17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

‘ਸੇਵਾ ਸੰਕਲਪ ਅਭਿਆਨ’ ਤਹਿਤ ਕੇਵਲ ਸਿੰਘ ਢਿੱਲੋਂ ਅਤੇ ਡਾ. ਸਤੀਸ਼ ਪੂਨੀਆ ਨੇ ਪਠਾਨਕੋਟ ਵਿਖੇ ਜਗਾਇਆ 'ਆਸ਼ੀਰਵਾਦ ਕਾ ਦੀਆ'’

ਪਠਾਨਕੋਟ, 17 ਸਤੰਬਰ (ਸੰਧੂ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਅੱਜ ‘ਸੇਵਾ ਸੰਕਲਪ ਅਭਿਆਨ’ ਦੀ ਸ਼ੁਰੂਆਤ...

Ad Position 21
No active advertisement
ਅਜੀਤ ਡੈਸਕ 17-09-2026

ਪਠਾਨਕੋਟ, 17 ਸਤੰਬਰ (ਸੰਧੂ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਅੱਜ ‘ਸੇਵਾ ਸੰਕਲਪ ਅਭਿਆਨ’ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਨੇ ਪਠਾਨਕੋਟ ਵਿਖੇ ਇਕ ਸਰਕਾਰੀ ਯੋਜਨਾ ਦੇ ਲਾਭਪਾਤਰੀ ਦੇ ਘਰ ਪਹੁੰਚ ਕੇ   'ਆਸ਼ੀਰਵਾਦ ਕਾ ਦੀਆ'’ ਜਗਾਇਆ।
ਇਸ ਉਪਰੰਤ ਦੋਵਾਂ ਆਗੂਆਂ ਨੇ ਪਠਾਨਕੋਟ ਰੇਲਵੇ ਸਟੇਸ਼ਨ ਵਿਖੇ 1,100 ਦੀਵੇ ਜਗਾ ਕੇ 'ਆਸ਼ੀਰਵਾਦ ਕਾ ਦੀਆ'’ ਸਮਾਗਮ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ, ਚੰਗੀ ਸਿਹਤ ਅਤੇ ਦੇਸ਼ ਦੀ ਨਿਰੰਤਰ ਤਰੱਕੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਜਨਤਕ ਜੀਵਨ ਸੇਵਾ, ਸਮਰਪਣ ਅਤੇ ਰਾਸ਼ਟਰ ਨਿਰਮਾਣ ਨੂੰ ਸਮਰਪਿਤ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਨਰਿੰਦਰ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਤੋਂ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਤੱਕ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਉਂਦਿਆਂ ਦੇਸ਼ ਦੀ ਤਰੱਕੀ ਲਈ ਕੰਮ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤ -ਅਫ਼ਗਾਨਿਸਤਾਨ ਤੀਜਾ ਟੀ-20 - 15 ਓਵਰਾਂ 'ਤੋਂ ਬਾਅਦ ਭਾਰਤ ਦਾ ਸਕੋਰ 184/3 ਅਗਲੀ ਖ਼ਬਰ ਭਾਰਤ -ਅਫ਼ਗਾਨਿਸਤਾਨ ਤੀਜਾ ਟੀ-20 ਮੈਚ - 34 ਗੇਂਦਾਂ 'ਚ ਸੰਜੂ ਸੈਮਸਨ ਦੀਆਂ 50 ਦੌੜਾਂ ਪੂਰੀਆਂ
Ad Position 24