18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

3 ਕਿਲੋ ਅਫ਼ੀਮ ਸਮੇਤ ਝਾਰਖੰਡ ਦੇ ਤਿੰਨ ਨੌਜਵਾਨ ਕਾਬੂ

ਡੇਰਾਬੱਸੀ (ਮੁਹਾਲੀ), 18 ਸਤੰਬਰ (ਗੁਰਮੀਤ ਸਿੰਘ) - ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਡੇਰਾਬੱਸੀ ਪੁਲਿਸ ਨੇ ਤਿੰਨ ਤਸਕਰਾਂ ਨੂੰ 3 ਕਿਲੋ ਅਫੀਮ ਸਮੇਤ ਕਾਬੂ ਕਰਨ ਦਾ ਦਾਅਵਾ...

Ad Position 21
No active advertisement
ਅਜੀਤ ਡੈਸਕ 18-09-2026

ਡੇਰਾਬੱਸੀ (ਮੁਹਾਲੀ), 18 ਸਤੰਬਰ (ਗੁਰਮੀਤ ਸਿੰਘ) - ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਡੇਰਾਬੱਸੀ ਪੁਲਿਸ ਨੇ ਤਿੰਨ ਤਸਕਰਾਂ ਨੂੰ 3 ਕਿਲੋ ਅਫੀਮ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਨਾਕਾਬੰਦੀ ਦੌਰਾਨ ਤਿੰਨੇ ਨੌਜਵਾਨ ਰਾਮਗੜ੍ਹ ਵੱਲ ਪੈਦਲ ਜਾ ਰਹੇ ਸਨ। ਪੁਲਿਸ ਪਾਰਟੀ ਨੂੰ ਦੇਖ ਕੇ ਉਨ੍ਹਾਂ ਵਲੋਂ ਰਸਤਾ ਬਦਲਣ ਦੀ ਕੋਸ਼ਿਸ਼ ਕੀਤੀ ਗਈ, ਜਿਸ ’ਤੇ ਸ਼ੱਕ ਹੋਣ ’ਤੇ ਪੁਲਿਸ ਨੇ ਉਨ੍ਹਾਂ ਦੀ ਤਲਾਸ਼ੀ ਲਈ।
ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਅਫ਼ੀਮ ਬਰਾਮਦ ਹੋਣ ਦੀ ਗੱਲ ਪੁਲਿਸ ਨੇ ਦੱਸੀ ਹੈ। ਮੁਲਜ਼ਮਾਂ ਦੀ ਪਛਾਣ ਝਾਰਖੰਡ ਵਾਸੀਆਂ ਵਜੋਂ ਹੋਈ ਹੈ ਅਤੇ ਤਿੰਨੇ ਇਕੋ ਥਾਣਾ ਖੇਤਰ ਦੇ ਨੇੜਲੇ ਪਿੰਡਾਂ ਨਾਲ ਸੰਬੰਧਿਤ ਦੱਸੇ ਜਾ ਰਹੇ ਹਨ। ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿਚ ਖੇਪ ਝਾਰਖੰਡ ਤੋਂ ਲਿਆਂਦੀ ਗਈ ਹੋਣ ਦੀ ਜਾਣਕਾਰੀ ਮਿਲੀ ਹੈ। ਅਦਾਲਤ ਨੇ ਤਿੰਨਾਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ ਵਲੋਂ ਖੇਪ ਦੀ ਸਪਲਾਈ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਆਈ. ਵਲੋਂ ਅਨਿਲ ਡੀ. ਅੰਬਾਨੀ ਅਤੇ ਸਤੀਸ਼ ਸੇਠ ਵਿਰੁੱਧ ਐਫ.ਆਈ.ਆਰ. ਦਰਜ ਅਗਲੀ ਖ਼ਬਰ ਜੰਡਿਆਲਾ ਨਾਲ ਸੰਬੰਧਿਤ ਜੱਗੀ ਜੌਹਲ ਨੂੰ ਵੱਖ ਵੱਖ ਮੁਕਦੱਮਿਆਂ ਵਿਚ ਮਿਲੀ ਜਮਾਨਤ
Ad Position 24