ਚੰਡੀਗੜ੍ਹ, 24 ਸਤੰਬਰ (ਅਜਾਇਬ ਔਜਲਾ)- ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਆਗੂਆਂ ਦੀ ਕਿਸਾਨੀ ਮੰਗਾਂ ਨੂੰ ਲੈ ਕੇ ਇਸ ਸਮੇਂ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਮੀਟਿੰਗ ਹੋ ਰਹੀ ਹੈ।
ਇਸ ਵਿਚ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੰਡੀਆਂ ਤੋਂ ਇਲਾਵਾ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ ਆਦਿ ਆਗੂ ਇਸ ਮੀਟਿੰਗ ਵਿਚ ਹਿੱਸਾ ਲੈ ਰਹੇ ਹਨ।