21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਡੇਰਾਬੱਸੀ ਪਹੁੰਚੇ ਮਨੋਜ ਤਿਵਾੜੀ

ਡੇਰਾਬੱਸੀ (ਮੁਹਾਲੀ), 21 ਸਤੰਬਰ - ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਡੇਰਾਬੱਸੀ ਪਹੁੰਚੇ ਸੰਸਦ ਮੈਂਬਰ ਅਤੇ ਭਾਜਪਾ ਆਗੂ ਮਨੋਜ ਤਿਵਾੜੀ ਦਾ ਪਾਰਟੀ ਵਰਕਰਾਂ...

Ad Position 21
No active advertisement
ਅਜੀਤ ਡੈਸਕ 21-09-2026

ਡੇਰਾਬੱਸੀ (ਮੁਹਾਲੀ), 21 ਸਤੰਬਰ - ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਡੇਰਾਬੱਸੀ ਪਹੁੰਚੇ ਸੰਸਦ ਮੈਂਬਰ ਅਤੇ ਭਾਜਪਾ ਆਗੂ ਮਨੋਜ ਤਿਵਾੜੀ ਦਾ ਪਾਰਟੀ ਵਰਕਰਾਂ ਅਤੇ ਸਥਾਨਕ ਲੋਕਾਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਤਿਵਾੜੀ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਛੇ ਮਹੀਨਿਆਂ ਵਿਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਨ ਤੋਂ ਬਾਅਦ ਇਸ ਲਈ ਸਮਾਂ-ਸੀਮਾ ਲਗਾਤਾਰ ਅੱਗੇ ਵਧਾਈ ਜਾਂਦੀ ਰਹੀ।
ਮਨੋਜ ਤਿਵਾੜੀ ਨੇ ਕਿਹਾ ਕਿ ਪੰਜਾਬ ਦਾ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਲੋਕਾਂ ਨਾਲ ਬਹੁਤ ਪੁਰਾਣਾ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਬਚਪਨ ਤੋਂ ਹੀ ਉਨ੍ਹਾਂ ਨੂੰ ਪੰਜਾਬੀਆਂ ਅਤੇ ਸਿੱਖ ਭਾਈਚਾਰੇ ਦੀ ਬਹਾਦਰੀ ਅਤੇ ਸੇਵਾ ਭਾਵਨਾ ਬਾਰੇ ਦੱਸਿਆ ਜਾਂਦਾ ਰਿਹਾ ਹੈ। ਬਿਹਾਰ ਅਤੇ ਉੱਤਰ ਪ੍ਰਦੇਸ਼ ਤੋਂ ਵੱਡੀ ਗਿਣਤੀ ਵਿਚ ਲੋਕ ਰੁਜ਼ਗਾਰ ਲਈ ਪੰਜਾਬ ਆਏ ਅਤੇ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਪੇਟ ਵਿਚ ਜਾਂਦਾ ਦੇਖਣਾ ਚਿੰਤਾ ਦਾ ਵਿਸ਼ਾ ਹੈ।
ਤਿਵਾੜੀ ਨੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ, “ਇਕ ਵਾਰ ਮਿਲ ਕੇ ਹੁੰਕਾਰ ਭਰੋ, ਇਸ ਪਿਆਰੇ ਪੰਜਾਬ ਨੂੰ ਬਚਾ ਲਓ।” ਉਨ੍ਹਾਂ ਸਵਾਲ ਕੀਤਾ ਕਿ ਜੇਕਰ ਪੰਜਾਬ ਦੇ ਨੌਜਵਾਨ ਅਤੇ ਬੱਚੇ ਨਸ਼ਿਆਂ ਦੀ ਲਪੇਟ ਵਿਚ ਆ ਰਹੇ ਹਨ ਤਾਂ ਇਹ ਨਸ਼ਾ ਉਨ੍ਹਾਂ ਤੱਕ ਪਹੁੰਚ ਕਿੱਥੋਂ ਰਿਹਾ ਹੈ ਅਤੇ ਇਸ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ।
ਆਪਣੇ ਸੰਬੋਧਨ ਦੌਰਾਨ ਮਨੋਜ ਤਿਵਾੜੀ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਨਿਸ਼ਾਨੇ ’ਤੇ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਵਿਚ ਵੀ ‘ਆਪ’ ਵਲੋਂ ਕਈ ਵਾਅਦੇ ਕੀਤੇ ਗਏ ਸਨ, ਜਿਨ੍ਹਾਂ ਨੂੰ ਲੈ ਕੇ ਬਾਅਦ ਵਿਚ ਸਮਾਂ ਮੰਗਿਆ ਜਾਂਦਾ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ ’ਤੇ ਭਰੋਸਾ ਹੈ, ਪਰ ਪੰਜਾਬ ਸਰਕਾਰ ’ਤੇ ਭਰੋਸਾ ਨਹੀਂ ਹੈ।
ਤਿਵਾੜੀ ਨੇ ਕਿਹਾ ਕਿ ਪੰਜਾਬ ਕਦੇ ਦੇਸ਼ ਦੇ ਵਿਕਾਸ ਦਾ ਇੰਜਣ ਰਿਹਾ ਹੈ ਅਤੇ ਇਸ ਨੂੰ ਮੁੜ ਉਸੇ ਮੁਕਾਮ ’ਤੇ ਲੈ ਕੇ ਜਾਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਭਾਜਪਾ ਦੇ ਸੂਬਾਈ ਅਤੇ ਸਥਾਨਕ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਮੌਜੂਦ ਰਹੇ।

Ad Position 22
No active advertisement
ਪਿਛਲੀ ਖ਼ਬਰ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦੀ ਕੁੱਟਮਾਰ, ਇਲਾਜ ਦੌਰਾਨ ਮੌਤ ਅਗਲੀ ਖ਼ਬਰ ਮੁਂਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਪ੍ਰੋਗਰਾਮ ਵਿਚ ਪੁੱਜੇ ਪਿੰਡ ਸੈਂਸਰਾ ਕਲਾਂ (ਅਜਨਾਲਾ)
Ad Position 24