21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਅਰਦਾਸ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 21 ਸਤੰਬਰ (ਹੀਰਾ ਸਿੰਘ ਮਾਂਗਟ) - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ...

Ad Position 21
No active advertisement
ਅਜੀਤ ਡੈਸਕ 21-09-2026

ਡੇਰਾ ਬਾਬਾ ਨਾਨਕ (ਗੁਰਦਾਸਪੁਰ), 21 ਸਤੰਬਰ (ਹੀਰਾ ਸਿੰਘ ਮਾਂਗਟ) - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਪੁੱਜੇ ਜਿੱਥੇ ਉਨ੍ਹਾਂ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਪਹਿਲਾਂ ਰਹਿਰਾਸ ਸਾਹਿਬ ਜੀ ਦਾ ਪਾਠ ਕੀਤਾ ਗਿਆ। ਉਪਰੰਤ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਲੋਂ ਵੀ ਇਕ ਮਹਾਨ ਨਗਰ ਕੀਰਤਨ ਭਾਰਤ ਪਾਕਿਸਤਾਨ ਜ਼ੀਰੋ ਲਾਈਨ 'ਤੇ ਪੁੱਜਾ ।   ਪਾਕਿਸਤਾਨ ਵਾਲੇ ਪਾਸੇ ਬੈਠ ਕੇ ਸੰਗਤਾਂ ਵਲੋਂ ਜਾਪ ਕੀਤਾ ਗਿਆ। ਉਪਰੰਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਅਰਦਾਸ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਕਿਸਾਨ ਲਹਿਰ ਦੀ ਮਜ਼ਬੂਤੀ ਲਈ ਇਕਜੁੱਟ ਹੋਈਆਂ ਕਿਰਤੀ ਕਿਸਾਨ ਯੂਨੀਅਨ ਪੰਜਾਬ ਤੇ ਕਿਰਤੀ ਕਿਸਾਨ ਯੂਨੀਅਨ ਅਗਲੀ ਖ਼ਬਰ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵਲੋਂ ਹਿਮਾਚਲ ਪ੍ਰਦੇਸ਼ ਸਕੱਤਰੇਤ ਦੀ 'ਐਲਰਸਲੀ' ਇਮਾਰਤ ਦੇ ਦੂਜੇ ਪੜਾਅ ਦਾ ਉਦਘਾਟਨ
Ad Position 24