16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਮਾਸਟਰ ਕੇਡਰ ਭਰਤੀ ਦੇ ਇਸ਼ਤਿਹਾਰ ਦੀ ਮੰਗ ਨੂੰ ਲੈ ਕੇ ਧਰਨਾ ਚੁੱਕਿਆ

ਦਿੜ੍ਹਬਾ ਮੰਡੀ (ਸੰਗਰੂਰ), 16 ਸਤੰਬਰ (ਜਸਵੀਰ ਸਿੰਘ ਔਜਲਾ)- ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਵਲੋਂ ਮਾਸਟਰ...

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

ਦਿੜ੍ਹਬਾ ਮੰਡੀ (ਸੰਗਰੂਰ), 16 ਸਤੰਬਰ (ਜਸਵੀਰ ਸਿੰਘ ਔਜਲਾ)- ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਵਲੋਂ ਮਾਸਟਰ ਕੇਡਰ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਲਗਾਇਆ ਜਾਣ ਵਾਲਾ ਧਰਨਾ ਪ੍ਰਸ਼ਾਸਨ ਵਲੋਂ ਮੀਟਿੰਗਾਂ ਦਾ ਭਰੋਸਾ ਮਿਲਣ ਉਪਰੰਤ ਚੁੱਕ ਲਿਆ ਗਿਆ।

ਪ੍ਰਸ਼ਾਸਨ ਨੇ 18 ਸਤੰਬਰ ਨੂੰ ਵਿੱਤ ਮੰਤਰੀ ਨਾਲ ਅਤੇ 23 ਸਤੰਬਰ ਨੂੰ ਸਿੱਖਿਆ ਵਿਭਾਗ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਮੀਟਿੰਗਾਂ ਨਾ ਹੋਈਆਂ ਤਾਂ ਮੁੜ ਦਿੜ੍ਹਬਾ ਵਿਖੇ ਧਰਨਾ ਲਾਇਆ ਜਾਵੇਗਾ।

ਇਸ ਮੌਕੇ ਲਖਵੀਰ ਸਿੰਘ, ਮਨਦੀਪ ਸਿੰਘ ਬਿੱਲਾ, ਪ੍ਰਿੰਕਾ ਰਾਣੀ, ਲਖਵੀਰ ਸਿੰਘ ਖੁੱਡੀ ਕਲਾਂ, ਗੁਰਿੰਦਰ ਸਿੰਘ ਅਤੇ ਮਨਜੀਤ ਸਿੰਘ ਸਮੇਤ ਆਗੂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਬਾਬਾ ਰਾਮ ਥੰਮਣ ਜੀ ਦੇ ਡੇਰੇ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਗਲੀ ਖ਼ਬਰ ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
Ad Position 24