17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਫਿਰੌਤੀ ਲਈ ਕੋਠੀਆਂ ’ਤੇ ਫਾਇਰਿੰਗ ਕਰਨ ਵਾਲੇ ਲਾਰੈਂਸ ਗੈਂਗ ਦੇ 4 ਗੁਰਗੇ ਕਾਬੂ

ਐੱਸ. ਏ. ਐੱਸ. ਨਗਰ, 17 ਸਤੰਬਰ (ਕਪਿਲ ਵਧਵਾ) - ਮੁਹਾਲੀ ਪੁਲਿਸ ਨੇ ਕੋਠੀਆਂ ’ਤੇ ਫਾਇਰਿੰਗ ਕਰਕੇ ਫਿਰੌਤੀ ਮੰਗਣ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 5 ਨਾਜਾਇਜ਼ ਪਿਸਤੌਲ, 12 ਜ਼ਿੰਦਾ ਕਾਰਤੂਸ ਅਤੇ ਵਾਰਦਾਤਾਂ ’ਚ ਵਰਤੀ ਟੈਂਪਰੇਰੀ ਨੰਬਰ ਵਾਲੀ ਫਾਰਚੂਨਰ ਕਾਰ ਬਰਾਮਦ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 17-09-2026

ਐੱਸ. ਏ. ਐੱਸ. ਨਗਰ, 17 ਸਤੰਬਰ (ਕਪਿਲ ਵਧਵਾ) - ਮੁਹਾਲੀ ਪੁਲਿਸ ਨੇ ਕੋਠੀਆਂ ’ਤੇ ਫਾਇਰਿੰਗ ਕਰਕੇ ਫਿਰੌਤੀ ਮੰਗਣ ਵਾਲੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 5 ਨਾਜਾਇਜ਼ ਪਿਸਤੌਲ, 12 ਜ਼ਿੰਦਾ ਕਾਰਤੂਸ ਅਤੇ ਵਾਰਦਾਤਾਂ ’ਚ ਵਰਤੀ ਟੈਂਪਰੇਰੀ ਨੰਬਰ ਵਾਲੀ ਫਾਰਚੂਨਰ ਕਾਰ ਬਰਾਮਦ ਕੀਤੀ ਹੈ। ਐਸ.ਐਸ.ਪੀ. ਮੁਹਾਲੀ ਵਰੁਣ ਸ਼ਰਮਾ ਅਨੁਸਾਰ ਮੁਲਜ਼ਮ ਵਿਦੇਸ਼ ਬੈਠੇ ਗੈਂਗਸਟਰ ਕੁਲਵੀਰ ਸਿੰਘ ਸਿੱਧੂ ਦੇ ਸੰਪਰਕ ’ਚ ਸਨ। ਪੁਲਿਸ ਮੁਤਾਬਕ 4-5 ਸਤੰਬਰ ਦੀ ਦਰਮਿਆਨੀ ਰਾਤ ਫੇਜ਼-10 ਵਾਸੀ ਸੰਯਮ ਡੁਡੇਜਾ ਦੀ ਕੋਠੀ ’ਤੇ 2 ਮੋਟਰਸਾਈਕਲ ਸਵਾਰਾਂ ਨੇ ਆਟੋਮੈਟਿਕ ਹਥਿਆਰਾਂ ਨਾਲ ਫਾਇਰਿੰਗ ਕੀਤੀ ਸੀ। ਇਸ ਤੋਂ ਪਹਿਲਾਂ ਕੁਲਬੀਰ ਸਿੰਘ ਸਿੱਧੂ ਵਲੋਂ ਸੰਯਮ ਜੁਡੇਜਾ ਤੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਇਸ ਤੋਂ ਬਾਅਦ 7 ਸਤੰਬਰ ਨੂੰ ਉਸ ਦੇ ਪਾਰਟਨਰ ਬਲਜੀਤ ਸਿੰਘ ਦੀ ਫੇਜ਼-10 ਸਥਿਤ ਕੋਠੀ ’ਤੇ ਵੀ ਫਾਇਰਿੰਗ ਕੀਤੀ ਗਈ ਅਤੇ ਉਸ ਤੋਂ ਵੀ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ। ਇਸੇ ਤਰ੍ਹਾਂ 14 ਸਤੰਬਰ ਨੂੰ ਸੈਕਟਰ-104 ਸਥਿਤ ਜਗਦੀਪ ਸਿੰਘ ਮਾਨ ਦੀ ਕੋਠੀ ’ਤੇ ਫਾਇਰਿੰਗ ਕੀਤੀ ਗਈ। ਇਸ ਘਟਨਾ ਦੌਰਾਨ ਕੋਠੀ ’ਚ ਕੰਮ ਕਰਦਾ ਸਚਿਨ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਸੀ। ਪੁਲਿਸ ਜਾਂਚ ਦੌਰਾਨ ਇਸ ਮਾਮਲੇ ’ਚ ਵੀ 5 ਕਰੋੜ ਰੁਪਏ ਦੀ ਫਿਰੌਤੀ ਮੰਗੇ ਜਾਣ ਦੀ ਗੱਲ ਸਾਹਮਣੇ ਆਈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ (23), ਪ੍ਰਵੀਨ ਕੁਮਾਰ ਉਰਫ਼ ਕਾਲੂ (23), ਜਸਮਨਦੀਪ ਸਿੰਘ (20) ਅਤੇ ਦੁਸ਼ੰਤ ਸ਼ਰਮਾ ਉਰਫ਼ ਸੰਮੀ (27) ਵਜੋਂ ਹੋਈ ਹੈ। ਪੁਲਿਸ ਅਨੁਸਾਰ ਜਸਮਨਦੀਪ ਵਲੋਂ ਵਾਰਦਾਤਾਂ ਤੋਂ ਪਹਿਲਾਂ ਰੇਕੀ ਕੀਤੀ ਜਾਂਦੀ ਸੀ, ਜਦਕਿ ਦੁਸ਼ੰਤ ਹਥਿਆਰਾਂ ਦੀ ਸੰਭਾਲ ਕਰਦਾ ਸੀ। ਅਕਾਸ਼ਦੀਪ, ਪ੍ਰਵੀਨ ਅਤੇ ਉਨ੍ਹਾਂ ਦਾ ਸਾਥੀ ਸਿਮਰਦੀਪ ਸਿੰਘ ਉਰਫ਼ ਜਸ਼ਨ ਫਾਇਰਿੰਗ ਕਰਦੇ ਸਨ। ਸਿਮਰਦੀਪ ਸਿੰਘ ਉਰਫ਼ ਜਸ਼ਨ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਉਨ੍ਹਾਂ ਨਾਲ ਜੁੜੀਆਂ ਹੋਰ ਵਾਰਦਾਤਾਂ ਅਤੇ ਨਾਜਾਇਜ਼ ਹਥਿਆਰਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ ਅਗਲੀ ਖ਼ਬਰ ਸੁਨਾਮ ’ਚ ਕਿਸਾਨਾਂ ਵਲੋਂ ਰੇਲ ਆਵਾਜਾਈ ਠੱਪ
Ad Position 24