ਜੰਡਿਆਲਾ ਗੁਰੂ (ਅੰਮ੍ਰਿਤਸਰ), 20 ਸਤੰਬਰ (ਪ੍ਰਮਿੰਦਰ ਸਿੰਘ ਜੋਸਨ) - ਗਹਿਰੀ ਮੰਡੀ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਧੰਨ-ਧੰਨ ਬਾਬਾ ਨਿਹਾਲ ਦਾਸ ਜੀ ਯਾਦਗਾਰੀ ਗੇਟ ਦਾ ਨਿਰਮਾਣ ਬਣਾਇਆ ਗਿਆ ਹੈ, ਜਿਸ ਦਾ ਉਦਘਾਟਨ ਲੋਕ ਨਿਰਮਾਣ ਮੰਤਰੀ ਅਤੇ ਜੰਡਿਆਲਾ ਗੁਰੂ ਤੋਂ ਵਿਧਾਇਕ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ। ਇਸ ਮੌਕੇ ਹਰਭਜਨ ਸਿੰਘ ਈ.ਟੀ.ਓ.ਨੇ ਕਿਹਾ ਕਿ ਪੀ.ਆਈ.ਡੀ.ਬੀ. ਫ਼ੰਡ ਸਕੀਮ ਤਹਿਤ ਬਣੇ ਇਸ ਗੇਟ ਨੂੰ ਵਿਰਾਸਤੀ ਦਿੱਖ ਦਿੱਤੀ ਗਈ ਹੈ। ਸਾਢੇ ਚਾਰ ਸਾਲਾਂ ਦੌਰਾਨ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦਾ ਰਿਕਾਰਡਤੋੜ ਵਿਕਾਸ ਹੋਇਆ ਹੈ। ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ 75 ਸਾਲਾਂ ਵਿਚ ਵੀ ਹਲਕੇ ਦਾ ਇੰਨਾ ਵਿਕਾਸ ਨਹੀਂ ਕਰ ਸਕੀਆਂ।ਆਮ ਆਦਮੀ ਪਾਰਟੀ ਮੁੜ ਸਰਕਾਰ ਬਣਾਕੇ ਪੰਜਾਬ ਦੀ ਸੇਵਾ ਕਰੇਗੀ।