22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੁਲਾਬ ਸਿੱਧੂ ਦੇ ਘਰ ਫਾਇਰਿੰਗ ਮਾਮਲੇ 'ਚ ਪੁਲਿਸ ਮੁਕਾਬਲੇ ਤੋਂ ਬਾਅਦ 2 ਸ਼ੂਟਰ ਕਾਬੂ, ਹੁਣ ਤੱਕ ਕੁਲ ਛੇ ਜਣਿਆਂ ਨੂੰ ਕੀਤਾ ਗਿ੍ਫਤਾਰ

ਬਰਨਾਲਾ, 22 ਸਤੰਬਰ (ਨਰਿੰਦਰ ਅਰੋੜਾ)-ਬਰਨਾਲਾ ਦੇ ਪਿੰਡ ਫਰਵਾਹੀ ਵਿਖੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਮੁਤਾਬਕ ਮਾਮਲੇ 'ਚ ਹੁਣ ਤੱਕ 9 ਮੁਲਜ਼ਮਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ 'ਚੋਂ 4 ਜਣਿਆਂ ਨੂੰ 21 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Ad Position 21
No active advertisement
ਅਜੀਤ ਡੈਸਕ 22-09-2026

ਬਰਨਾਲਾ, 22 ਸਤੰਬਰ (ਨਰਿੰਦਰ ਅਰੋੜਾ)-ਬਰਨਾਲਾ ਦੇ ਪਿੰਡ ਫਰਵਾਹੀ ਵਿਖੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਮੁਤਾਬਕ ਮਾਮਲੇ 'ਚ ਹੁਣ ਤੱਕ 9 ਮੁਲਜ਼ਮਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ 'ਚੋਂ 4 ਜਣਿਆਂ ਨੂੰ 21 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਨਾਂ ਦੀ ਪਹਿਚਾਣ ਗੁਰਵਿੰਦਰ ਸਿੰਘ ਉਰਫ ਸ਼ਕਤੀਮਾਨ, ਗੁਰਪ੍ਰੀਤ ਸਿੰਘ ਉਰਫ ਬਾਬਾ, ਰਮਨਪ੍ਰੀਤ ਸਿੰਘ ਅਤੇ ਗੌਰਵ ਸ਼ਰਮਾ ਵਜੋਂ ਹੋਈ ਸੀ। ਜਦਕਿ ਪੁਲਿਸ ਆਪ੍ਰੇਸ਼ਨ ਦੌਰਾਨ ਦੋ ਹੋਰ ਸ਼ੂਟਰਾਂ ਗੁਰਵਿੰਦਰ ਸਿੰਘ ਉਰਫ ਲੁੱਧੜ ਅਤੇ ਗੁਰਪਿਆਰ ਸਿੰਘ ਉਰਫ ਗੁਰੀ ਨੂੰ ਅੱਜ ਮੁਕਾਬਲੇ ਤੋਂ ਬਾਅਦ ਕਾਬੂ ਕੀਤਾ ਗਿਆ ਹੈ। ਡੀਆਈਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਨੇ ਬਰਨਾਲਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ  12 ਅਤੇ 13 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਿੰਡ ਫਰਵਾਹੀ ਵਿਖੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ਦੇ ਮੁੱਖ ਗੇਟ 'ਤੇ ਫਾਇਰਿੰਗ ਕੀਤੀ ਗਈ ਸੀ। ਮਾਮਲੇ 'ਚ ਬਰਨਾਲਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀਆਂ ਟੀਮਾਂ ਨੇ ਜਾਂਚ ਅੱਗੇ ਵਧਾਉਂਦਿਆਂ ਵੱਖ-ਵੱਖ ਥਾਵਾਂ ਤੋਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ।  ਇਨ੍ਹਾਂ ਦੇ ਕਬਜ਼ੇ 'ਚੋਂ ਇਕ ਅਰਟਿਗਾ ਕਾਰ, 30 ਬੋਰ ਪਿਸਟਲ, ਜਿੰਦਾ ਕਾਰਤੂਸ ਅਤੇ ਇਕ ਮੋਟਰਸਾਈਕਲ ਬਰਾਮਦ ਹੋਇਆ ਸੀ। ਅੱਜ ਪੁਲਿਸ ਟੀਮਾਂ ਨੂੰ ਦੋ ਸ਼ੱਕੀਆਂ ਬਾਰੇ ਸੂਚਨਾ ਮਿਲੀ। ਮਾਨਸਾ ਵਲੋਂ ਬਿਨਾਂ ਨੰਬਰ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ ਨੂੰ ਰੋਕਣ ਦਾ ਇਸ਼ਾਰਾ ਕੀਤਾ ਗਿਆ, ਪਰ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਵਲੋਂ ਪਿੱਛਾ ਕਰਨ ਦੌਰਾਨ ਦੋਵਾਂ ਮੁਲਜ਼ਮਾਂ ਨੇ ਪੁਲਿਸ ਪਾਰਟੀ 'ਤੇ ਫਾਇਰਿੰਗ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਇਸ ਦੌਰਾਨ ਦੋਵੇਂ ਸ਼ੱਕੀ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਕੇ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ। ਇਨ੍ਹਾਂ ਪਾਸੋਂ ਵੀ ਹਥਿਆਰ ਅਤੇ ਮੋਟਰਸਾਈਕਲ ਬਰਾਮਦ ਹੋਇਆ ਹੈ।ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਕੇ ਫਾਇਰਿੰਗ ਦੀ ਪੂਰੀ ਸਾਜ਼ਿਸ਼, ਹਥਿਆਰਾਂ ਦੇ ਸਰੋਤ ਅਤੇ ਵਾਰਦਾਤ 'ਚ ਸ਼ਾਮਲ ਹੋਰ ਲੋਕਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ ਆਲਮ ਅਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।।

Ad Position 22
No active advertisement
ਪਿਛਲੀ ਖ਼ਬਰ ਡੀ.ਏ. ਬਕਾਏ ਦੇ ਭੁਗਤਾਨ ’ਚ ਹੁਕਮਾਂ ਦੀ ਅਵਹੇਲਨਾ ’ਤੇ ਹਾਈ ਕੋਰਟ ਸਖ਼ਤ ਅਗਲੀ ਖ਼ਬਰ ਏਸ਼ਿਆਈ ਖ਼ੇਡਾਂ: ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾ
Ad Position 24