20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਭਾਈ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਸਿੰਘ ਮਲਕੀਤ ਸਿੰਘ ਨੂੰ ਖ਼ਾਲਸਾ ਪੰਥ ’ਚੋਂ ਕੀਤਾ ਖ਼ਾਰਜ, ਪੰਜ ਸਿੰਘ ਸਹਿਬਾਨ ਨੇ ਸੁਣਾਇਆ ਫ਼ੈਸਲਾ

ਅੰਮ੍ਰਿਤਸਰ, 20 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਗ੍ਰੰਥੀ ਮਲਕੀਤ ਸਿੰਘ ’ਤੇ ਇਕ ਬੀਬੀ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਫੈਸਲਾ ਕਰਦਿਆਂ ਦੋਵਾਂ ਨੂੰ ਖ਼ਾਲਸਾ ਪੰਥ ਵਿਚੋਂ ਖਾਰਜ ਕਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 20-09-2026

ਅੰਮ੍ਰਿਤਸਰ, 20 ਸਤੰਬਰ (ਜੱਸ, ਹਰਮਿੰਦਰ ‌ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਚਾਵਲਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਅੱਤਲ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ’ਤੇ ਇਕ ਬੀਬੀ ਵਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਸਖ਼ਤ ਫੈਸਲਾ ਕਰਦਿਆਂ ਦੋਵਾਂ ਨੂੰ ਖ਼ਾਲਸਾ ਪੰਥ ਵਿਚੋਂ ਖਾਰਜ ਕਰ ਦਿੱਤਾ ਹੈ। ਕਿਹਾ ਗਿਆ ਹੈ ਕਿ ਇਨ੍ਹਾਂ ’ਤੇ ਗੰਭੀਰ ਦੋਸ਼ ਲੱਗਣ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਸਿੱਖ ਸੰਸਥਾਵਾਂ ਦੇ ਵੱਕਾਰ ਨੂੰ ਢਾਹ ਲੱਗੀ ਹੈ। ਸਮੂਹ ਸਿੱਖ ਸੰਗਤਾਂ ਨੂੰ ਆਦੇਸ਼ ਕੀਤਾ ਗਿਆ ਹੈ ਕਿ ਦੋਵਾਂ ਨਾਲ ਕਿਸੇ ਕਿਸਮ ਦੀ ਸਾਂਝ ਨਾ ਰੱਖੀ ਜਾਵੇ। ਦੋਵਾਂ ’ਤੇ ਜੀਵਨ ਭਰ ਲਈ ਸਿੱਖ ਸੰਸਥਾਵਾਂ ਅੰਦਰ ਕੰਮ ਕਰਨ ਦੀ ਮੁਕੰਮਲ ਰੋਕ ਲਗਾਈ ਗਈ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨ ਦਾ ਆਦੇਸ਼  ਸੁਣਾਉਂਦਿਆਂ ਕਿਹਾ ਕਿ ਜਦੋਂ ਤੱਕ ਅਮਰਜੀਤ ਸਿੰਘ ਚਾਵਲਾ ਇਸ ਮਾਮਲੇ ਵਿਚੋਂ ਨਿਰਦੋਸ਼ ਸਾਬਤ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦਾ, ਉਹ ਪੰਥ ਵਿਚੋਂ ਖਾਰਜ ਮੰਨੇ ਜਾਣਗੇ। 

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਅੱਜ ਹੋਈ ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਭਾਈ ਮੰਗਲ ਸਿੰਘ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ * ਤੇਜ਼ ਰਫਤਾਰ ਟਿੱਪਰ ਨੇ ਟਰੈਕਟਰ ਨੂੰ ਮਾਰੀ ਟੱਕਰ, ਇਕ ਦੀ ਮੌਤ ਅਗਲੀ ਖ਼ਬਰ ਸੀ.ਆਈ.ਏ. ਸਟਾਫ਼ ਫਰੀਦਕੋਟ ਦੀ ਵੱਡੀ ਕਾਰਵਾਈ, 47 ਕਿੱਲੋ ਹੈਰੋਇਨ ਸਮੇਤ 4 ਕਾਬੂ
Ad Position 24