22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਅਜਨਾਲਾ ਹਲਕੇ ’ਚ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’, ਰਮਦਾਸ ਵਿਖੇ ਭਰਵਾਂ ਸਵਾਗਤ

ਅਜਨਾਲਾ, ਰਮਦਾਸ, ਗੱਗੋਮਾਹਲ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ...

Ad Position 21
No active advertisement
ਅਜੀਤ ਡੈਸਕ 22-09-2026

ਅਜਨਾਲਾ, ਰਮਦਾਸ, ਗੱਗੋਮਾਹਲ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਦੇਸ਼ ਨਾਲ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਵਿਧਾਨ ਸਭਾ ਹਲਕਾ ਅਜਨਾਲਾ ਵਿਚ ਪਹੁੰਚਣ ’ਤੇ ਭਾਜਪਾ ਅੰਮ੍ਰਿਤਸਰ ਦਿਹਾਤੀ-1 ਦੇ ਪ੍ਰਧਾਨ ਅਤੇ ਹਲਕਾ ਅਜਨਾਲਾ ਦੇ ਇੰਚਾਰਜ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ਹੇਠ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਰਮਦਾਸ ਵਿਖੇ ਯਾਤਰਾ ਦੇ ਦਾਖ਼ਲ ਹੁੰਦਿਆਂ ਹੀ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਪਾਰਟੀ ਦੇ ਝੰਡਿਆਂ ਨਾਲ ਉਤਸ਼ਾਹਪੂਰਵਕ ਸਵਾਗਤ ਕਰਦਿਆਂ ਆਕਾਸ਼ ਗੂੰਜਾਊ ਨਾਅਰੇ ਲਗਾਏ ਗਏ I

ਇਸ ਯਾਤਰਾ ਵਿਚ ਅੱਜ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਸ. ਬਲਦੇਵ ਸਿੰਘ ਔਲਖ ਸਮੇਤ ਹੋਰਨਾਂ ਆਗੂਆਂ ਨੂੰ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆI ਇਸ ਮੌਕੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਮਕਸਦ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝਾ ਸੰਦੇਸ਼ ਦੇਣਾ ਹੈ। ਇਸ ਮੌਕੇ ਭਾਜਪਾ ਆਗੂ ਰਵੀਕਰਨ ਸਿੰਘ ਕਾਹਲੋਂ, ਅਸ਼ਵਨੀ ਸ਼ੇਖੜੀ, ਚੌਧਰੀ ਅਸ਼ੋਕ ਮੰਨਣ, ਰਾਜੇਸ਼ ਚੋਹਾਨ, ਧਰਮਿੰਦਰ ਸਿੰਘ ਪ੍ਰਿੰਸ, ਇੰਦਰਜੀਤ ਸਿੰਘ ਰਮਦਾਸ, ਵਿਕਰਮ ਬੇਦੀ, ਗੁਰਿੰਦਰਬੀਰ ਸਿੰਘ ਗਿੰਦੂ ਬੱਲ, ਮਿੰਟੂ ਜੁਲਕਾ ਅਤੇ ਹਤਿੰਦਰ ਬੱਬਰ ਸਮੇਤ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਮੂਲੀਅਤ ਕੀਤੀ।

Ad Position 22
No active advertisement
ਪਿਛਲੀ ਖ਼ਬਰ ਤਿੰਨ ਮਾਸੂਮ ਬੱਚਿਆਂ ਦੀ ਮੌਤ ਦਾ ਮਾਮਲਾ ਟਰੇਸ, ਮਾਂ ਗ੍ਰਿਫ਼ਤਾਰ ਅਗਲੀ ਖ਼ਬਰ ਨਸ਼ੇ ਕਾਰਨ ਇਕ ਨੌਜਵਾਨ ਦੀ ਮੌਤ
Ad Position 24