22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਘਟਨਾ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਵਲੋਂ ਚਾਰ ਮੈਂਬਰੀ ਕਮੇਟੀ ਦਾ ਗਠਨ

ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ...

Ad Position 21
No active advertisement
ਅਜੀਤ ਡੈਸਕ 22-09-2026

ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਚਰਚਾ ਦਾ ਵਿਸ਼ਾ ਬਣੀ ਹੋਈ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਘਟਨਾ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ 'ਤੇ ਅਧਾਰਤ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਜਾਂਚ ਕਮੇਟੀ ਵਿਚ ਬਲਦੇਵ ਸਿੰਘ ਕਾਇਮਪੁਰੀ, ਗੁਰਮੀਤ ਸਿੰਘ ਬੂਹ, ਬੀਬੀ ਗੁਰਿੰਦਰ ਕੌਰ ਭੋਲੂਵਾਲ ਤੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਸ਼ਾਮਲ ਕੀਤੇ ਗਏ ਹਨ ਜਦਕਿ ਸ਼੍ਰੋਮਣੀ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਕਮੇਟੀ ਦੇ ਕੋਆਰਡੀਨੇਟਰ ਹੋਣਗੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਜੋ ਵੀ ਸਵਾਲ ਸਿੱਖ ਸੰਗਤ ਵਲੋਂ ਚੁੱਕੇ ਜਾ ਰਹੇ ਹਨ, ਉਨ੍ਹਾਂ ਦੇ ਜਵਾਬ ਉਹ ਤੱਥਾਂ ਸਹਿਤ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਦੇਣਗੇ ਤੇ ਇਹ ਕਮੇਟੀ 15 ਦਿਨਾਂ ਅੰਦਰ ਆਪਣੀ ਰਿਪੋਰਟ ਦੇਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪਰਚਾ ਦਰਜ ਕਰਵਾਉਣ ਵਾਲੀ ਬੀਬੀ ਉਨ੍ਹਾਂ ਨੂੰ ਮਿਲੀ ਜ਼ਰੂਰ ਸੀ ਪਰ ਉਸ ਨੇ ਉਨ੍ਹਾਂ ਨਾਲ ਅਮਰਜੀਤ ਸਿੰਘ ਚਾਵਲਾ ਵਲੋਂ ਜ਼ਬਰ-ਜਨਾਹ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਬੀਬੀ ਨੇ ਅਜਿਹੀ ਕੋਈ ਗੱਲ ਕੀਤੀ ਹੁੰਦੀ ਤਾਂ ਉਹ ਚੁੱਪ ਨਾ ਰਹਿੰਦੇ।

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਪਿਓ ਪੁੱਤਰ ਗੰਭੀਰ ਜ਼ਖਮੀ ਅਗਲੀ ਖ਼ਬਰ ਸੜਕ ਹਾਦਸੇ ਵਿਚ ਪ੍ਰਵਾਸੀ ਮਜ਼ਦੂਰ ਦੀ ਮੌਤ
Ad Position 24