17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਭਲਕੇ ਮੁੱਖ ਮੰਤਰੀ ਨਿਵਾਸ ’ਤੇ ਸੱਦੀ ਅਹਿਮ ਮੀਟਿੰਗ

ਪਠਾਨਕੋਟ , 17 ਸਤੰਬਰ (ਸੰਧੂ) - ਪੰਜਾਬ ਸਰਕਾਰ ਵਲੋਂ ਸੂਬੇ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਸਾਂਝਾ ਫ਼ਰੰਟ ਦੇ ਆਗੂਆਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਸੰਬੰਧੀ ਅਹਿਮ ਮੀਟਿੰਗ...

Ad Position 21
No active advertisement
ਅਜੀਤ ਡੈਸਕ 17-09-2026

ਪਠਾਨਕੋਟ , 17 ਸਤੰਬਰ (ਸੰਧੂ) - ਪੰਜਾਬ ਸਰਕਾਰ ਵਲੋਂ ਸੂਬੇ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਸਾਂਝਾ ਫ਼ਰੰਟ ਦੇ ਆਗੂਆਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਸੰਬੰਧੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ 18 ਸਤੰਬਰ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਨਿਵਾਸ, ਸੈਕਟਰ-2, ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਹੋਵੇਗੀ।
ਸਰਕਾਰ ਦੇ ਜਨਰਲ ਐਡਮਿਨਿਸਟ੍ਰੇਸ਼ਨ ਵਿਭਾਗ ਦੀ ਕੋਆਰਡੀਨੇਸ਼ਨ ਬ੍ਰਾਂਚ ਵਲੋਂ ਜਾਰੀ ਪੱਤਰ ਅਨੁਸਾਰ ਮੀਟਿੰਗ ਵਿਚ ਪੰਜਾਬ ਸਰਕਾਰ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਸਾਂਝਾ ਫ਼ਰੰਟ ਆਫ਼ ਪੈਨਸ਼ਨਰਜ਼ ਐਂਡ ਜੁਆਇੰਟ ਐਕਸ਼ਨ ਕਮੇਟੀ/ਮੁਲਾਜ਼ਮ ਮੰਚ ਦੇ ਨੁਮਾਇੰਦੇ ਸ਼ਾਮਿਲ ਹੋਣਗੇ।
ਮੀਟਿੰਗ ਲਈ ਗੁਰਨਾਮ ਸਿੰਘ ਵਿਰਕ, ਭਜਨ ਸਿੰਘ ਗਿੱਲ, ਸੁਖਚੈਨ ਸਿੰਘ ਖਹਿਰਾ , ਰਣਜੀਤ ਸਿੰਘ ਰੰਧਾਵਾ, ਤਰਸੇਮ ਸਿੰਘ ਭੱਠਲ, ਕਰਮ ਸਿੰਘ ਧਨੋਆ, ਹਰਜਿੰਦਰ ਸਿੰਘ ਪੰਨੂ, ਜਰਮਨਜੀਤ ਸਿੰਘ, ਮਨਪ੍ਰੀਤ ਸਿੰਘ, ਧਨਵੰਤ ਭੱਠਲ, ਸਾਹਿਲ ਸ਼ਰਮਾ ਅਤੇ ਕੁਲਵਿੰਦਰ ਸਿੰਘ ਢਿੱਲੋਂ ਸਮੇਤ ਨੁਮਾਇੰਦਿਆਂ ਨੂੰ ਸੱਦਾ ਦਿੱਤਾ ਗਿਆ ਹੈ।
ਪੱਤਰ ਵਿਚ ਸੰਬੰਧਿਤ ਨੁਮਾਇੰਦਿਆਂ ਨੂੰ ਨਿਰਧਾਰਤ ਮਿਤੀ, ਸਮੇਂ ਅਤੇ ਸਥਾਨ ’ਤੇ ਮੀਟਿੰਗ ਵਿਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਮੁੱਖ ਸਕੱਤਰ ਪੰਜਾਬ ਅਤੇ ਵਿੱਤ ਵਿਭਾਗ ਸਮੇਤ ਸੰਬੰਧਿਤ ਅਧਿਕਾਰੀਆਂ ਨੂੰ ਵੀ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਪੱਤਰ ਭੇਜਿਆ ਗਿਆ ਹੈ।
ਹੁਣ ਨਜ਼ਰ ਭਲਕੇ ਹੋਣ ਵਾਲੀ ਇਸ ਅਹਿਮ ਮੀਟਿੰਗ ’ਤੇ ਟਿਕੀ ਹੋਈ ਹੈ, ਜਿੱਥੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਸਰਕਾਰ ਨਾਲ ਵਿਚਾਰ-ਵਟਾਂਦਰਾ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਭਾਰਤ -ਅਫ਼ਗਾਨਿਸਤਾਨ ਤੀਜਾ ਟੀ-20 - 10 ਓਵਰਾਂ ਬਾਅਦ ਅਫ਼ਗਾਨਿਸਤਾਨ 78/5 ਅਗਲੀ ਖ਼ਬਰ ਭਾਰਤ -ਅਫ਼ਗਾਨਿਸਤਾਨ ਤੀਜਾ ਟੀ-20 - ਅਫ਼ਗਾਨਿਸਤਾਨ ਨੇ ਗਵਾਈ 5ਵੀਂ ਵਿਕਟ, ਨੂਰ ਉਲ ਰਹਿਮਾਨ 11 (15 ਗੇਂਦਾਂ) ਦੌੜਾਂ ਬਣਾ ਕ...
Ad Position 24