21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਹਲਕਾ ਅਜਨਾਲਾ ਦੀਆਂ3 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਸੌਂਪੇ 60 ਲੱਖ ਰੁਪਏ ਦੇ ਚੈੱਕ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 21 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਅੱਜ ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਵਿਖੇ 'ਲੋਕ ਮਿਲਣੀ' ਦੌਰਾਨ...

Ad Position 21
No active advertisement
ਅਜੀਤ ਡੈਸਕ 21-09-2026

ਜਗਦੇਵ ਕਲਾਂ/ਅਜਨਾਲਾ (ਅੰਮ੍ਰਿਤਸਰ), 21 ਸਤੰਬਰ (ਸ਼ਰਨਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਢਿੱਲੋਂ) - ਵਿਧਾਨ ਸਭਾ ਹਲਕਾ ਅਜਨਾਲਾ ਵਿਚ ਸਾਬਕਾ ਮੰਤਰੀ ਅਤੇ ਹਲਕਾ ਅਜਨਾਲਾ  ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹਲਕੇ ਦੇ ਪਿੰਡ ਸੈਂਸਰਾ ਕਲਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਹਲਕਾ ਅਜਨਾਲਾ ਦੇ ਪਿੰਡ ਸੈਂਸਰਾ ਵਿਖੇ 'ਲੋਕ ਮਿਲਣੀ' ਦੌਰਾਨ ਮਾਝੇ ਦੇ ਜੁਝਾਰੂ ਲੋਕਾਂ ਨਾਲ ਵਿਚਾਰ ਸਾਂਝੇ ਕੀਤੇਇਸ ਮੌਕੇ ਉਨ੍ਹਾਂ ਕਿਹਾ, ਇੰਨੀ ਵੱਡੀ ਗਿਣਤੀ ਵਿਚ ਪਹੁੰਚ ਕੇ ਅਥਾਹ ਪਿਆਰ ਅਤੇ ਸਤਿਕਾਰ ਦੇਣ ਲਈ ਸਭ ਦਾ ਬਹੁਤ-ਬਹੁਤ ਧੰਨਵਾਦ... ਪਿੰਡ ਦੀਆਂ ਤਿੰਨੋਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 60 ਲੱਖ ਰੁਪਏ (20-20 ਲੱਖ ਦੇ ਤਿੰਨ ਚੈੱਕ) ਸੌਂਪੇ ਗਏ ਹਨ...
ਸਾਡੀ ਸਰਕਾਰ ਨੇ 90% ਘਰਾਂ ਦੇ ਬਿਜਲੀ ਬਿੱਲ ਜ਼ੀਰੋ ਕੀਤੇ, ਗੋਇੰਦਵਾਲ ਸਾਹਿਬ ਦਾ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦਿਆ ਅਤੇ ਨਹਿਰੀ ਪਾਣੀ ਦੀ ਪਹੁੰਚ 22% ਤੋਂ ਵਧਾ ਕੇ 88% ਤੱਕ ਪਹੁੰਚਾਈ ਹੈ... ਪੰਜਾਬ ਭਰ ਵਿਚ 14,000 ਕਿਲੋਮੀਟਰ ਅੰਡਰਗਰਾਊਂਡ ਪਾਈਪਾਂ ਪਾਈਆਂ ਗਈਆਂ ਹਨ, ਅਤੇ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾ ਕੇ ਪੰਜਾਬ ਨੂੰ ਸਿੱਖਿਆ ਵਿਚ ਦੇਸ਼ ਭਰ 'ਚੋਂ ਪਹਿਲੇ ਨੰਬਰ 'ਤੇ ਲਿਆਂਦਾ ਹੈ...
ਲੋਕਾਂ ਨੂੰ ਲੁੱਟਣ ਵਾਲੀਆਂ ਰਵਾਇਤੀ ਪਾਰਟੀਆਂ ਦਾ ਹਾਲ ਹੁਣ ਸਭ ਦੇ ਸਾਹਮਣੇ ਹੈ... ਸਾਡੀ ਸਰਕਾਰ ਦਾ ਇਕੋ-ਇਕ ਟੀਚਾ ਪੰਜਾਬ ਦੇ ਲੋਕਾਂ ਨੂੰ ਸਹੂਲਤਾਂ ਦੇਣਾ ਅਤੇ ਮੁੜ ਤੋਂ ਇਕ ਖੁਸ਼ਹਾਲ 'ਰੰਗਲਾ ਪੰਜਾਬ' ਸਿਰਜਣਾ ਹੈ...
ਇਨਕਲਾਬ ਜ਼ਿੰਦਾਬਾਦ!

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵਲੋਂ ਹਿਮਾਚਲ ਪ੍ਰਦੇਸ਼ ਸਕੱਤਰੇਤ ਦੀ 'ਐਲਰਸਲੀ' ਇਮਾਰਤ ਦੇ ਦੂਜੇ ਪੜਾਅ ਦਾ ਉਦਘਾਟਨ ਅਗਲੀ ਖ਼ਬਰ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ 3 ਨੌਜਵਾਨਾਂ ਦੀ ਮੌਤ
Ad Position 24