22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਭਰਾ ਵਲੋਂ ਨਸ਼ੇ ਦੀ ਹਾਲਤ ’ਚ ਵੱਡੇ ਭਰਾ ਦਾ ਕਿਰਚਾਂ ਮਾਰ ਕੇ ਕਤਲ

ਮਾਨਸਾ, 22 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਛਾਪਿਆਂਵਾਲੀ ਵਿਖੇ ਨਸ਼ੇ ਦੀ ਹਾਲਤ ’ਚ ਛੋਟੇ ਭਰਾ ਵਲੋਂ...

Ad Position 21
No active advertisement
ਅਜੀਤ ਡੈਸਕ 22-09-2026

ਮਾਨਸਾ, 22 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਛਾਪਿਆਂਵਾਲੀ ਵਿਖੇ ਨਸ਼ੇ ਦੀ ਹਾਲਤ ’ਚ ਛੋਟੇ ਭਰਾ ਵਲੋਂ ਵੱਡੇ ਭਰਾ ਦਾ ਕਿਰਚਾਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਰਣਜੀਤ ਸਿੰਘ (58) ਵਜੋਂ ਹੋਈ ਹੈ। ਵਾਰਦਾਤ ਤੋਂ ਬਾਅਦ ਪਰਿਵਾਰਕ ਮੈਂਬਰ ਰਣਜੀਤ ਸਿੰਘ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਲੈ ਕੇ ਪਹੁੰਚੇ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਸੁਰਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਤੇ ਉਸ ਦਾ ਛੋਟਾ ਭਰਾ ਚੰਦਰਪਾਲ ਨਸ਼ੇ ਦਾ ਆਦੀ ਸੀ, ਨੂੰ ਵੱਡਾ ਭਰਾ ਨਸ਼ਾ ਕਰਨ ਤੋਂ ਰੋਕਦਾ ਸੀ। ਇਸੇ ਗੱਲ ਨੂੰ ਲੈ ਕੇ ਬੀਤੀ ਰਾਤ ਦੋਵਾਂ ਵਿਚਕਾਰ ਝਗੜਾ ਹੋਇਆ ਸੀ।

ਰਣਜੀਤ ਸਿੰਘ ਦੇ ਸੌ ਜਾਣ ’ਤੇ ਚੰਦਰਪਾਲ ਨੇ ਕਿਰਚ ਨਾਲ ਹਮਲਾ ਕਰ ਕੇ ਉਸ ਦੀ ਹੱਤਿਆ ਕਰ ਦਿੱਤੀ। ਕੋਟਧਰਮੂ ਚੌਕੀ ਦੇ ਇੰਚਾਰਜ ਬਲਜਿੰਦਰ ਸਿੰਘ ਅਨੁਸਾਰ ਮੁਲਜ਼ਮ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ 'ਨਸ਼ਾ ਮੁਕਤ ਪੰਜਾਬ ਯਾਤਰਾ' ਦੇ ਵਿਧਾਨ ਸਭਾ ਹਲਕਾ ਅਜਨਾਲਾ ਵਿਚ ਪਹੁੰਚਣ 'ਤੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਭਰਵ... ਅਗਲੀ ਖ਼ਬਰ ਖਰੜ ਵਿਖੇ ਭਾਜਪਾ ਦਾ ਨਾਰਾ 'ਨਸ਼ਾ ਮੁਕਾਉਣਾ ਸਾਰਾ' ਵੈਨਰ ਹੇਠ ਰੈਲੀ
Ad Position 24