21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਪ੍ਰਭਜੋਤ ਸਿੰਘ ਰਾਹੋਂ ਨੂੰ ਸੌਂਪੀ ਨਵਾਂਸ਼ਹਿਰ ਦੀ ਕਮਾਨ

ਜਾਡਲਾ (ਨਵਾਂਸ਼ਹਿਰ), 21 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ) - ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪ੍ਰਭਜੋਤ ਸਿੰਘ ਰਾਹੋਂ ਨੂੰ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ...

Ad Position 21
No active advertisement
ਅਜੀਤ ਡੈਸਕ 21-09-2026

ਜਾਡਲਾ (ਨਵਾਂਸ਼ਹਿਰ), 21 ਸਤੰਬਰ (ਹਰਕੰਵਲ ਸਿੰਘ ਕੌਲਗੜ੍ਹ) - ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪ੍ਰਭਜੋਤ ਸਿੰਘ ਰਾਹੋਂ ਨੂੰ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਨਾਲ ਹਲਕੇ ਦੀ ਸਿਆਸਤ ਵਿਚ ਨਵੀਂ ਸਰਗਰਮੀ ਸ਼ੁਰੂ ਹੋ ਗਈ ਹੈ। ਨਿਯੁਕਤੀ ’ਤੇ  ਪ੍ਰਭਜੋਤ ਸਿੰਘ ਰਾਹੋਂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ  ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਵਚਨਬੱਧਤਾ ਨਾਲ ਨਿਭਾਉਣਗੇ।
ਜਥੇਦਾਰ ਪ੍ਰਭਜੋਤ ਸਿੰਘ  ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਜੋ ਵਿਸ਼ਵਾਸ ਪ੍ਰਗਟਾਇਆ ਹੈ, ਉਹ ਉਸ ’ਤੇ ਪੂਰਾ ਉਤਰਨਗੇ। ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ਹਲਕੇ ਵਿਚ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨਾ, ਵਰਕਰਾਂ ਨੂੰ ਇਕਜੁੱਟ ਕਰਨਾ ਅਤੇ ਲੋਕਾਂ ਦੇ ਮੁੱਦਿਆਂ ਨੂੰ ਆਵਾਜ਼ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਵਿਚ ਲੋਕਾਂ ਨੂੰ ਹੁਣ ਰਵਾਇਤੀ ਸਿਆਸੀ ਧਿਰਾਂ ਦੀਆਂ ਲਕੀਰਾਂ ਤੋਂ ਬਾਹਰ ਨਿਕਲ ਕੇ ਪੰਜਾਬ ਦੇ ਹਿੱਤਾਂ ਦੀ ਗੱਲ ਕਰਨ ਵਾਲੀ ਸਿਆਸਤ ਬਾਰੇ ਸੋਚਣ ਦੀ ਲੋੜ ਹੈ। ਰਾਹੋਂ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕਾਂ, ਪੰਜਾਬੀਅਤ ਅਤੇ ਪੰਜਾਬ ਦੇ ਹਿੱਤਾਂ ਨੂੰ ਕੇਂਦਰ ਵਿਚ ਰੱਖ ਕੇ ਆਪਣੀ ਸਿਆਸੀ ਪਛਾਣ ਮਜ਼ਬੂਤ ਕਰਨ ਲਈ ਯਤਨਸ਼ੀਲ ਹੈ।
ਪ੍ਰਭਜੋਤ ਸਿੰਘ ਰਾਹੋਂ ਨੇ ਕਿਹਾ ਕਿ ਉਹ ਨਵਾਂਸ਼ਹਿਰ ਹਲਕੇ ਦੇ ਪਿੰਡਾਂ ਤੋਂ ਲੈ ਕੇ ਸ਼ਹਿਰੀ ਖੇਤਰਾਂ ਤੱਕ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਸਿਰਫ਼ ਅਹੁਦਿਆਂ ਨਾਲ ਨਹੀਂ, ਸਗੋਂ ਵਰਕਰਾਂ ਅਤੇ ਲੋਕਾਂ ਨਾਲ ਖੜ੍ਹ ਕੇ ਹੁੰਦੀ ਹੈ।
ਉਨ੍ਹਾਂ ਆਖਿਆ ਕਿ ਆਉਣ ਵਾਲੇ ਦਿਨਾਂ ਵਿਚ ਹਲਕੇ ਅੰਦਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਇਹ ਨਾ ਤਾਂ ਕੋਈ ਟੈਕਸ ਹੈ ਅਤੇ ਨਾ ਹੀ ਕੋਈ ਸੈੱਸ - ਯੂ.ਪੀ.ਆਈ. 'ਤੇ ਮਰਚੈਂਟ ਡਿਸਕਾਊਂਟ ਰੇਟ ਲੈਣ-ਦੇਣ ਦੇ ਖਰਚਿਆਂ ਬਾਰੇ... ਅਗਲੀ ਖ਼ਬਰ ਕਿਸੇ ਰਾਜ ਦੇ ਹੱਕੀ ਹਿੱਸੇ ਦੇ ਫ਼ੰਡਾਂ ਚ ਕੋਈ ਕਟੌਤੀ ਨਹੀਂ ਕੀਤੀ ਜਾਂਦੀ - ਸੀਤਾਰਮਨ
Ad Position 24