ਸੁਨਾਮ ਊਧਮ ਸਿੰਘ ਵਾਲਾ,17 ਸਤੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਸੁਨਾਮ ਨੇੜਲੇ ਪਿੰਡ ਮੋਰਾਂਵਾਲੀ ਵਿਖੇ ਇਕ ਵਿਅਕਤੀ ਵਲੋਂ ਆਪਣੇ ਘਰ ਵਿਚ ਹੀ ਗਲ ਫਾਹਾ ਲੈ ਕੇ ਖੁਦਕਸ਼ੀ ਕਰ ਲੈਣ ਦੀ ਖ਼ਬਰ ਹੈ। ਪੁਲਿਸ ਚੌਂਕੀ ਨਵੀਂ ਅਨਾਜ ਮੰਡੀ ਸੁਨਾਮ ਊਧਮ ਵਾਲਾ ਦੇ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਦੱਸਿਆ ਕਿ ਜਰਨੈਲ ਸਿੰਘ (50) ਪੁੱਤਰ ਚੇਤੂ ਸਿੰਘ ਵਾਸੀ ਖੇੜ੍ਹੀ ਨਗਾਹੀਆਂ ਜ਼ਿਲ੍ਹਾ ਪਟਿਆਲਾ ਹਾਲ ਅਬਾਦ ਦਸਮੇਸ਼ ਨਗਰ ਪਿੰਡ ਮੋਰਾਂਵਾਲੀ (ਸੁਨਾਮ) ਸਥਾਨਕ ਇਕ ਗੁਰਦੁਆਰੇ ਵਿਚ ਡਾਲੀ ਲਿਆਉਣ ਦੀ ਸੇਵਾ ਕਰ ਰਿਹਾ ਸੀ। ਜਰਨੈਲ ਸਿੰਘ ਵਲੋਂ ਆਪਣੀ ਪਤਨੀ ਦੀ ਮੌਤ ਤੋਂ ਬਾਅਦ ਪਿਛਲੇ ਦੋ ਤਿੰਨ ਸਾਲ ਤੋਂ ਚਰਨਜੀਤ ਕੌਰ ਨਾਂਅ ਦੀ ਔਰਤ ਨਾਲ ਵਿਆਹ ਕਰਵਾਇਆ ਹੋਇਆ ਸੀ ਪਰ ਹੁਣ ਬੱਚਾ ਨਾ ਹੋਣ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਆਪਣੇ ਘਰ ਵਿਚ ਹੀ ਗਲ ਫਾਹਾ ਲੈ ਕੇ ਖੁਦਕਸ਼ੀ ਕਰ ਲਈ। ਸਹਾਇਕ ਥਾਣੇਦਾਰ ਰਾਮ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਦੀ ਪਤਨੀ ਚਰਨਜੀਤ ਕੌਰ ਦੇ ਬਿਆਨਾਂ ’ਤੇ ਬੀ. ਐਨ. ਐਸ. ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।
ਤਾਜ਼ਾ ਖ਼ਬਰਾਂ
Free
ਵਿਅਕਤੀ ਵਲੋਂ ਫਾਹਾ ਲੈ ਕੇ ਖੁਦਕਸ਼ੀ
ਸੁਨਾਮ ਊਧਮ ਸਿੰਘ ਵਾਲਾ,17 ਸਤੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਸੁਨਾਮ ਨੇੜਲੇ ਪਿੰਡ ਮੋਰਾਂਵਾਲੀ ਵਿਖੇ ਇਕ ਵਿਅਕਤੀ ਵਲੋਂ ਆਪਣੇ ਘਰ ਵਿਚ ਹੀ ਗਲ ਫਾਹਾ ਲੈ ਕੇ ਖੁਦਕਸ਼ੀ ਕਰ ਲੈਣ ਦੀ ਖ਼ਬਰ ਹੈ।
ਅਜੀਤ ਡੈਸਕ
17-09-2026