸ਼ਾ ਤਸਕਰਾਂ ਦੀਆਂ ਤੇ ਉਹ ਖੁੱਲ੍ਹ ਕੇ ਪੰਜਾਬ ਦੇ ਨੌਜਵਾਨਾਂ ਚ ਨਸ਼ਿਆਂ ਨੂੰ ਵੰਡ ਦੇ ਰਹੇ। ਉਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਯੁੱਧ ਨਸ਼ਿਆਂ ਦੇ ਵਿਰੁੱਧ ਜੋ ਮੁਹਿੰਮ ਚਲਾਈ ਹੈ ਉਹ ਸਾਰਥਕ ਰੂਪ ਵਿਚ ਜਾਰੀ ਹੈ। ਹਰਪਾਲ ਸਿੰਘ ਚੀਮਾ ਨੇ ਇਕ ਸਵਾਲ ਦੇ ਜਵਾਬ ਚ ਕਿਹਾ ਕਿ ਪੰਜਾਬ ਇਕ ਅਜਿਹੀ ਸਟੇਟ ਹੈ ਜਿੱਥੇ ਨਫਰਤ ਦੇ ਬੀਜ ਨਹੀਂ ਬੀਜੇ ਜਾ ਸਕਦੇ।

Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਮੰਡੀ ’ਚ ਬਾਸਮਤੀ ਦੇ ਘੱਟ ਭਾਅ ਨੂੰ ਲੈ ਕੇ ਘਮਾਸਾਨ, ਖੁੱਲ੍ਹੀ ਬੋਲੀ ਸ਼ੁਰੂ ਅਗਲੀ ਖ਼ਬਰ ਭਗਤ ਚੂਨੀ ਲਾਲ ਦੇ ਦਿਹਾਂਤ ’ਤੇ ਮਨੀਸ਼ ਸਿਸੋਦੀਆ ਨੇ ਮਹਿੰਦਰ ਭਗਤ ਦੇ ਘਰ ਪਹੁੰਚ ਕੇ ਪ੍ਰਗਟਾਇਆ ਦੁੱਖ
Ad Position 24