25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 25 ਸਤੰਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-1 ਸਥਿਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਅੱਜ ਸਵੇਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

Ad Position 21
No active advertisement
ਅਜੀਤ ਡੈਸਕ 25-09-2026

ਚੰਡੀਗੜ੍ਹ, 25 ਸਤੰਬਰ (ਕਪਿਲ ਵਧਵਾ)- ਚੰਡੀਗੜ੍ਹ ਦੇ ਸੈਕਟਰ-1 ਸਥਿਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਅੱਜ ਸਵੇਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੂਤਰਾਂ ਅਨੁਸਾਰ ਇਹ ਧਮਕੀ ਈ.ਮੇਲ ਜਰੀਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਦੀ ਅਧਿਕਾਰਤ ਮੇਲ ’ਤੇ ਭੇਜੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।

ਅੱਜ ਸਵੇਰ ਸੁਰੱਖਿਆ ਦੇ ਮੱਦੇਨਜ਼ਰ ਹਾਈ ਕੋਰਟ ਵਿਖੇ ਵਕੀਲਾਂ ਅਤੇ ਕਰਮਚਾਰੀਆਂ ਦੇ ਦਾਖਲੇ ਨੂੰ ਰੋਕ ਕੇ ਰੱਖਿਆ ਗਿਆ। ਇਸੇ ਦੌਰਾਨ ਬੰਬ ਨਿਰੋਧੀ ਦਸਤਾ ਅਤੇ ਡੋਗ ਸਕੁਐਡ ਵਲੋਂ ਤਲਾਸ਼ੀ ਲਈ ਜਾ ਰਹੀ ਹੈ। ਇਸ ਦੇ ਨਾਲ ਹੀ ਸੰਭਾਵੀ ਐਮਰਜੰਸੀ ਸਥਿਤੀ ਲਈ ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਨੂੰ ਪਹਿਲੇ ਤੋਂ ਤਿਆਰ ਰੱਖਿਆ ਗਿਆ ਹੈ। ਫਿਲਹਾਲ ਇਸੇ ਅਧਿਕਾਰੀ ਵਲੋਂ ਧਮਕੀ ਮਿਲਣ ਦੇ ਸੰਬੰਧ ਵਿਚ ਅਧਿਕਾਰਤ ਬਿਆਨ ਨਹੀਂ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਏਸ਼ਿਆਈ ਖ਼ੇਡਾਂ: 10 ਮੀਟਰ ਏਅਰ ਪਿਸਟਲ ਵਿਚ ਸੁਰੂਚੀ-ਕਮਲਜੀਤ ਦੀ ਜੋੜੀ ਨੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਅੱਜ ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਭਵਿੱਖਬਾਣੀ
Ad Position 24