22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਤਿਉਹਾਰਾਂ ਤੋਂ ਪਹਿਲਾਂ ਫੂਡ ਸੇਫਟੀ ਵਿਭਾਗ ਸਰਗਰਮ, ਫੈਕਟਰੀ ’ਚ ਛਾਪਾ

ਡੇਰਾਬੱਸੀ (ਮੋਹਾਲੀ), 22 ਸਤੰਬਰ (ਰਣਬੀਰ ਸਿੰਘ ਪੜ੍ਹੀ)- ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਖਾਣ-ਪੀਣ ਵਾਲੀਆਂ...

Ad Position 21
No active advertisement
ਅਜੀਤ ਡੈਸਕ 22-09-2026

ਡੇਰਾਬੱਸੀ (ਮੋਹਾਲੀ), 22 ਸਤੰਬਰ (ਰਣਬੀਰ ਸਿੰਘ ਪੜ੍ਹੀ)- ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਨੂੰ ਲੈ ਕੇ ਫੂਡ ਸੇਫਟੀ ਵਿਭਾਗ ਹਰਕਤ ਵਿਚ ਆ ਗਿਆ ਹੈ। ਇਸੇ ਕੜੀ ਤਹਿਤ ਵਿਭਾਗ ਦੀ ਟੀਮ ਵਲੋਂ ਡੇਰਾਬੱਸੀ ਹਲਕੇ ਦੇ ਪਿੰਡ ਸੁੰਡਰਾਂ ਵਿਖੇ ਸਥਿਤ ਇਕ ਫੈਕਟਰੀ ਵਿਚ ਛਾਪੇਮਾਰੀ ਕਰਕੇ ਉੱਥੋਂ 11 ਕਿਲੋ ਦੇ ਕਰੀਬ ਪਨੀਰ ਜ਼ਬਤ ਕੀਤਾ ਗਿਆ। ਟੀਮ ਨੇ ਪਨੀਰ ਦੇ ਨਮੂਨੇ ਲੈ ਕੇ ਜਾਂਚ ਲਈ ਲੈਬਾਰਟਰੀ ਭੇਜ ਦਿੱਤੇ ਹਨ।

ਫੂਡ ਸੇਫਟੀ ਅਧਿਕਾਰੀ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਤਿਉਹਾਰਾਂ ਦੇ ਦਿਨਾਂ ਦੌਰਾਨ ਦੁੱਧ ਅਤੇ ਦੁੱਧ ਤੋਂ ਤਿਆਰ ਹੋਣ ਵਾਲੀਆਂ ਵਸਤਾਂ ਦੀ ਮੰਗ ਵਧ ਜਾਂਦੀ ਹੈ। ਇਸ ਦੇ ਮੱਦੇਨਜ਼ਰ ਵਿਭਾਗ ਵਲੋਂ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਪਿੰਡ ਸੁੰਡਰਾਂ ਦੀ ਇਕ ਫੈਕਟਰੀ ਦੀ ਜਾਂਚ ਕਰਦਿਆਂ ਉੱਥੇ ਮੌਜੂਦ ਪਨੀਰ ਨੂੰ ਜ਼ਬਤ ਕੀਤਾ ਗਿਆ।

ਵਿਭਾਗ ਵਲੋਂ ਪਨੀਰ ਦੇ ਸੈਂਪਲ ਨਿਯਮਾਂ ਅਨੁਸਾਰ ਲੈ ਕੇ ਟੈਸਟਿੰਗ ਲਈ ਲੈਬਾਰਟਰੀ ਭੇਜੇ ਗਏ ਹਨ। ਅਧਿਕਾਰੀਆਂ ਮੁਤਾਬਕ ਲੈਬ ਰਿਪੋਰਟ ਆਉਣ ਤੋਂ ਬਾਅਦ ਹੀ ਪਨੀਰ ਦੀ ਗੁਣਵੱਤਾ ਬਾਰੇ ਸਥਿਤੀ ਸਪੱਸ਼ਟ ਹੋਵੇਗੀ ਅਤੇ ਰਿਪੋਰਟ ਦੇ ਆਧਾਰ ’ਤੇ ਨਿਯਮਾਂ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਵਿਭਾਗ ਵਲੋਂ ਪਨੀਰ ਨੂੰ ਘਟੀਆ ਜਾਂ ਮਿਲਾਵਟੀ ਕਰਾਰ ਨਹੀਂ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਅੰਤਿਮ ਨਤੀਜਾ ਲੈਬ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ।

Ad Position 22
No active advertisement
ਪਿਛਲੀ ਖ਼ਬਰ ਐਸ .ਐਨ .ਏ ਸਪਰਸ਼ ਸਕੀਮ ਨੇ ਅਧਿਆਪਕਾਂ ਨੂੰ ਕੀਤਾ ਪ੍ਰੇਸ਼ਾਨ, ਮਾਸਟਰ ਕੇਡਰ ਯੂਨੀਅਨ ਵਲੋਂ ਨਾਅਰੇਬਾਜ਼ੀ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਨਸ਼ਾ ਮੁਕਤ ਪੰਜਾਬ ਯਾਤਰਾ ਪਹੁੰਚਣ 'ਤੇ ਸਮਾਗਮ ਕਰਵਾਇਆ
Ad Position 24