20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਅਕਾਲੀ ਦਲ ਦੀ ਸਰਕਾਰ ਬਣਨ ’ਤੇ ਆਪਣਾ ਉੱਦਮ ਸ਼ੁਰੂ ਕਰਨ ਵਾਲੇ ਨੌਜਵਾਨਾਂ ਨੂੰ 10 ਲੱਖ ਰੁਪਏ ਵਿਆਜ਼ ਮੁਕਤ ਕਰਜ਼ਾ ਦਿੱਤਾ ਜਾਵੇਗਾ - ਸੁਖਬੀਰ

ਤਰਨਤਾਰਨ, 20 ਸਤੰਬਰ - ਅੱਜ ਹਲਕਾ ਤਰਨਤਾਰਨ ਦੇ ਅਧੀਨ ਪੈਦੇ ਪਿੰਡ ਠੱਠਾ ਵਿਖੇ ਸ੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੰਜਾਬ ਬਚਾਓ ਰੈਲੀ ਕਰਵਾਈ ਗਈ, ਜਿਸ ਵਿਚ ਸ੍ਰੋਮਣੀ...

Ad Position 21
No active advertisement
ਅਜੀਤ ਡੈਸਕ 20-09-2026

ਤਰਨਤਾਰਨ, 20 ਸਤੰਬਰ - ਅੱਜ ਹਲਕਾ ਤਰਨਤਾਰਨ ਦੇ ਅਧੀਨ ਪੈਦੇ ਪਿੰਡ ਠੱਠਾ ਵਿਖੇ ਸ੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪੰਜਾਬ ਬਚਾਓ ਰੈਲੀ ਕਰਵਾਈ ਗਈ, ਜਿਸ ਵਿਚ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਚੇਚੇ ਤੌਰ 'ਤੇ ਸ਼ਾਮਿਲ ਹੋਏ। ਹਲਕਾ ਇੰਚਾਰਜ ਤਰਨਤਾਰਨ ਦੀ ਬੀਬੀ ਕੰਚਨਪ੍ਰੀਤ ਕੋਰ ਦੀ ਅਗਵਾਈ ਹੇਠ ਇਸ ਰੈਲੀ ਵਿਚ ਵੱਡੀ ਪੱਧਰ ਅਕਾਲੀ ਵਰਕਰ ਅਤੇ ਸਮੁੱਚੀ ਲੀਡਰਸ਼ਿਪਵਿਚ ਸਾਮਿਲ ਹੋਈ।
ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸੂਬੇ ਵਾਸਤੇ ਆਪਣੀ ਕਾਰਜ ਯੋਜਨਾ ਦਾ ਵਿਸਥਾਰ ਵਿਚ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਉਨ੍ਹਾਂ ਨੂੰ ਫੌਰੀ ਟਿਊਬਵੈਲ ਬਿਜਲੀ ਕੁਨੈਕਸ਼ਨ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਆਟਾ ਦਾਲ ਸਕੀਮ ਦੇ ਤਹਿਤ 4 ਰੁਪਏ ਕਿਲੋ ਦੀ ਦਰ ’ਤੇ 50 ਕਿਲੋ ਕਣਕ ਦਿੱਤੀ ਜਾਵੇਗੀ, ਸ਼ਗਨ ਸਕੀਮ ਤਹਿਤ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਹਰ ਜ਼ਿਲ੍ਹਾ ਹੈਡਕੁਆਰਟਰ ’ਤੇ ਮੈਡੀਕਲ ਅਤੇ ਵੈਟਨਰੀ ਕਾਲਜ ਖੋਲ੍ਹੇ ਜਾਣਗੇ ਅਤੇ ਆਪਣਾ ਉੱਦਮ ਸ਼ੁਰੂ ਕਰਨ ਵਾਲੇ ਨੌਜਵਾਨਾਂ ਨੂੰ 10 ਲੱਖ ਰੁਪਏ ਵਿਆਜ਼ ਮੁਕਤ ਕਰਜ਼ਾ ਦਿੱਤਾ ਜਾਵੇਗਾ ਤੇ ਪਸ਼ੂ ਪਾਲਣ ਪ੍ਰਾਜੈਕਟਾਂ ਵਾਸਤੇ 75 ਫੀਸਦੀ ਸਬਸਿਡੀ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਕੇਵਲ ਪੰਜਾਬੀਆਂ ਨੂੰ ਦਿੱਤੀਆਂ ਜਾਣਗੀਆਂ, ਬੇਘਰਿਆਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ, ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੀ ਰਜਿਸਟਰੀ ਮਾਲਕਾਂ ਦੇ ਨਾਮ ਕੀਤੀ ਜਾਵੇਗੀ ਤੇ ਬਿਆਸ ਤੇ ਸਤਲੁਜ ਦਰਿਆ ਨੂੰ ਚੈਨਲਾਈਜ਼ ਕੀਤਾ ਜਾਵੇਗਾ।
ਇਸ ਮੌਕੇ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ, ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਅਰਸ਼ਦੀਪ ਸਿੰਘ ਕਲੇਰ, ਵਿਰਸਾ ਸਿੰਘ ਵਲਟੋਹਾ,  ਸਾਬਕਾ ਸਰਪੰਚ ਗੋਗੂਬੂਹਾ ਪਰਮਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਮੌਜ਼ੂਦ ਸਨ। 

Ad Position 22
No active advertisement
ਪਿਛਲੀ ਖ਼ਬਰ ਖੁਦਕੁਸ਼ੀ ਮਾਮਲੇ ’ਚ ਨਾਮਜ਼ਦ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਿਸਾਨ ਯੂਨੀਅਨ ਵਲੋਂ ਰੇਲਵੇ ਲਾਈਨਾਂ ’ਤੇ ਧਰਨਾ ਅਗਲੀ ਖ਼ਬਰ ਦਿਨ-ਦਿਹਾੜੇ ਗੋਲੀਆਂ ਮਾਰ ਕੇ 23 ਸਾਲਾ ਨੌਜਵਾਨ ਦੀ ਹੱਤਿਆ
Ad Position 24