18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਡੀ.ਐੱਮ. ਖ਼ੁਦਕੁਸ਼ੀ ਮਾਮਲਾ, ਸਾਬਕਾ ਮੰਤਰੀ ਭੁੱਲਰ ਦੇ ਪਿਤਾ ਤੇ ਪੀ.ਏ. ਦੀ ਅਗਾਊਂ ਜ਼ਮਾਨਤ ਹਾਈਕੋਰਟ ਵਲੋ ਰੱਦ

ਚੰਡੀਗੜ੍ਹ, 18 ਸਤੰਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿਚ ਫ਼ਰਾਰ ਚੱਲ ਰਹੇ ਸਾਬਕਾ ਮੰਤਰੀ...

Ad Position 21
No active advertisement
ਅਜੀਤ ਡੈਸਕ 18-09-2026

ਚੰਡੀਗੜ੍ਹ, 18 ਸਤੰਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿਚ ਫ਼ਰਾਰ ਚੱਲ ਰਹੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਅਤੇ ਪੀ.ਏ. ਦਿਲਬਾਗ ਸਿੰਘ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਰੱਦ ਕਰ ਦਿੱਤੀ।
ਪੰਜਾਬ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਵੀਡੀਓ ਬਣਾਉਂਦਿਆਂ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਵਿਚ ਤਤਕਾਲੀ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀ.ਏ. ਦਿਲਬਾਗ ਸਿੰਘ ’ਤੇ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਦੋਸ਼ ਲੱਗੇ ਸਨ। ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਵਿਚ ਅੰਮ੍ਰਿਤਸਰ ਪੁਲਿਸ ਨੇ ਤਿੰਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਤੋਂ ਬਾਅਦ ਲਾਲਜੀਤ ਸਿੰਘ ਭੁੱਲਰ ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ। ਬਾਅਦ ਵਿਚ ਉਨ੍ਹਾਂ ਨੇ ਪੁਲਿਸ ਅੱਗੇ ਆਤਮ-ਸਮਰਪਣ ਕਰ ਦਿੱਤਾ ਸੀ।
ਇਸ ਦੌਰਾਨ ਮ੍ਰਿਤਕ ਜ਼ਿਲ੍ਹਾ ਮੈਨੇਜਰ ਦੀ ਪਤਨੀ ਉਪਿੰਦਰ ਕੌਰ ਜੌਲੀ ਨੇ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਹਾਲ ਹੀ ਵਿਚ ਵਾਪਸ ਲੈ ਲਿਆ ਗਿਆ ਹੈ।
ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਚੱਲ ਰਹੇ ਸੁਖਦੇਵ ਸਿੰਘ ਭੁੱਲਰ ਅਤੇ ਪੀ.ਏ. ਦਿਲਬਾਗ ਸਿੰਘ (ਸਾਬਕਾ ਚੇਅਰਮੈਨ, ਮਾਰਕੀਟ ਕਮੇਟੀ) ਉਸ ਸਮੇਂ ਤੋਂ ਹੀ ਰੂਪੋਸ਼ ਚੱਲ ਰਹੇ ਹਨ। ਦੋਵਾਂ ਨੇ ਅਗਾਊਂ ਜ਼ਮਾਨਤ ਲਈ ਪਹਿਲਾਂ ਸਥਾਨਕ ਅਦਾਲਤ ਦਾ ਰੁਖ ਕੀਤਾ ਸੀ। ਇਸ ਤੋਂ ਬਾਅਦ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਦੀ ਪਟੀਸ਼ਨ ਖ਼ਾਰਜ ਕੀਤੇ ਜਾਣ ਉਪਰੰਤ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਹੋਈ ਸੁਣਵਾਈ ਦੌਰਾਨ ਜਸਟਿਸ ਅਮਨ ਚੌਧਰੀ ਦੀ ਅਦਾਲਤ ਨੇ ਸੁਖਦੇਵ ਸਿੰਘ ਭੁੱਲਰ ਅਤੇ ਦਿਲਬਾਗ ਸਿੰਘ ਦੀ ਅਗਾਊਂ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ਖ਼ਾਰਜ ਕਰ ਦਿੱਤੀ।

Ad Position 22
No active advertisement
ਪਿਛਲੀ ਖ਼ਬਰ 28 ਦੀ ਰੈਲੀ ਸੰਬੰਧੀ ਲੋਪੋਕੇ ਵਲੋਂ ਵੱਖ ਵੱਖ ਪਿੰਡਾ 'ਚ ਮੀਟਿੰਗਾਂ ਅਗਲੀ ਖ਼ਬਰ ਮੱਝੂਪੁਰਾ ਵਿਖੇ ਕੰਦੋਵਾਲੀ ਸਰਫੇਸ ਵਾਟਰ ਪ੍ਰੋਜੈਕਟ ਤੋਂ 167 ਪਿੰਡਾਂ ਦੇ 2.66 ਲੱਖ ਲੋਕਾਂ ਨੂੰ ਮਿਲੇਗਾ ਸਾਫ਼ ਨਹਿਰੀ ਪਾ...
Ad Position 24