24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਸੂਬਾ ਨਸ਼ਾ ਮੁਕਤ ਹੋ ਸਕਦਾ ਹੈ- ਐਚ.ਐਸ. ਫੂਲਕਾ

ਤਪਾ ਮੰਡੀ, (ਬਰਨਾਲਾ) 24 ਸਤੰਬਰ ( ਵਿਜੇ ਸ਼ਰਮਾ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਆਪਣੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸੰਕਲਪ ਯਾਤਰਾ ਕੱਢੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 24-09-2026

ਤਪਾ ਮੰਡੀ, (ਬਰਨਾਲਾ) 24 ਸਤੰਬਰ ( ਵਿਜੇ ਸ਼ਰਮਾ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਵਿਚ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਆਪਣੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸੰਕਲਪ ਯਾਤਰਾ ਕੱਢੀ ਜਾ ਰਹੀ ਹੈ। ਜਿਸ ਤਹਿਤ ਭਾਜਪਾ ਦੀ ਸੰਕਲਪ ਯਾਤਰਾ ਦਾ ਤਪਾ ਦੀ ਅਨਾਜ ਮੰਡੀ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਸਟੇਜ ’ਤੇ ਸੰਬੋਧਨ ਕਰਦਿਆਂ ਭਾਜਪਾ ਆਗੂ ਐਚ.ਐਸ. ਫੂਲਕਾ ਨੇ ਪੰਜਾਬ ਦੀ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਈ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਇਸ ਸਰਕਾਰ ਵਿਚ ਹਰ ਪਿੰਡ ਹਰ ਸ਼ਹਿਰ ਵਿਚ ਨਸ਼ੇ ਦਾ ਕਾਰੋਬਾਰ ਵੱਡੀ ਪੱਧਰ ’ਤੇ ਹੋ ਰਿਹਾ ਹੈ, ਜਿਸ ਵਿਚ ਮੌਜੂਦਾ ਸਰਕਾਰ ਫੇਲ੍ਹ ਹੋਈ ਹੈ ਅਤੇ ਲੋਕਾਂ ਦਾ ਪੈਸਾ ਇਸ਼ਤਿਹਾਰਾਂ ’ਤੇ ਪਾਣੀ ਵਾਂਗੂੰ ਵਹਾਇਆ ਜਾ ਰਿਹਾ ਹੈ, ਜਿਸ ਦਾ ਸੂਬੇ ਦੀ ਜਨਤਾ ਚੋਣਾਂ ਵਿਚ ਹਿਸਾਬ ਮੰਗੇਗੀ। ਐਚ.ਐਸ. ਫੂਲਕਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਮੌਜੂਦਾ ਸਰਕਾਰ ਨੂੰ ਸੱਤਾ ਸੌਂਪੀ ਸੀ, ਪਰ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਜ਼ਮੀਨੀ ਪੱਧਰ ’ਤੇ ਹੋ ਰਹੇ ਕੰਮਾਂ ਬਾਰੇ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ।

ਯਾਤਰਾ ਦੌਰਾਨ ਉਨ੍ਹਾਂ ਨੇ ਪੰਜਾਬ ਵਿਚ ਵਿਕਾਸ ਕਾਰਜਾਂ, ਰੁਜ਼ਗਾਰ, ਕਿਸਾਨੀ, ਨੌਜਵਾਨਾਂ, ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਨਾਲ ਸੰਬੰਧਿਤ ਮੁੱਦਿਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀਆਂ ਮੁੱਖ ਜ਼ਿੰਮੇਵਾਰੀਆਂ ਹੁੰਦੀਆਂ ਹਨ, ਜਿਨ੍ਹਾਂ ਨੂੰ ਪੂਰਾ ਕਰਨ ਵਿਚ ਮੌਜੂਦਾ ਸਰਕਾਰ ਅਸਫ਼ਲ ਰਹੀ  ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਵਿੱਚ ਬੁਨਿਆਦੀ ਢਾਂਚੇ ਅਤੇ ਲੋਕਾਂ ਨੂੰ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਬਾਰੇ ਵੀ ਸਵਾਲ ਉਠਾਏ। ਇਸ ਮੌਕੇ ਭਾਜਪਾ ਆਗੂ ਦਿਆਲ ਸਿੰਘ ਸੋਢੀ, ਚਰਨਜੀਤ ਸਿੰਘ ਬਰਾੜ,ਧਰਮ ਸਿੰਘ ਫੌਜੀ ,ਨਰਿੰਦਰ ਗਰਗ ਨੀਟਾ ਆਦਿ ਵਲੋਂ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਹਰ ਫਰੰਟ ਤੇ ਘੇਰਦਿਆਂ ਹੋਇਆਂ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦਾ ਕਾਰੋਬਾਰ ਦਿਨੋਂ ਦਿਨ ਵੱਧ ਫੁੱਲ ਰਿਹਾ ਹੈ, ਕਿਉਂਕਿ ਪੁਲਿਸ ਵਲੋਂ ਨਸ਼ਾ ਕਰਨ ਵਾਲਿਆਂ ਨੂੰ ਚੁੱਕਿਆ ਜਾਂਦਾ ਹੈ ਅਤੇ ਵੱਡੇ ਮਗਰਮੱਛਾਂ ਨੂੰ ਹੱਥ ਨਹੀਂ ਪਾਇਆ ਜਾਂਦਾ, ਇਸ ਤੋਂ ਇਲਾਵਾ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੈ। ਜ਼ਿਕਰਯੋਗ ਹੈ ਕਿ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਗੈਰ ਹਾਜ਼ਰੀ ਪੰਡਾਲ ਵਿਚ ਰੜਕਦੀ ਰਹੀ, ਜੋ ਕਿ ਚਰਚਾ ਦਾ ਵਿਸ਼ਾ ਬਣੀ ਰਹੀ। 

Ad Position 22
No active advertisement
ਪਿਛਲੀ ਖ਼ਬਰ ਇਨਸਾਫ਼ ਦੀ ਮੰਗ ਨੂੰ ਲੈ ਕੇ ਸਾਬਕਾ ਫੌਜੀ ਚਾਉਕੇ ਵਿਖੇ ਵਾਟਰ ਵਰਕਸ ਦੀ ਟੈਂਕੀ ’ਤੇ ਚੜਿਆ ਅਗਲੀ ਖ਼ਬਰ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਯਮੁਨਾ ਬੱਸ ਹਾਦਸੇ ’ਤੇ ਪ੍ਰਗਟਾਇਆ ਦੁੱਖ
Ad Position 24