19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਕੋਠੀ ਨੇੜੇ ਆਂਗਣਵਾੜੀ ਵਰਕਰ ਵਲੋਂ ਰੋਸ ਪ੍ਰਦਰਸ਼ਨ

ਸੁਲਤਾਨਵਿੰਡ, (ਅੰਮ੍ਰਿਤਸਰ), 19 ਸਤੰਬਰ ( ਗੁਰਨਾਮ ਸਿੰਘ ਬੁੱਟਰ)- ਆਪਣੀਆਂ ਮੰਗਾਂ ਨੂੰ ਲੈਕੇ ਅੱਜ ਆਂਗਣਵਾੜੀ ਵਰਕਰ ਅਤੇ ਹੈਲਪਰਾਂ ਵਲੋ ਯੂਨੀਅਨ ਪੰਜਾਬ ਪ੍ਰਧਾਨ ਬੀਬੀ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਹੇਠ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਸਥਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਕੋਠੀ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 19-09-2026

ਸੁਲਤਾਨਵਿੰਡ, (ਅੰਮ੍ਰਿਤਸਰ), 19 ਸਤੰਬਰ ( ਗੁਰਨਾਮ ਸਿੰਘ ਬੁੱਟਰ)- ਆਪਣੀਆਂ ਮੰਗਾਂ ਨੂੰ ਲੈਕੇ ਅੱਜ ਆਂਗਣਵਾੜੀ ਵਰਕਰ ਅਤੇ ਹੈਲਪਰਾਂ ਵਲੋ ਯੂਨੀਅਨ ਪੰਜਾਬ ਪ੍ਰਧਾਨ ਬੀਬੀ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਹੇਠ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਸਥਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਕੋਠੀ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਆਂਗਣਵਾੜੀ ਵਰਕਰਾ ਵਲੋ ਮੰਤਰੀ ਦੀ ਕੋਠੀ ਘੇਰਨ ਦੀ ਕੋਸ਼ਿਸ ਕੀਤੀ ਗਈ, ਜਿਸ ਨੂੰ ਪੁਲਿਸ ਪ੍ਰਸ਼ਾਸਨ ਰੋਕਿਆ ਗਿਆ। ਪ੍ਰਧਾਨ ਬੀਬੀ ਬਰਿੰਦਰਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਨੂੰ ਪੰਜ ਹਜ਼ਾਰ ਰੁਪਏ ਦਿੱਤੇ ਜਾਂਦੇ ਹਨ, ਜਿਸ ਨਾਲ ਸਾਡਾ ਗੁਜ਼ਾਰਾ ਬਹੁਤ ਮੁਸ਼ਕਿਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਦੀ ਸਰਕਾਰ ਵਲੋ ਆਂਗਣਵਾੜੀ ਵਰਕਰ ਅਤੇ ਹੈਲਪਰਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਤੁਹਾਡੀਆਂ ਮੰਗਾਂ ਦਾ ਜਲਦੀ ਹੱਲ ਕੱਢਿਆ ਜਾਵੇਗਾ ਪਰ ਮਾਨ ਸਰਕਾਰ ਵਲੋਂ ਅਜੇ ਤੱਕ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ, ਮੰਤਰੀਆਂ ਦੀਆਂ ਕੋਠੀਆਂ ਅਤੇ ਦਫਤਰਾਂ ਦੇ ਘਿਰਾਓ ਜਾਰੀ ਰਹਿਣਗੇ।

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਤੇ ਸੀਵਰੇਜ ਵਰਕਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੁੱਟਿਆ ਆਂਡਾ
Ad Position 24