23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਕਾਰ ਸਵਾਰ ਵਿਅਕਤੀ ਵਲੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦਾ ਦੋਸ਼, ਪੁਲਿਸ ਵਲੋਂ ਜਾਂਚ ਸ਼ੁਰੂ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 23 ਸਤੰਬਰ (ਕਪਿਲ ਕੰਧਾਰੀ)- ਗੁਰੂ ਹਰ ਸਹਾਏ ਦੇ ਇੰਪੀਰੀਅਲ ਇਨਕਲੇਵ ਵਿਖੇ...

Ad Position 21
No active advertisement
ਅਜੀਤ ਡੈਸਕ 23-09-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 23 ਸਤੰਬਰ (ਕਪਿਲ ਕੰਧਾਰੀ)- ਗੁਰੂ ਹਰ ਸਹਾਏ ਦੇ ਇੰਪੀਰੀਅਲ ਇਨਕਲੇਵ ਵਿਖੇ ਅੱਜ ਦਿਨ-ਦਿਹਾੜੇ ਇਕ ਕਾਰ ਸਵਾਰ ਵਿਅਕਤੀ ਵਲੋਂ ਛੇਵੀਂ ਜਮਾਤ ਵਿਚ ਪੜ੍ਹਦੇ ਬੱਚੇ ਨੂੰ ਕਥਿਤ ਤੌਰ ’ਤੇ ਅਗਵਾ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੇ ਵਲੋਂ ਦਿਖਾਈ ਗਈ ਸੂਝ-ਬੂਝ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੱਚੇ ਦੇ ਪਿਤਾ ਰਜਨੀਸ਼ ਸ਼ਰਮਾ ਨੇ ਦੱਸਿਆ ਕਿ ਉਹ ਇੰਪੀਰੀਅਲ ਇਨਕਲੇਵ ਵਿਚ ਰਹਿੰਦੇ ਹਨ ਤੇ ਉਨ੍ਹਾਂ ਦਾ ਬੇਟਾ ਅੱਜ ਟਿਊਸ਼ਨ ਲਈ ਆਪਣੇ ਘਰ ਤੋਂ ਬਾਹਰ ਜਾ ਰਿਹਾ ਸੀ।

ਇਸ ਦੌਰਾਨ ਇਕ ਕਾਰ ਵਿਚ ਸਵਾਰ ਵਿਅਕਤੀ ਨੇ ਕਥਿਤ ਤੌਰ ’ਤੇ ਬੱਚੇ ਨੂੰ ਚਾਕਲੇਟ ਦੇਣ ਦਾ ਲਾਲਚ ਦਿੱਤਾ ਅਤੇ ਉਸ ਨੂੰ ਕਾਰ ਵਿਚ ਬੈਠਣ ਲਈ ਕਿਹਾ। ਬੱਚੇ ਨੇ ਚਾਕਲੇਟ ਲੈਣ ਜਾਂ ਕਾਰ ਵਿਚ ਬੈਠਣ ਦੀ ਬਜਾਏ ਤੁਰੰਤ ਉਥੋਂ ਆਪਣੇ ਘਰ ਵੱਲ ਦੌੜ ਲਗਾ ਦਿੱਤੀ। ਘਰ ਪਹੁੰਚ ਕੇ ਬੱਚੇ ਨੇ ਸਾਰੀ ਘਟਨਾ ਬਾਰੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦਿੱਤੀ। ਬੱਚੇ ਦੇ ਪਿਤਾ ਨੂੰ ਜਦੋਂ ਇਸ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਤੁਰੰਤ ਬਾਹਰ ਜਾ ਕੇ ਕਾਰ ਸਵਾਰ ਵਿਅਕਤੀ ਦੀ ਭਾਲ ਕੀਤੀ ਅਤੇ ਉਸ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਕਥਿਤ ਤੌਰ ’ਤੇ ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ।

ਇਸ ਤੋਂ ਬਾਅਦ ਪਰਿਵਾਰ ਵਲੋਂ ਤੁਰੰਤ ਪੁਲਿਸ ਹੈਲਪਲਾਈਨ ਨੰਬਰ 112 ’ਤੇ ਸੂਚਨਾ ਦਿੱਤੀ ਗਈ। ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ। ਪੁਲਿਸ ਵਲੋਂ ਕਲੋਨੀ ਅਤੇ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਕਾਰ ਅਤੇ ਉਸ ਵਿਚ ਸਵਾਰ ਵਿਅਕਤੀ ਦੀ ਪਛਾਣ ਕੀਤੀ ਜਾ ਸਕੇ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਸੀ.ਸੀ.ਟੀ.ਵੀ. ਫੁਟੇਜ ਸਮੇਤ ਹੋਰ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਗਈ ਹੈ।

ਉੱਧਰ, ਘਟਨਾ ਤੋਂ ਬਾਅਦ ਇੰਪੀਰੀਅਲ ਇਨਕਲੇਵ ਦੇ ਵਸਨੀਕਾਂ ਵਿਚ ਵੀ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਇਸ ਮੌਕੇ ਲੋਕਾਂ ਦਾ ਕਹਿਣਾ ਹੈ ਕਿ ਦਿਨ ਦਿਹਾੜੇ ਅਜਿਹੀਆਂ ਘਟਨਾ ਹੋਣਾ ਬੜਾ ਹੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੇ ਘਰਾਂ ਵਿਚ ਵੀ ਸੁਰੱਖਿਤ ਨਹੀਂ ਹਨ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦਿਨ ਸਮੇਂ ਅਤੇ ਰਾਤ ਸਮੇਂ ਪੁਲਿਸ ਗਸਤ ਸ਼ਹਿਰ ਵਿਚ ਵਧਾਈ ਜਾਵੇ ਤਾਂ ਜੋ ਲੋਕਾਂ ਦੀ ਸੁਰੱਖਿਆ ਹੋ ਸਕੇ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਅੱਜ ਕੋਈ ਅਜਿਹੀ ਘਟਨਾ ਵਾਪਰ ਜਾਂਦੀ ਤਾਂ ਉਸਦਾ ਕੋਈ ਜ਼ਿੰਮੇਵਾਰ ਹੁੰਦਾ। 

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਿੰਡ ਕਾਕੜ ਵਿਖੇ ਮੀਟਿੰਗ ਅਗਲੀ ਖ਼ਬਰ ਪਟਿਆਲਾ-ਦੇਵੀਗੜ੍ਹ ਰੋਡ ’ਤੇ ਗੁਟਕਾ ਸਾਹਿਬ ਜੀ ਦੇ 78 ਅੰਗ ਮਿਲੇ
Ad Position 24