18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪੂਰੇ ਪੰਜਾਬ ’ਚ ਚਲਾਈ ਜਾਵੇਗੀ ਨਸ਼ਾ ਮੁਕਤੀ ਮੁਹਿੰਮ- ਜੈ ਇੰਦਰ ਕੌਰ

ਪਠਾਨਕੋਟ, 18 ਸਤੰਬਰ- ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ 'ਤੇ ਹੋਏ ਕਥਿਤ ਹਮਲੇ ਬਾਰੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਕਿਹਾ ਕਿ ਅੱਜ ਸਾਡੀ ਨਸ਼ਾ-ਮੁਕਤ ਮੁਹਿੰਮ ਸ਼ੁਰੂ ਹੋ ਰਹੀ ਹੈ ਅਤੇ ਇਹ ਪੂਰੇ ਪੰਜਾਬ ਵਿਚ ਚਲਾਈ ਜਾਵੇਗੀ।

Ad Position 21
No active advertisement
ਅਜੀਤ ਡੈਸਕ 18-09-2026

ਪਠਾਨਕੋਟ, 18 ਸਤੰਬਰ- ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫ਼ਲੇ 'ਤੇ ਹੋਏ ਕਥਿਤ ਹਮਲੇ ਬਾਰੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਕਿਹਾ ਕਿ ਅੱਜ ਸਾਡੀ ਨਸ਼ਾ-ਮੁਕਤ ਮੁਹਿੰਮ ਸ਼ੁਰੂ ਹੋ ਰਹੀ ਹੈ ਅਤੇ ਇਹ ਪੂਰੇ ਪੰਜਾਬ ਵਿਚ ਚਲਾਈ ਜਾਵੇਗੀ। ਅੱਜ ਰਵਨੀਤ ਬਿੱਟੂ 'ਤੇ ਹਮਲੇ ਦੀ ਇਕ ਮੰਦਭਾਗੀ ਘਟਨਾ ਵਾਪਰੀ ਹੈ। ਮੇਰੀ ਨਜ਼ਰ ਵਿਚ ਇਹ ਹਮਲਾ ਸਾਡੀ ਮੁਹਿੰਮ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਹੈ, ਕਿਉਂਕਿ ਉਹ ਪੰਜਾਬ ਭਰ ਵਿਚ ਫੈਲੀ ਨਸ਼ੇ ਦੀ ਸਮੱਸਿਆ ਨੂੰ ਰੋਕਣ ਵਿਚ ਸਰਕਾਰ ਦੀ ਨਾਕਾਮੀ ਬਾਰੇ ਜਾਣਦੇ ਹਨ। ਉਨ੍ਹਾਂ ਨੇ ਨਸ਼ੇ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖਤਮ ਕਰਨ ਦਾ ਵਾਅਦਾ ਕੀਤਾ ਸੀ। ਜੇਕਰ ਤੁਸੀਂ ਕਿਸੇ ਵੀ ਪਿੰਡ ਵਿਚ ਜਾਓਗੇ ਤਾਂ ਤੁਹਾਨੂੰ ਹਰ ਥਾਂ ਨਸ਼ਾ ਮਿਲੇਗਾ। ਇਹ ਸਭ ਉਨ੍ਹਾਂ ਦੀ ਹੀ ਦੇਣ ਹੈ। ਸੂਬੇ ਵਿਚ ਕਾਨੂੰਨ-ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਭਾਜਪਾ ਨਸ਼ਾ ਖ਼ਤਮ ਕਰਨੇ ਦੇ ਉਦੇਸ਼ ਨਾਲ ਕੱਢ ਰਹੀ ਹੈ ਰੈਲੀ- ਐਚ.ਐਸ. ਫੂਲਕਾ
Ad Position 24