22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਲੁਧਿਆਣਾ 'ਚ ਚੋਰੀ ਕਰਨ ਆਏ ਨੌਜਵਾਨ 'ਤੇ ਪੁਲਿਸ ਮੁਲਾਜ਼ਮ ਨੇ ਚਲਾਈ ਗੋਲੀ

ਲੁਧਿਆਣਾ, 22 ਸਤੰਬਰ (ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਗੁਰਦੇਵ ਨਗਰ ਇਲਾਕੇ ਵਿਚ ਚੋਰੀ ਦੀ ਨੀਅਤ...

Ad Position 21
No active advertisement
ਅਜੀਤ ਡੈਸਕ 22-09-2026

ਲੁਧਿਆਣਾ, 22 ਸਤੰਬਰ (ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਗੁਰਦੇਵ ਨਗਰ ਇਲਾਕੇ ਵਿਚ ਚੋਰੀ ਦੀ ਨੀਅਤ ਨਾਲ ਨਿਰਮਾਣ ਅਧੀਨ ਮਕਾਨ ਵਿਚ ਦਾਖ਼ਲ ਹੋਏ ਇਕ ਨੌਜਵਾਨ ਨੂੰ ਪੁਲਿਸ ਮੁਲਾਜ਼ਮ ਵਲੋਂ ਗੋਲੀ ਮਾਰ ਦਿੱਤੀ ਗਈ। ਗੋਲੀ ਨੌਜਵਾਨ ਦੀ ਖੱਬੀ ਬਾਂਹ ਵਿਚ ਲੱਗੀ, ਜਿਸ ਤੋਂ ਬਾਅਦ ਉਸਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।ਜਾਣਕਾਰੀ ਮੁਤਾਬਕ ਨੌਜਵਾਨ ਕਥਿਤ ਤੌਰ 'ਤੇ ਚੋਰੀ ਕਰਨ ਦੇ ਇਰਾਦੇ ਨਾਲ ਨਵੇਂ ਬਣ ਰਹੇ ਮਕਾਨ ਵਿਚ ਦਾਖ਼ਲ ਹੋਇਆ ਸੀ। ਮੌਕੇ 'ਤੇ ਮੌਜੂਦ ਲੋਕਾਂ ਦੀ ਨਜ਼ਰ ਜਦੋਂ ਉਸ 'ਤੇ ਪਈ ਤਾਂ ਉਨ੍ਹਾਂ ਨੇ ਰੌਲਾ ਪਾ ਦਿੱਤਾ। ਇਸ ਦੌਰਾਨ ਉੱਥੇ ਤਾਇਨਾਤ ਸੁਰੱਖਿਆ ਵਿਚ ਤੈਨਾਤ ਗੰਨਮੈਨ ਜਦੋਂ ਉਕਤ ਮੁਲਜ਼ਮ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਪੁਲਿਸ ਮੁਲਾਜਮ ਤੇ ਦਾਤ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਆਪਣੇ ਬਚਾਅ ਵਿਚ ਗੰਨਮੈਨ ਨੇ ਗੋਲੀ ਚਲਾ ਦਿੱਤੀ।

ਗੋਲੀ ਲੱਗਦੇ ਹੀ ਨੌਜਵਾਨ ਮੌਕੇ 'ਤੇ ਡਿੱਗ ਪਿਆ ਅਤੇ ਇਲਾਕੇ ਵਿਚ ਹਫੜਾ-ਦਫੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕੋਲ ਤੇਜ਼ਧਾਰ ਹਥਿਆਰ ਵੀ ਮੌਜੂਦ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਮੌਕੇ 'ਤੇ ਪਹੁੰਚੀ। ਮੁਲਜ਼ਮ ਕੋਲੋਂ ਤੇਜ਼ਧਾਰ ਹਥਿਆਰ ਬਰਾਮਦ ਹੋਏ ਹਨ ਅਤੇ ਉਸਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਓਧਰ ਸਿਵਲ ਹਸਪਤਾਲ ਵਿਚ ਮੁਲਜ਼ਮ ਦਾ ਇਲਾਜ ਕਰ ਰਹੀ ਡਾਕਟਰ ਦਾ ਕਹਿਣਾ ਹੈ ਕਿ ਗੋਲੀ ਮੁਲਜ਼ਮ ਦੀ ਖੱਬੀ ਬਾਂਹ ਵਿਚ ਲੱਗੀ ਹੈ ਅਤੇ ਗੋਲੀ ਕੱਢਣ ਲਈ ਓਪਰੇਸ਼ਨ ਦੀ ਤਿਆਰੀ ਕੀਤੀ ਜਾ ਰਹੀ, ਉਨ੍ਹਾਂ ਕਿਹਾ ਕਿ ਫਿਲਹਾਲ ਮੁਲਜ਼ਮ ਦੀ ਹਾਲਤ ਸਥਿਰ ਹੈ l

ਹੁਣ ਪੁਲਿਸ ਵਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਘਟਨਾ ਸਥਾਨ ਅਤੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਖੰਗਾਲੀ ਜਾ ਰਹੀ ਹੈ, ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਨੌਜਵਾਨ ਇਕੱਲਾ ਆਇਆ ਸੀ ਜਾਂ ਉਸਦੇ ਨਾਲ ਹੋਰ ਲੋਕ ਵੀ ਮੌਜੂਦ ਸਨ। ਏ.ਸੀ.ਪੀ. ਸਰਬਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਜ਼ਖ਼ਮੀ ਨੌਜਵਾਨ ਦੇ ਬਿਆਨ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਮਾਮਲੇ ਵਿਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਵਿਚ ਸਿਹਤ ਵਿਭਾਗ ਦੀ ਛਾਪੇਮਾਰੀ, 1200 ਕਿੱਲੋ ਪਨੀਰ ਜ਼ਬਤ ਅਗਲੀ ਖ਼ਬਰ ਸੜਕ ਹਾਦਸੇ ਵਿਚ ਪਿਓ ਪੁੱਤਰ ਗੰਭੀਰ ਜ਼ਖਮੀ
Ad Position 24