24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੰਜ ਸਿੱਖ ਜਥੇਬੰਦੀਆਂ ਦੇ 51 ਮੈਂਬਰੀ ਜਥੇ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਦੇ ਘਰ ਦਾ ਘਿਰਾਓ ਕਰਕੇ ਕੀਤੀ ਅਸਤੀਫ਼ੇ ਦੀ ਮੰਗ

ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)-ਅੱਜ ਪੰਜ ਸਿੱਖ ਜਥੇਬੰਦੀਆਂ ਦੇ 51 ਮੈਂਬਰਾਂ ਦੇ ਜਥੇ ਵਲੋਂ ਹੁਸ਼ਿਆਰਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਘਰ ਦੇ ਘਿਰਾਓ ਦੇ ਕੀਤੇ ਐਲਾਨ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਜਥੇ ਨੂੰ ਘਰ ਤੋਂ ਕਾਫ਼ੀ ਦੂਰ ਰੋਕ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 24-09-2026

ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)-ਅੱਜ ਪੰਜ ਸਿੱਖ ਜਥੇਬੰਦੀਆਂ ਦੇ 51 ਮੈਂਬਰਾਂ ਦੇ ਜਥੇ ਵਲੋਂ ਹੁਸ਼ਿਆਰਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਘਰ ਦੇ ਘਿਰਾਓ ਦੇ ਕੀਤੇ ਐਲਾਨ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਜਥੇ ਨੂੰ ਘਰ ਤੋਂ ਕਾਫ਼ੀ ਦੂਰ ਰੋਕ ਦਿੱਤਾ ਗਿਆ। ਇਸ ਮੌਕੇ ਅਲਾਇੰਸ ਆਫ਼ ਸਿੱਖ ਆਰਗੇਨਾਈਜੇਸ਼ਨਜ਼, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਅਕਾਲੀ ਦਲ (ਵਾਰਿਸ ਪੰਜਾਬ ਦੇ), ਸਿੱਖ ਤਾਲਮੇਲ ਕਮੇਟੀ ਜਲੰਧਰ, ਖ਼ਾਲਸਾ ਦਰਬਾਰ ਜਥੇਬੰਦੀਆਂ ਦੇ ਅਹੁਦੇਦਾਰਾਂ ਵਲੋਂ ਧਰਨਾ ਲਗਾ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਅਤੇ ਕਿਹਾ ਕਿ ਬਹਿਰੀਨ ਤੋਂ ਆਈ ਬੀਬੀ ਨਾਲ ਹੋਏ ਜਬਰ ਜਨਾਹ ਦੇ ਦੋਸ਼ਾਂ ਤਹਿਤ ਹੋਈ ਐਫ.ਆਈ.ਆਰ. ਤੋਂ ਇਕ ਮਹੀਨਾ ਬਾਅਦ ਵੀ ਪ੍ਰਧਾਨ ਧਾਮੀ ਚੁੱਪ ਕਿਉਂ ਰਹੇ? ਉਨ੍ਹਾਂ ਕਿਹਾ ਕਿ ਕਿਸ ਤਰ੍ਹਾਂ ਇੰਨਾ ਲੰਮਾ ਸਮਾਂ ਸ੍ਰੀ ਅਨੰਦਪੁਰ ਸਾਹਿਬ ਦੀ ਸਰਾਂ 'ਚ ਉਕਤ ਬੀਬੀ ਨੂੰ ਵੀ.ਆਈ.ਪੀ ਟਰੀਟਮੈਂਟ ਦਿੱਤਾ ਜਾਂਦਾ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ 15 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਿਉਂ ਨਹੀਂ ਕਰਵਾਈਆਂ ਜਾ ਰਹੀਆਂ।

ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਇਹ ਉਨ੍ਹਾਂ ਵਲੋਂ ਸ਼ੁਰੂ ਕੀਤੇ ਸੰਘਰਸ਼ ਦਾ ਦੂਸਰਾ ਪੜਾਅ ਹੈ। ਇਸ ਤੋਂ ਪਹਿਲਾਂ ਪੰਜ ਮੈਂਬਰੀ ਵਫ਼ਦ ਵਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਮੰਗ ਪੱਤਰ ਦਿੱਤਾ ਜਾ ਚੁੱਕਾ ਹੈ। ਦੂਸਰੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਸਮਰਥਕ ਵੀ ਵੱਡੀ ਗਿਣਤੀ 'ਚ ਉਨ੍ਹਾਂ ਦੇ ਘਰ ਦੇ ਬਾਹਰ ਇਕੱਤਰ ਹੋਏ ਸਨ। ਇਸ ਮੌਕੇ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਤੇ ਰਣਜੀਤ ਸਿੰਘ ਰਾਣਾ ਜਲੰਧਰ ਨੇ ਕਿਹਾ ਕਿ ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਘਟਨਾ ਵਾਪਰੀ ਹੈ, ਉਸ ਦੀ ਅਸੀਂ ਸਖ਼ਤ ਨਿਖੇਧੀ ਕਰਦੇ ਹਾਂ ਅਤੇ ਪੰਥਕ ਜਥੇਬੰਦੀਆਂ ਤੇ ਅਕਾਲੀ ਦਲ ਨਾਲ ਸਬੰਧਿਤ ਰਾਜਸੀ ਪਾਰਟੀਆਂ ਨੂੰ ਚਾਹੀਦਾ ਹੈ ਕਿ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਲੋਂ ਇਸ ਸਾਰੇ ਮਾਮਲੇ ਦੀ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ 15 ਦਿਨਾਂ 'ਚ ਜਾਂਚ ਪੂਰੀ ਕਰੇਗੀ ਅਤੇ ਇਸੇ ਤਰ੍ਹਾਂ ਸਰਕਾਰ ਵਲੋਂ ਵੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਫਿਰ ਪ੍ਰਧਾਨ ਧਾਮੀ ਦੇ ਘਰ ਦੇ ਘਿਰਾਓ ਦੀ ਕੋਈ ਤੁਕ ਨਹੀਂ ਬਣਦੀ।

Ad Position 22
No active advertisement
ਪਿਛਲੀ ਖ਼ਬਰ ਗਮਾਡਾ ਦਫਤਰ ਵਿਖੇ ਈਡੀ ਦੀ ਰੇਡ ਹੋਈ ਸਮਾਪਤ ਅਗਲੀ ਖ਼ਬਰ ਇਨਸਾਫ਼ ਦੀ ਮੰਗ ਨੂੰ ਲੈ ਕੇ ਸਾਬਕਾ ਫੌਜੀ ਚਾਉਕੇ ਵਿਖੇ ਵਾਟਰ ਵਰਕਸ ਦੀ ਟੈਂਕੀ ’ਤੇ ਚੜਿਆ
Ad Position 24