ਓਠੀਆਂ, (ਅੰਮ੍ਰਿਤਸਰ), 19 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ ਇਕ ਨੌਜਵਾਨ ਦੀ ਬੀਤੀ ਰਾਤ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦਾ ਗੁਰਪ੍ਰੀਤ ਸਿੰਘ ਪੁੱਤਰ ਪਾਲ ਸਿੰਘ ਉਮਰ 27 ਕੁ ਸਾਲ, ਜੋ ਕਿ ਵਿਆਹਿਆ ਹੋਇਆ ਸੀ ਅਤੇ ਇਕ ਲੜਕੀ ਦਾ ਬਾਪ ਸੀ ਅਤੇ ਉਹ ਨਸ਼ੇ ਦਾ ਆਦੀ ਸੀ। ਬੀਤੀ ਰਾਤ ਪਿੰਡ ਟਪਿਆਲੇ ਕੋਲ ਉਸ ਦੀ ਲਾਸ਼ ਸਵੇਰੇ ਮਿਲੀ। ਉਸ ਕੋਲ ਟੀਕਾ ਲਗਾਉਣ ਵਾਲੀ ਸਰਿੰਜ ਅਤੇ ਸੂਈਆਂ ਮਿਲੀਆਂ, ਜਿਸ ਤੋਂ ਪਤਾ ਲੱਗਾ ਕਿ ਨਸ਼ੇ ਦਾ ਟੀਕਾ ਲਗਾਉਣ ਕਾਰਨ ਉਸ ਦੀ ਮੌਤ ਹੋਈ ਹੈ।
ਤਾਜ਼ਾ ਖ਼ਬਰਾਂ
Free
ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ
ਓਠੀਆਂ, (ਅੰਮ੍ਰਿਤਸਰ), 19 ਸਤੰਬਰ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ ਇਕ ਨੌਜਵਾਨ ਦੀ ਬੀਤੀ ਰਾਤ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ।
ਅਜੀਤ ਡੈਸਕ
19-09-2026