16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬੁਰਜ ਮਹਿਮਾ ਵਿਚ ਰੂੜੀਆਂ ਤੋਂ ਭੇਦ ਭਰੀ ਹਾਲਤ ਵਿਚ ਨੌਜਵਾਨ ਦੀ ਲਾਸ਼ ਮਿਲੀ

ਬੱਲੂਆਣਾ (ਬਠਿੰਡਾ), 16 ਸਤੰਬਰ (ਗੁਰਨੈਬ ਸਾਜਨ)- ਪੁਲਿਸ ਥਾਣਾ ਨਹੀਆਂਵਾਲਾ ਦੇ ਅਧੀਨ ਪੈਂਦੇ ਪਿੰਡ ਬੁਰਜ ਮਹਿਮਾ ਵਿਖੇ...

Ad Position 21
repet_subhas-goyals [Copy P29]
ਅਜੀਤ ਡੈਸਕ 16-09-2026

ਬੱਲੂਆਣਾ (ਬਠਿੰਡਾ), 16 ਸਤੰਬਰ (ਗੁਰਨੈਬ ਸਾਜਨ)- ਪੁਲਿਸ ਥਾਣਾ ਨਹੀਆਂਵਾਲਾ ਦੇ ਅਧੀਨ ਪੈਂਦੇ ਪਿੰਡ ਬੁਰਜ ਮਹਿਮਾ ਵਿਖੇ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਰੂੜੀਆਂ ਤੋਂ ਲਾਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਮ੍ਰਿਤਕ ਨੌਜਵਾਨ ਹੁਸਨਪ੍ਰੀਤ ਸਿੰਘ ਹੁਸਨ ਦੀ ਮਾਤਾ ਗੁਰਮੀਤ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਮਜ਼ਦੂਰੀ ਕਰਕੇ ਸ਼ਾਮ ਨੂੰ ਘਰ ਆ ਗਿਆ ਸੀ, ਉਹ ਉਸ ਸਮੇਂ ਹੀ ਆਪਣੀ ਪਤਨੀ ਨੂੰ ਕੁਝ ਸਮਾਨ ਫੜਾ ਕੇ ਵਾਪਸ ਚਲਾ ਗਿਆ।

ਜਦੋਂ ਦੇਰ ਰਾਤ ਤੱਕ ਉਸਦਾ ਪੁੱਤਰ ਨਾਂ ਆਇਆ ਤਾਂ ਉਨ੍ਹਾਂ ਭਾਲ ਸ਼ੁਰੂ ਕਰ ਦਿੱਤੀ ਅਤੇ ਸਵੇਰ ਤੱਕ ਉਸਦਾ ਕੋਈ ਪਤਾ ਨਹੀਂ ਚੱਲਿਆ ਸੀ। ਜਿਸ ਤੇ ਉਨ੍ਹਾਂ ਨੇ ਸਵੇਰ ਸਮੇਂ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਵਿਖੇ ਇਤਲਾਹ ਦਿੱਤੀ। ਇਤਲਾਹ ਤੋਂ ਬਾਅਦ ਜਦੋਂ ਉਹ ਘਰ ਪਹੁੰਚੇ ਤਾਂ ਮਾਤਾ ਦੇ ਮੰਦਰ ਨੇੜਲੀ ਧਰਮਸ਼ਾਲਾ ਦੇ ਸਾਹਮਣੇ ਰੂੜੀਆਂ ਤੇ ਉਸਦੇ ਪੁੱਤਰ ਹੁਸਨਪ੍ਰੀਤ ਸਿੰਘ ਦੀ ਲਾਸ਼ ਪਈ ਮਿਲੀ। ਗੁਰਮੀਤ ਕੌਰ ਨੇ ਦੋਸ਼ ਲਾਇਆ ਕਿ ਉਸਦੇ ਪੁੱਤਰ ਨੂੰ ਪਿੰਡ ਦੇ ਹੀ ਇਕ ਵਿਅਕਤੀ ਵਲੋਂ ਕਈ ਦਿਨਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਆ ਰਹੀਆਂ ਸਨ।

ਉਨ੍ਹਾਂ ਨੇ ਹੀ ਉਨ੍ਹਾਂ ਦੇ ਪੁੱਤਰ ਨੂੰ ਮੌਤ ਦੇ ਘਾਟ ਉਤਾਰਿਆ ਹੈ। ਇਸ ਸਬੰਧੀ ਘਟਨਾ ਸਥਾਨ 'ਤੇ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਧਰਮ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚੇ। ਉਨ੍ਹਾਂ ਮ੍ਰਿਤਕ ਨੌਜਵਾਨ ਦੀ ਲਾਸ਼ ਦੇ ਆਸ ਪਾਸ ਜਾਂਚ ਕਰਨ ਤੋਂ ਬਾਅਦ ਲਾਸ਼ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਪੋਸਟ ਮਾਰਟਮ ਲਈ ਪਹੁੰਚਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਮ੍ਰਿਤਕ ਮੂਧੇ ਮੂੰਹ ਪਿਆ ਹੋਣ ਕਾਰਨ ਉਸਦੇ ਮੱਥੇ, ਅੱਖ ਤੇ ਸੱਟ ਲੱਗੀ ਹੈ। ਹੋ ਸਕਦਾ ਹੈ ਕਿ ਉਸਨੇ ਨਸ਼ੇ ਦੀ ਜਿਆਦਾ ਓਵਰਡੋਜ਼ ਲਈ ਹੋਵੇ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੀ ਮਾਤਾ ਵਲੋਂ ਜੋ ਪਿੰਡ ਦੇ ਨੌਜਵਾਨ ਦਾ ਨਾਂਅ ਲਿਆ ਗਿਆ ਹੈ, ਜੇਕਰ ਉਹ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਉੱਪਰ ਬਣਦੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਦੇ ਪਿੰਡ ਮੁਲਤਾਨੀਆ ਦੇ ਨੌਜਵਾਨ ਦਲੇਰ ਸਿੰਘ ਦੀ ਸੰਗਤ ਪੁਲਿਸ ਹਿਰਾਸਤ ਵਿਚ ਹੋਈ ਮੌਤ ਅਗਲੀ ਖ਼ਬਰ 28 ਸਤੰਬਰ ਦੀ ਰੈਲੀ ਪੰਜਾਬ ਦੀ ਸਿਆਸਤ ਵਿਚ ਨਵਾਂ ਇਤਿਹਾਸ ਸਿਰਜੇਗੀ- ਰਾਣਾ ਲੋਪੋਕੇ
Ad Position 24