17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਦੇਵੀਦਾਸਪੁਰਾ ਰੇਲਵੇ ਟ੍ਰੈਕ ’ਤੇ ਕਿਸਾਨਾਂ ਨੇ 12 ਵਜੇ ਸ਼ੁਰੂ ਕੀਤਾ ਧਰਨਾ

ਜੰਡਿਆਲਾ ਗੁਰੂ, (ਅੰਮ੍ਰਿਤਸਰ), 17 ਸਤੰਬਰ (ਅੰਮ੍ਰਿਤ ਪਾਲ ਸਿੰਘ, ਪਰਮਿੰਦਰ ਜੋਸਨ)- ਪ੍ਰਸ਼ਾਸਨ ਨਾਲ ਮੰਗਾਂ ਸੰਬੰਧੀ ਗੱਲਬਾਤ ਸਿਰੇ ਨਾ ਲੱਗਣ ਕਾਰਨ ਕਿਸਾਨਾਂ ਵਲੋਂ ਅੱਜ ਦੇਵੀਦਾਸਪੁਰਾ ਰੇਲਵੇ ਟਰੈਕ ’ਤੇ ਦੁਪਹਿਰ 12 ਵਜੇ ਧਰਨਾ ਸ਼ੁਰੂ ਕਰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 17-09-2026

ਜੰਡਿਆਲਾ ਗੁਰੂ, (ਅੰਮ੍ਰਿਤਸਰ), 17 ਸਤੰਬਰ (ਅੰਮ੍ਰਿਤ ਪਾਲ ਸਿੰਘ, ਪਰਮਿੰਦਰ ਜੋਸਨ)-  ਪ੍ਰਸ਼ਾਸਨ ਨਾਲ ਮੰਗਾਂ ਸੰਬੰਧੀ ਗੱਲਬਾਤ ਸਿਰੇ ਨਾ ਲੱਗਣ ਕਾਰਨ ਕਿਸਾਨਾਂ ਵਲੋਂ ਅੱਜ ਦੇਵੀਦਾਸਪੁਰਾ ਰੇਲਵੇ ਟਰੈਕ ’ਤੇ ਦੁਪਹਿਰ 12 ਵਜੇ ਧਰਨਾ ਸ਼ੁਰੂ ਕਰ ਦਿੱਤਾ ਗਿਆ। ਵੱਡੀ ਗਿਣਤੀ ਵਿਚ ਕਿਸਾਨ ਅਤੇ ਕਿਸਾਨ ਬੀਬੀਆਂ ਰੇਲਵੇ ਟਰੈਕ ’ਤੇ ਇਕੱਠੇ ਹੋ ਕੇ ਧਰਨੇ ’ਤੇ ਬੈਠ ਗਏ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਕਿਸੇ ਤਰ੍ਹਾਂ ਦਾ ਸਹਿਮਤੀ ਵਾਲਾ ਹੱਲ ਨਾ ਨਿਕਲਣ ਕਾਰਨ ਉਨ੍ਹਾਂ ਨੂੰ ਰੇਲਵੇ ਟਰੈਕ ’ਤੇ ਧਰਨਾ ਸ਼ੁਰੂ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਢੁਕਵਾਂ ਹੱਲ ਨਹੀਂ ਕੀਤਾ ਜਾਂਦਾ, ਸੰਘਰਸ਼ ਜਾਰੀ ਰੱਖਿਆ ਜਾਵੇਗਾ। ਮੌਕੇ ’ਤੇ ਕਿਸਾਨਾਂ ਵਲੋਂ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਕਿਸਾਨ ਧਰਨੇ ਵਿਚ ਸ਼ਾਮਿਲ ਹਨ।

Ad Position 22
No active advertisement
ਪਿਛਲੀ ਖ਼ਬਰ ਬਿਆਸ ਰੇਲਵੇ ਸਟੇਸ਼ਨ ਤੇ ਯਾਤਰੀਆਂ ਦੀ ਖੱਜਲ ਖੁਆਰੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬੁਢਲਾਡਾ ਦੇ ਇੰਚਾਰਜ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ
Ad Position 24