ਚੋਗਾਵਾਂ/ਅੰਮ੍ਰਿਤਸਰ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਅਤੇ ਸਾਬਕਾ ਵਿਧਾਇਕ ਵੀਰ ਸਿੰਘ ਜੀ ਲੋਪੋਕੇ ਦੀ ਰਹਿਨੁਮਾਈ ਹੇਠ 28 ਸਤੰਬਰ, 2026 ਨੂੰ ਹਲਕਾ ਰਾਜਾਸਾਂਸੀ ਦੇ ‘ਸ਼ਹੀਦ ਭਾਈ ਮੇਵਾ ਸਿੰਘ ਸਟੇਡੀਅਮ’ ਪਿੰਡ ਲੋਪੋਕੇ ਵਿਖੇ ਹੋਣ ਜਾ ਰਹੀ ‘ਪੰਜਾਬ ਬਚਾਓ’ ਰੈਲੀ ਦੀ ਤਿਆਰੀ ਸਬੰਧੀ ਅਹਿਮ ਮੀਟਿੰਗ ਹੋਈ।
ਇਹ ਮੀਟਿੰਗ ਸੀਨੀਅਰ ਅਕਾਲੀ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਵਲੋਂ ਪਿੰਡ ਕਾਕੜ ਵਿਖੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਗਿੱਲ ਦੇ ਗ੍ਰਹਿ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਰਾਣਾ ਰਣਬੀਰ ਸਿੰਘ ਨੇ ਵਰਕਰਾਂ ਨੂੰ ਪਾਰਟੀ ਨੀਤੀਆਂ ਤੋਂ ਜਾਣੂੰ ਕਰਵਾਉਂਦਿਆਂ ਰੈਲੀ ਨੂੰ ਇਤਿਹਾਸਕ ਬਣਾਉਣ ਦਾ ਸੱਦਾ ਦਿੱਤਾ ਅਤੇ ਦਾਅਵਾ ਕੀਤਾ ਕਿ 2027 ਵਿਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨੀ ਤੈਅ ਹੈ।
ਇਸ ਮੌਕੇ ਡਾਕਟਰ ਸ਼ਰਨਜੀਤ ਸਿੰਘ ਲੋਪੋਕੇ (ਸਰਕਲ ਪ੍ਰਧਾਨ), ਗੁਰਸੇਵਕ ਸਿੰਘ ਗੈਵੀ ਪ੍ਰੀਤਨਗਰ (ਸਰਪੰਚ), ਭੁਪਿੰਦਰ ਸਿੰਘ ਗਿੱਲ, ਬਲਦੇਵ ਸਿੰਘ, ਕੁਲਦੀਪ ਸਿੰਘ, ਸੁਖਦੇਵ ਸਿੰਘ ਤਰੀਨ (ਸਾਰੇ ਸਾਬਕਾ ਸਰਪੰਚ), ਸਮੁੰਦ ਸਿੰਘ (ਨੰਬਰਦਾਰ), ਮੇਜਰ ਸਿੰਘ, ਗੁਰਮੁੱਖ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਸਿੰਘ, ਗੁਰਮੁੱਖ ਸਿੰਘ ਬੱਲ, ਸੋਨੀ ਬੱਲ, ਡਾਕਟਰ ਗੁਰਦੇਵ ਸਿੰਘ, ਜਤਿੰਦਰ ਸਿੰਘ, ਮਨਵੀਰਪ੍ਰਤਾਪ ਸਿੰਘ, ਬਲਦੇਵ ਸਿੰਘ ਮੈਂਬਰ , ਗੁਰਦੀਪ ਸਿੰਘ, ਸਕੱਤਰ ਸਿੰਘ ਗਿੱਲ, ਗੁਰਮੁੱਖ ਸਿੰਘ ਢਿੱਲੋਂ, ਸ਼ਮਸ਼ੇਰ ਸਿੰਘ, ਰਛਪਾਲ ਸਿੰਘ ਅਤੇ ਸਾਹਿਬਜੀਤ ਸਿੰਘ ਆਦਿ ਹਾਜ਼ਰ ਸਨ।