24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਅਜਨਾਲਾ ਦੇ ਪਿੰਡ ਉਗਰ ਔਲਖ ਵਿਖੇ ਅੱਜ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’

ਅਜਨਾਲਾ, (ਅੰਮ੍ਰਿਤਸਰ), 24 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਅੱਜ ਅਜਨਾਲਾ ਨੇੜਲੇ ਪਿੰਡ ਉਗਰ ਔਲਖ ਵਿਖੇ ‘ਪੰਜਾਬ ਬਚਾਓ ਰੈਲੀ’ ਕਰਵਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 24-09-2026

ਅਜਨਾਲਾ, (ਅੰਮ੍ਰਿਤਸਰ), 24 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਅੱਜ ਅਜਨਾਲਾ ਨੇੜਲੇ ਪਿੰਡ ਉਗਰ ਔਲਖ ਵਿਖੇ ‘ਪੰਜਾਬ ਬਚਾਓ ਰੈਲੀ’ ਕਰਵਾਈ ਜਾ ਰਹੀ ਹੈ। ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਵਲੋਂ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਜਿਨ੍ਹਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਇਸ ਮੌਕੇ ਪਾਰਟੀ ਦੇ ਸਥਾਨਕ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੇ ਜਾਣ ਦੀ ਤਿਆਰੀ ਕੀਤੀ ਗਈ ਹੈ। ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵਲੋਂ ਰੈਲੀ ਨੂੰ ਸਫਲ ਬਣਾਉਣ ਲਈ ਪਿੰਡ-ਪਿੰਡ ਜਾ ਕੇ ਵਰਕਰਾਂ ਅਤੇ ਸਮਰਥਕਾਂ ਨਾਲ ਸੰਪਰਕ ਕੀਤਾ ਗਿਆ ਹੈ। ਰੈਲੀ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਮੌਜੂਦਾ ਸਿਆਸੀ ਅਤੇ ਲੋਕ ਮੁੱਦਿਆਂ ਸੰਬੰਧੀ ਸੰਬੋਧਨ ਕਰਨਗੇ। ਰੈਲੀ ਨੂੰ ਲੈ ਕੇ ਉਗਰ ਔਲਖ ਵਿਖੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਰੈਲੀ ਪ੍ਰਤੀ ਪਾਰਟੀ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਅੱਜ ਈ.ਡੀ. ਦੀਆਂ ਟੀਮਾਂ ਨੂੰ ਘੇਰੇਗੀ ‘ਆਪ’ ਅਗਲੀ ਖ਼ਬਰ ਏਸ਼ਿਆਈ ਖੇਡਾਂ: ਰੋਸ਼ੀਬੀਨਾ ਨੇ ਵੁਸ਼ੂ ’ਚ ਜਿੱਤਿਆ ਚਾਂਦੀ ਦਾ ਤਗਮਾ
Ad Position 24