20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸੀ.ਆਈ.ਏ. ਸਟਾਫ਼ ਫਰੀਦਕੋਟ ਦੀ ਵੱਡੀ ਕਾਰਵਾਈ, 47 ਕਿੱਲੋ ਹੈਰੋਇਨ ਸਮੇਤ 4 ਕਾਬੂ

ਫਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)- ਸੀ.ਆਈ.ਏ. ਸਟਾਫ਼ ਫਰੀਦਕੋਟ ਨੇ ਵੱਡੀ ਕਾਰਵਾਈ ਕਰਦੇ ਹੋਏ ਫਰੀਦਕੋਟ 'ਚ 47 ਕਿੱਲੋ 332 ਗ੍ਰਾਮ ਹੈਰੋਇਨ ਤੇ 3 ਵਿਦੇਸ਼ੀ ਪਿਸਤੌਲਾਂ ਸਮੇਤ 4 ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਬਾਬਾ ਫ਼ਰੀਦ ਆਗਮਨ ਪੁਰਬ ਦੇ ਮੱਦੇਨਜ਼ਰ ਸਾਦਿਕ-ਦੀਪ ਸਿੰਘ ਵਾਲਾ ਰੋਡ 'ਤੇ ਪਿੰਡ ਕਾਉਣੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਦੀਪ ਸਿੰਘ ਵਾਲਾ ਵਲੋਂ ਆ ਰਹੀ ਇੱਕ ਹੌਂਡਾ ਸਿਟੀ ਕਾਰ ਨੂੰ ਪੁਲਿਸ ਵਲੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ ਤੇ ਸਰਹੱਦ ਪਾਰੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਇਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ। ਸਟਾਫ਼ ਨੇ 4 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਅਤੇ 47.3 ਕਿਲੋ ਹੈਰੋਇਨ, 3 ਪਿਸਤੌਲ, 3 ਮੈਗਜ਼ੀਨ, 15

Ad Position 21
No active advertisement
ਅਜੀਤ ਡੈਸਕ 20-09-2026

ਫਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)- ਸੀ.ਆਈ.ਏ. ਸਟਾਫ਼ ਫਰੀਦਕੋਟ ਨੇ ਵੱਡੀ ਕਾਰਵਾਈ ਕਰਦੇ ਹੋਏ ਫਰੀਦਕੋਟ 'ਚ 47 ਕਿੱਲੋ 332 ਗ੍ਰਾਮ ਹੈਰੋਇਨ ਤੇ 3 ਵਿਦੇਸ਼ੀ ਪਿਸਤੌਲਾਂ ਸਮੇਤ 4 ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਬਾਬਾ ਫ਼ਰੀਦ ਆਗਮਨ ਪੁਰਬ ਦੇ ਮੱਦੇਨਜ਼ਰ ਸਾਦਿਕ-ਦੀਪ ਸਿੰਘ ਵਾਲਾ ਰੋਡ 'ਤੇ ਪਿੰਡ ਕਾਉਣੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਦੀਪ ਸਿੰਘ ਵਾਲਾ ਵਲੋਂ ਆ ਰਹੀ ਇੱਕ ਹੌਂਡਾ ਸਿਟੀ ਕਾਰ ਨੂੰ ਪੁਲਿਸ ਵਲੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ ਤੇ ਸਰਹੱਦ ਪਾਰੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਇਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ। ਸਟਾਫ਼ ਨੇ 4 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਅਤੇ 47.3 ਕਿਲੋ ਹੈਰੋਇਨ, 3 ਪਿਸਤੌਲ, 3 ਮੈਗਜ਼ੀਨ, 15 ਕਾਰਤੂਸ ਅਤੇ 2 ਵਾਹਨ ਬਰਾਮਦ ਕੀਤੇ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਉਸ ਨੈੱਟਵਰਕ ਨਾਲ ਜੁੜੇ ਹੋਏ ਹਨ ਜੋ ਪੰਜਾਬ ਵਿਚ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਰਹੱਦ ਪਾਰੋਂ ਤਸਕਰੀ ਵਿਚ ਸ਼ਾਮਿਲ ਹੈ। ਥਾਣਾ ਸਾਦਿਕ, ਫਰੀਦਕੋਟ ਵਿਖੇ ਇਸ ਸੰਬੰਧੀ ਐਫ.ਆਈ.ਆਰ. (FIR) ਦਰਜ ਕੀਤੀ ਗਈ ਹੈ। ਇਸ ਨੈੱਟਵਰਕ ਦੇ ਵੱਡੇ ਦਾਇਰੇ ਦਾ ਪਤਾ ਲਗਾਉਣ ਅਤੇ ਇਸ ਦੀਆਂ ਅਗਲੀਆਂ ਤੇ ਪਿਛਲੀਆਂ ਕੜੀਆਂ  ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

 

Ad Position 22
No active advertisement
ਪਿਛਲੀ ਖ਼ਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਸਿੰਘ ਮਲਕੀਤ ਸਿੰਘ ਨੂੰ ਖ਼ਾਲਸਾ ਪੰਥ ’ਚੋਂ ਕੀਤਾ ਖ਼ਾਰਜ, ਪੰਜ ਸਿੰਘ ਸਹਿਬਾਨ ਨੇ ਸ... ਅਗਲੀ ਖ਼ਬਰ ਏਸ਼ੀਆਈ ਖ਼ੇਡਾਂ: ਭਾਰਤ ਦੀ ਏਲਾਵੇਨਿਲ ਵਾਲਾਰਿਵਾਨ ਨੇ ਨਿਸ਼ਾਨੇਬਾਜ਼ੀ ’ਚ ਜਿੱਤਿਆ ਦੂਸਰਾ ਚਾਂਦੀ ਦਾ ਤਗਮਾ
Ad Position 24