23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਆਖਰੀ ਦੋ ਦਿਨਾਂ ’ਚ ਸੰਭਾਵਿਤ ਖਲਲ ਦੀ ਚੇਤਾਵਨੀ

ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਕਮੇਟੀ ਵਲੋਂ...

Ad Position 21
No active advertisement
ਅਜੀਤ ਡੈਸਕ 23-09-2026

ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਕਮੇਟੀ ਵਲੋਂ ਤੀਜੇ ਪੜਾਅ ਤਹਿਤ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਇਕ ਜ਼ਰੂਰੀ ਬਿਆਨ ਜਾਰੀ ਕਰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਹੁਣ ਜਦੋਂ ਖ਼ਾਲਸਾ ਮਾਰਚ ਆਖਰੀ ਦੋ ਦਿਨਾਂ ਵਿਚ ਸੰਪੂਰਨਤਾ ਵੱਲ ਵਧ ਰਿਹਾ ਹੈ ਤਾਂ ਇਸ ਦੌਰਾਨ ਕੁਝ ਸ਼ਰਾਰਤੀ ਵਿਅਕਤੀਆਂ ਵਲੋਂ ਸ਼ਰਾਰਤ ਕਰਕੇ ਖਲਲ ਪਾਇਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋ ਰਿਹਾ ਹੈ। ਬਗੀਚਾ ਸਿੰਘ ਨੇ ਕਿਹਾ ਕਿ ਪਹਿਲੇ, ਦੂਜੇ ਅਤੇ ਤੀਜੇ ਪੜਾਅ ਦੌਰਾਨ ਮੀਰੀ ਪੀਰੀ ਖ਼ਾਲਸਾ ਮਾਰਚ ਦੌਰਾਨ ਪੰਜਾਬ ਦੇ ਸੈਂਕੜੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਸੰਗਤਾਂ ਵਿਚਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਤੇ ਪ੍ਰਚਾਰਕ ਜਥਿਆਂ ਵਲੋਂ ਸਿੱਖੀ ਪ੍ਰਚਾਰ ਪ੍ਰਸਾਰ ਸਫ਼ਲਤਾਪੂਰਵਕ ਕੀਤਾ ਜਾ ਚੁੱਕਾ ਹੈ। ਇਸ ਦੌਰਾਨ ਹਜ਼ਾਰਾਂ ਸਿੱਖ ਨੌਜਵਾਨਾਂ ਨੇ ਸਾਬਤ ਸੂਰਤ ਸਿੱਖ ਪਛਾਣ ਕਾਇਮ ਕਰਨ ਅਤੇ ਨਸ਼ਿਆਂ ਨੂੰ ਤਿਆਗਣ ਦੇ ਪ੍ਰਣ ਕੀਤੇ ਹਨ।

ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਮਿਲੀ ਹੈ ਕਿ ਕਥਿਤ ਸਰਕਾਰੀ ਸ਼ਹਿ ਉੱਤੇ ਕੁਝ ਸ਼ਰਾਰਤੀ ਲੋਕ ਅਗਲੇ ਦੋ ਦਿਨਾਂ ਵਿਚ ਮੀਰੀ ਪੀਰੀ ਖ਼ਾਲਸਾ ਮਾਰਚ ਵਿਚ ਖਲਲ ਪਾ ਸਕਦੇ ਹਨ ਤਾਂ ਜੋ ਮਾਰਚ ਬਾਰੇ ਸੰਗਤ ਵਿਚ ਮਾੜਾ ਪ੍ਰਭਾਵ ਪਾਇਆ ਜਾ ਸਕੇ, ਪਰੰਤੂ ਇਸ ਸਾਜ਼ਸ਼ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਗੜਗੱਜ ਵਲੋਂ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਆਖਰੀ ਦੋ ਦਿਨਾਂ ਵਿਚ ਕੋਈ ਸ਼ਰਾਰਤੀ ਵਿਅਕਤੀ ਮਾਰਚ ਵਿਚ ਖਲਲ ਪਾਉਂਦਾ ਹੈ ਅਤੇ ਸਿੱਖ ਸੰਗਤ ਵਲੋਂ ਉਸ ਦਾ ਵਿਰੋਧ ਕੀਤਾ ਜਾਂਦਾ ਹੈ ਤਾਂ ਹੋਣ ਵਾਲੀ ਘਟਨਾ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਦੀ ਹੋਵੇਗੀ।

ਉਨ੍ਹਾਂ ਕਿਹਾ ਕਿ ਸਿੱਖੀ ਪ੍ਰਚਾਰ ਪ੍ਰਸਾਰ ਵਿਚ ਕਿਸੇ ਤਰ੍ਹਾਂ ਦਾ ਵੀ ਖਲਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਸ਼ਰਾਰਤੀ ਲੋਕਾਂ ਦੀਆਂ ਸਿੱਖ-ਵਿਰੋਧੀ ਸਾਜ਼ਸ਼ਾ ਕਾਮਯਾਬ ਹੋਣ ਦਿੱਤੀਆਂ ਜਾਣਗੀਆਂ। ਬਗੀਚਾ ਸਿੰਘ ਨੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ਼ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਲੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪੜਾਵਾਂ ਤੇ ਰੂਟਾਂ ਉੱਤੇ ਪੁਖਤਾ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਅਤੇ ਕਿਸੇ ਤਰ੍ਹਾਂ ਦੇ ਵੀ ਸ਼ਰਾਰਤੀ ਵਿਅਕਤੀ ਨੂੰ ਖਲਲ ਪਾਉਣ ਤੋਂ ਪਹਿਲਾਂ ਹੀ ਰੋਕਿਆ ਜਾਵੇ।

Ad Position 22
No active advertisement
ਪਿਛਲੀ ਖ਼ਬਰ ਈ.ਡੀ. ਦੀ ਰੇਡ ਨੂੰ ਲੈ ਕੇ ਵਿਧਾਇਕ ਗਿਆਸਪੁਰਾ ਦਾ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ, ਕਿਹਾ- ਪੰਜਾਬੀ ਨਾ ਡਰਨਗੇ, ਨਾ ਝੁਕਣ... ਅਗਲੀ ਖ਼ਬਰ ਪਤਨੀ ਦੀ ਚਾਕੂ ਮਾਰ ਕੇ ਹੱਤਿਆ, ਪਤੀ ਵੀ ਜ਼ਖ਼ਮੀ, ਪੁਲਿਸ ਵਲੋਂ ਜਾਂਚ ਸ਼ੁਰੂ
Ad Position 24