19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਜਥੇਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੂੰ ਐਲਾਨਿਆ ਅਕਾਲੀ ਦਲ ਵਾਰਿਸ ਪੰਜਾਬ ਦੇ ਗੁਰੂ ਹਰਸਹਾਏ ਦਾ ਹਲਕਾ ਇੰਚਾਰਜ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 19 ਸਤੰਬਰ (ਕਪਿਲ ਕੰਧਾਰੀ) - ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ‘ਪੰਥ ਬਚਾਓ, ਪੰਜਾਬ ਬਚਾਓ, ਬਾਰਡਰ ਖੁਲਵਾਓ, ਮਿਸ਼ਨ 2027’ ਦੇ ਨਾਅਰੇ ਹੇਠ ਗੁਰੂ ਹਰਸਹਾਏ...

Ad Position 21
No active advertisement
ਅਜੀਤ ਡੈਸਕ 19-09-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 19 ਸਤੰਬਰ (ਕਪਿਲ ਕੰਧਾਰੀ) - ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ‘ਪੰਥ ਬਚਾਓ, ਪੰਜਾਬ ਬਚਾਓ, ਬਾਰਡਰ ਖੁਲਵਾਓ, ਮਿਸ਼ਨ 2027’ ਦੇ ਨਾਅਰੇ ਹੇਠ ਗੁਰੂ ਹਰਸਹਾਏ ਦੇ ਫ਼ਰੀਦਕੋਟ ਰੋਡ ਸਥਿਤ  ਪੈਲਸ ਵਿਖੇ ਵਿਸ਼ਾਲ ਸਿਆਸੀ ਕਾਨਫ਼ਰੰਸ ਕਰਵਾਈ ਗਈ। ਕਾਨਫ਼ਰੰਸ ਵਿਚ ਵੱਡੀ ਗਿਣਤੀ ਵਿਚ ਸੰਗਤ, ਨੌਜਵਾਨਾਂ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਕਾਨਫ਼ਰੰਸ ਵਿਚ ਪਹੁੰਚੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ, ਸੰਸਦ ਮੈਂਬਰ ਖਡੂਰ ਸਾਹਿਬ ਦੇ ਪਿਤਾ ਬਾਪੂ ਤਰਸੇਮ ਸਿੰਘ, ਮਾਤਾ ਬਲਵਿੰਦਰ ਕੌਰ, ਮਨਪ੍ਰੀਤ ਸਿੰਘ ਇਆਲੀ, ਅਮਰਜੀਤ ਸਿੰਘ, ਕਾਬਲ ਸਿੰਘ ਭੁੱਲਰ, ਸਤਵਿੰਦਰ ਸਿੰਘ ਇਕਵਾਨ, ਪਰਮਜੀਤ ਸਿੰਘ ਜੌਹਲ ਕੋਆਰਡੀਨੇਟਰ, ਲਖਵੀਰ ਸਿੰਘ, ਦਰਸ਼ਨ ਸਿੰਘ ਮਾਨੂਕੇ, ਬਲਜਿੰਦਰ ਸਿੰਘ ਐਸ.ਓ.ਆਈ., ਚਾਂਦ ਮੁਹੰਮਦ, ਬਿੱਟੂ ਚੌਹਾਨ ਸਮੇਤ ਹੋਰ ਆਗੂਆਂ ਦਾ ਜਥੇਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਉਨ੍ਹਾਂ ਦੀ ਸਮੂਹ ਟੀਮ ਵਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ।ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਬਾਪੂ ਤਰਸੇਮ ਸਿੰਘ ਨੇ ਗੁਰੂ ਹਰਸਹਾਏ ਇਲਾਕੇ ਦੀ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਮੁੱਖ ਏਜੰਡਾ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਅਤੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਉਨ੍ਹਾਂ ਦੀ ਊਰਜਾ ਨੂੰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵਰਤਣ ਦੀ ਲੋੜ ਹੈ।
ਇਸ ਮੌਕੇ ਪਾਰਟੀ ਦੀ ਚੋਣ ਕਮੇਟੀ ਵਲੋਂ ਜਥੇਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੂੰ ਗੁਰੂ ਹਰਸਹਾਏ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ। ਨਿਯੁਕਤੀ ਤੋਂ ਬਾਅਦ ਜਥੇਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਬਾਪੂ ਤਰਸੇਮ ਸਿੰਘ ਅਤੇ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜੋ ਵਿਸ਼ਵਾਸ ਪ੍ਰਗਟ ਕਰਕੇ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

Ad Position 22
No active advertisement
ਪਿਛਲੀ ਖ਼ਬਰ 28 ਸਤੰਬਰ ਨੂੰ ‘ਪੰਜਾਬ ਬਚਾਓ’ ਰੈਲੀ ਦੀ ਸਫਲਤਾ ਲਈ ਅਕਾਲੀ ਆਗੂਆਂ ਦੀ ਮੀਟਿੰਗ ਅਗਲੀ ਖ਼ਬਰ ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਚੋਣਾਂ - ਏ.ਬੀ.ਵੀ.ਪੀ. ਦੇ ਯਸ਼ ਡਾਬਸ ਨੇ ਜਿੱਤਿਆ ਪ੍ਰਧਾਨ ਦਾ ਅਹੁਦਾ
Ad Position 24