17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਡਾ. ਅੰਬੇਡਕਰ ਜੀ ਦੇ ਬੁੱਤ ਨਾਲ ਸੰਬੰਧਿਤ ਵਾਇਰਲ ਹੋਈ ਵੀਡੀਓ ਦਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਗੰਭੀਰ ਨੋਟਿਸ

ਸੰਗਰੂਰ, 17 ਸਤੰਬਰ:( ਧੀਰਜ ਪਿਸ਼ੋਰੀਆ) - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ...

Ad Position 21
No active advertisement
ਅਜੀਤ ਡੈਸਕ 17-09-2026

ਸੰਗਰੂਰ, 17 ਸਤੰਬਰ:( ਧੀਰਜ ਪਿਸ਼ੋਰੀਆ) - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਇਕ ਪਿੰਡ ਵਿਚ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ ਨਾਲ ਸੰਬੰਧਿਤ ਵਾਇਰਲ ਹੋਈ ਵੀਡੀਓ ਦਾ ਕਮਿਸ਼ਨ ਵਲੋਂ ਗੰਭੀਰ ਨੋਟਿਸ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਮਿਸ਼ਨ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004 ਦੀ ਧਾਰਾ 10 ਤਹਿਤ ਖ਼ੁਦ ਨੋਟਿਸ ਲੈਂਦਿਆਂ ਅਗਲੀ ਕਾਰਵਾਈ ਆਰੰਭ ਦਿੱਤੀ ਹੈ।ਗੁਲਜ਼ਾਰ ਸਿੰਘ ਬੌਬੀ ਨੇ ਦੱਸਿਆ ਕਿ ਕਮਿਸ਼ਨ ਵਲੋਂ ਇਸ ਮਾਮਲੇ ਦੀ ਸੁਣਵਾਈ 21 ਸਤੰਬਰ 2026 ਨੂੰ ਰੱਖੀ ਗਈ ਹੈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਮਾਮਲੇ ਨਾਲ ਜੁੜੇ ਤੱਥਾਂ ਅਤੇ ਸੂਚਨਾ ਸਮੇਤ ਕਮਿਸ਼ਨ ਅੱਗੇ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਨਿਰਧਾਰਤ ਸਮੇਂ ਅਨੁਸਾਰ ਲੋੜੀਂਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਕਮਿਸ਼ਨ ਵੱਲੋਂ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਭਾਰਤ -ਅਫ਼ਗਾਨਿਸਤਾਨ ਤੀਜਾ ਟੀ-20 - ਅਫ਼ਗਾਨਿਸਤਾਨ ਨੇ ਗਵਾਈ 5ਵੀਂ ਵਿਕਟ, ਨੂਰ ਉਲ ਰਹਿਮਾਨ 11 (15 ਗੇਂਦਾਂ) ਦੌੜਾਂ ਬਣਾ ਕ... ਅਗਲੀ ਖ਼ਬਰ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਚੰਡੀਗੜ੍ਹ ਪੁਲਿਸ ਵਲੋਂ ਚਲਾਇਆ ਗਿਆ ਵਿਸ਼ੇਸ਼ ਤਲਾਸ਼ੀ ਅਭਿਆਨ
Ad Position 24